Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸ਼ਰਾਬ ਪੀਣ ਤੋਂ ਰੋਕਣ ‘ਤੇ ਸਾਬਕਾ ਫ਼ੌਜੀ ਕੁੱਟ-ਕੁੱਟ ਮਾਰ’ਤਾ, ਦੋਸ਼ੀਆਂ ‘ਤੇ ਕਾਰਵਾਈ ਦੀ ਕੀਤੀ ਮੰਗ

ਅੰਮਿ੍ਤਸਰ : ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪੈਂਦੇ ਪਿੰਡ ਹਰਸ਼ਾ ਛੀਨਾ ਉੱਚ ਕਿਲ੍ਹਾ ‘ਚ ਇਕ 70 ਸਾਲਾ ਬਜ਼ੁਰਗ ਵੱਲੋਂ ਸ਼ਰਾਬ ਪੀਣ ਤੋਂ ਰੋਕਣ ‘ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ।

ਇਸ ਸਬੰਧੀ ਮਿ੍ਤਕ ਹਰਭਜਨ ਸਿੰਘ ਦੇ ਬੇਟੇ ਗੁਰਸਾਹਿਬ ਸਿੰਘ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਫੌਜ ‘ਚੋਂ ਸੇਵਾਮੁਕਤ ਹੋ ਚੁੱਕੇ ਹਨ ਤੇ ਪਿੰਡ ‘ਚ ਹੀ ਪਾਣੀ ਵਾਲੀ ਟੈਂਕੀ ‘ਤੇ ਕੰਮ ਕਰਦੇ ਸਨ। ਪਿੰਡ ਦੇ ਕੁਝ ਵਿਅਕਤੀ ਉਥੇ ਆ ਕੇ ਅਕਸਰ ਹੀ ਸ਼ਰਬਾ ਪੀਂਦੇ ਸਨ, ਉਸ ਦੇ ਪਿਤਾ ਹਰਭਜਨ ਸਿੰਘ ਉਨ੍ਹਾਂ ਅਕਸਰ ਹੀ ਸ਼ਰਾਬ ਪੀਣ ਤੋਂ ਰੋਕਦੇ ਸਨ।

ਉਸ ਨੇ ਦੱਸਿਆ ਕਿ ਸੋਮਵਾਰ ਫਿਰ ਉਕਤ ਵਿਅਕਤੀ ਸਾਬਕਾ ਸਰਪੰਚ ਜੋਗਿੰਦਰ ਸਿੰਘ, ਬਲਦੇਵ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ ਸਾਰੇ ਵਾਸੀ ਪਿੰਡ ਹਰਸ਼ਾ ਛੀਨਾ ਨਿਚਲਾ ਕਿਲ੍ਹਾ ਉਥੇ ਸ਼ਰਾਬ ਪੀਣ ਪੁੱਜ ਗਏ ਤੇ ਉਸ ਦੇ ਪਿਤਾ ਨਾਲ ਗਾਲੀ-ਗਲੋਚ ਕਰਨ ਲੱਗ ਪਏ। ਇਸ ਦੌਰਾਨ ਮੁਲਜ਼ਮ ਉਸ ਦੇ ਪਿਤਾ ਦੇ ਹੱਥੀਂ ਪੈ ਗਏ ਤੇ ਕੁੱਟ-ਕੁੱਟ ਕੇ ਉਸ ਨੂੰ ਮਾਰ ਦਿੱਤਾ। ਉਨ੍ਹਾਂ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਦੋਸ਼ੀਆਂ ‘ਤੇ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧੀ ਪੁਲਿਸ ਚੌਕੀ ਕੁਕੜਾਵਾਲਾ ਇੰਚਾਰਜ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਿ੍ਤਕ ਹਰਭਜਨ ਸਿੰਘ ਦੇ ਬੇਟੇ ਗੁਰਸਾਹਿਬ ਦੇ ਬਿਆਨਾਂ ਦੇ ਆਧਾਰ ‘ਤੇ ਚਾਰਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਮਾਮਲੇ ‘ਚ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Read Next

Gangster Attack on Punjab Police : ਪੁਲਿਸ ‘ਨਾਕਾਮ’ ਮਹੀਨਿਆਂ ਤਕ ਗੈਂਗਸਟਰ ਜਗਰਾਓਂ ‘ਚ ਤੁਰੇੇ ਫਿਰਦੇ ਰਹੇ ‘ਜਨਾਬ’