ਸੰਗਰੂਰ, 17 ਮਈ – ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ਦੱਸਿਆ ਕਿ ਇਸ ਮਾਮਲੇ ਵਿਚ ਸੰਗਰੂਰ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।