Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਬਠਿੰਡਾ ਵਿਚ ਬਲੈਕ ਫੰਗਸ ਦੀ ਦਸਤਕ, 4 ਮਰੀਜ਼ ਆਏ ਸਾਹਮਣੇ

ਬਠਿੰਡਾ:  ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਭਿਆਨਕ ਦੌਰ ਦੇ ਨਾਲ ਹੁਣ ਬਲੈਕ ਫੰਗਸ ਬਿਮਾਰੀ ਦੀ ਦਹਿਸ਼ਤ ਵੀ ਫੈਲਦੀ ਜਾ ਰਹੀ ਹੈ। ਲੁਧਿਆਣਾ ਵਿਖੇ ਆਏ ਮਾਮਲਿਆਂ ਤੋਂ ਬਾਅਦ ਹੁਣ ਬਲੈਕ ਫੰਗਸ ਦੀ ਦਸਤਕ ਬਠਿੰਡਾ ਜ਼ਿਲ੍ਹੇ ਵਿੱਚ ਵੀ ਹੋ ਗਈ ਹੈ ਤੇ ਹੁਣ ਤੱਕ ਚਾਰ ਮਰੀਜ਼ ਸਾਹਮਣੇ ਆਏ ਹਨ, ਜਦੋਂਕਿ ਇੱਕ ਦਰਜਨ ਤੋਂ ਵੱਧ ਮਰੀਜ਼ਾਂ ਦੀ ਰਿਪੋਰਟ ਨੈਗੀਟਿਵ ਆਈ ਹੈ।

ਜਾਣਕਾਰੀ ਅਨੁਸਾਰ ਇਹ ਮਰੀਜ਼ ਪਹਿਲਾਂ ਕੋਰੋਨਾ ਪਾਜ਼ੀਟਿਵ ਸਨ ਅਤੇ ਉਨ੍ਹਾਂ ਵਿੱਚ ਹੀ ਬਲੈਕ ਫੰਗਸ ਦੇ ਲੱਛਣ ਪਾਏ ਗਏ, ਜਿਨ੍ਹਾਂ ਦਾ ਸਿਵਲ ਸਰਜਨ ਬਠਿੰਡਾ ਤੇਜਵੰਤ ਸਿੰਘ ਦੀ ਦੇਖ ਰੇਖ ਹੇਠ ਵੱਖ ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।

ਬਲੈਕ ਫੰਗਸ ਦੇ ਮਰੀਜ਼ ਇਸ ਜ਼ਿਲ੍ਹੇ ਵਿੱਚ ਸਾਹਮਣੇ ਆਉਣ ਕਰਕੇ ਇਲਾਕੇ ਵਿੱਚ ਦਹਿਸ਼ਤ ਹੋਰ ਵਧਦੀ ਜਾ ਰਹੀ ਹੈ ਕਿਉਂਕਿ ਇਸ ਭਿਆਨਕ ਬਿਮਾਰੀ ਨਾਲ ਵਿਅਕਤੀ ਦੀਆਂ ਅੱਖਾਂ ਸਮੇਤ ਕਈ ਹੋਰ ਅੰਗਾਂ ਉਤੇ ਗਹਿਰਾ ਅਸਰ ਪੈਂਦਾ ਹੈ। ਫਲੈਕਸ ਫੰਗਸ ਦੇ ਨਾਲ ਇਸ ਇਲਾਕੇ ਵਿੱਚ ਕੋਰੋਨਾ ਮਹਾਂਮਾਰੀ ਦਾ ਜ਼ਬਰਦਸਤ ਬਲਾਸਟ ਹੁੰਦਾ ਜਾ ਰਿਹਾ ਹੈ।

ਅੱਜ ਫਿਰ 31 ਤੋਂ ਵੱਧ ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ ਇਹ ਅੰਕੜਾ ਲਗਾਤਾਰ ਵਧ ਰਿਹਾ ਹੈ। ਕਰੋਨਾ ਮਹਾਂਮਾਰੀ ਕਾਰਨ ਮ੍ਰਿਤਕ ਵਿਅਕਤੀਆਂ ਦੇ ਸਸਕਾਰ ਲਈ ਜਗ੍ਹਾ ਵੀ ਨਹੀਂ ਮਿਲੀ ਅਤੇ ਸ਼ਮਸ਼ਾਨਘਾਟ ਅੱਗੇ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਨਜ਼ਰ ਆ ਰਹੀਆਂ ਹਨ।

ਜ਼ਿਲ੍ਹਾ ਬਠਿੰਡਾ ਵਿਚ ਪਿਛਲੇ ਇਕ ਹਫਤੇ ਦੌਰਾਨ ਕਰੀਬ ਦੋ ਸੌ ਤੋਂ ਵੱਧ ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਹੈ। ਬਲੈਕ ਫੰਗਸ ਦੇ ਚਾਰ ਮਾਮਲੇ ਆਉਣ ਕਰਕੇ ਸਿਹਤ ਵਿਭਾਗ ਦੇ ਵੀ ਹੱਥ ਪੈਰ ਫੁੱਲੇ ਹੋਏ ਨਜ਼ਰ ਆ ਰਹੇ ਹਨ। ਸਿਵਲ ਸਰਜਨ ਬਠਿੰਡਾ ਵਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਲੈਕ ਫੰਗਸ ਦੇ ਇਲਾਜ ਲਈ ਵੀ ਸਿਹਤ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਬਠਿੰਡਾ : ਨਿੱਜੀ ਹਸਪਤਾਲ ਨੇ ਪੈਸੇ ਨਾ ਦੇਣ ‘ਤੇ ਗਹਿਣੇ ਰੱਖੀ ਮ੍ਰਿਤਕ ਦੀ ਲਾਸ਼

Read Next

ਪੰਜਾਬ ਕਾਂਗਰਸ ‘ਚ ਕਾਟੋ-ਕਲੇਸ਼ ਵਧਿਆ; ਨਾਰਾਜ਼ ਸੰਸਦ ਮੈਂਬਰ, ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਰਾਵਤ ਦੀ ਐਂਟਰੀ