Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਪੰਜਾਬ ਕਾਂਗਰਸ ‘ਚ ਕਾਟੋ-ਕਲੇਸ਼ ਵਧਿਆ; ਨਾਰਾਜ਼ ਸੰਸਦ ਮੈਂਬਰ, ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਰਾਵਤ ਦੀ ਐਂਟਰੀ

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਿਹਾ ਘਮਸਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੰਗਲਵਾਰ ਨੂੰ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਰਾਜ ਸਭਾ ਮੈਂਬਰ, ਮੰਤਰੀਆਂ ਅਤੇ ਵਿਧਾਇਕਾਂ ਵਿਚਾਲੇ ਮੀਟਿੰਗ ਹੋਈ। ਇਕ ਤੋਂ ਬਾਅਦ ਇਕ ਤਿੰਨ ਮੀਟਿੰਗਾਂ ਤੋਂ ਬਾਅਦ ਆਖਰਕਾਰ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਮੰਗਲਵਾਰ ਨੂੰ ਐਂਟਰੀ ਲਈ ਅਤੇ ਆਗੂਆਂ ਨੂੰ ਸ਼ਾਂਤ ਰਹਿਣ ਦੀ ਨਸੀਹਤ ਦਿੱਤੀ ਜਦਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬੇਅਦਬੀ ਤੇ ਵਿਜੀਲੈਂਸ ਜਾਂਚ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾਵਰ ਰਹੇ।

ਚਰਨਜੀਤ ਸਿੰਘ ਚੰਨੀ ਦਾ ਮੀ-ਟੂ ਵਾਲਾ ਕੇਸ ਤਿੰਨ ਸਾਲ ਬਾਅਦ ਫਿਰ ਤੋਂ ਉਛਲਣ ਨੂੰ ਲੈ ਕੇ ਉਨ੍ਹਾਂ ਦੇ ਘਰ ਕੈਪਟਨ ਨਾਲ ਨਾਰਾਜ਼ ਚੱਲ ਰਹੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪਰਗਟ ਸਿੰਘ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਮੀਟਿੰਗ ਹੋਈ, ਜਿਸ ਵਿਚ ਬੇਅਦਬੀ ਮਾਮਲੇ ਵਿਚ ਕਾਰਵਾਈ ਕਰਨ ਲਈ ਆਵਾਜ਼ ਚੁੱਕਣ ਵਾਲਿਆਂ ਦੇ ਖ਼ਿਲਾਫ਼ ਜਾਂਚ ਕਰਵਾਉਣ ਦੀ ਆਲੋਚਨਾ ਕੀਤੀ ਗਈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਉਹ ਇਕੱਲੇ ਵੀ ਰਹਿ ਗਏ ਤਾਂ ਵੀ ਬੇਅਦਬੀ ਕਰਨ ਵਾਲਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਹ ਕਹਿੰਦੇ ਆ ਰਹੇ ਹਨ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇ ਪਰ ਸਰਕਾਰ ਤਾਂ ਆਪਣੇ ਹੀ ਮੰਤਰੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਰੰਧਾਵਾ ਨੇ ਕਿਹਾ ਕਿ, ਮੈਂ ਜਾਂਚ ਤੋਂ ਨਹੀਂ ਡਰਦਾ ਅਤੇ ਨਾ ਹੀ ਜੇਲ੍ਹ ਜਾਣ ਤੋਂ ਡਰਦਾ ਹਾਂ। ਜਿਨ੍ਹਾਂ ਖ਼ਿਲਾਫ਼ ਵਿਜੀਲੈਂਸ ਦੇ ਕੇਸ ਖੋਲ੍ਹਣ ਦੇ ਵਾਅਦੇ ਕਰ ਕੇ ਆਏ ਹਾਂ ਜੇਕਰ ਉਨ੍ਹਾਂ ਦੀ ਬਜਾਏ, ਪਾਰਟੀ ਮੇਰੇ ਖ਼ਿਲਾਫ਼ ਹੀ ਜਾਂਚ ਕਰਨੀ ਸ਼ੁਰੂ ਕਰ ਦੇਵੇਗੀ ਤਾਂ ਮੈਂ ਉਸਦੇ ਲਈ ਵੀ ਤਿਆਰ ਹਾਂ।

ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਚੰਨੀ ਦੇ ਖ਼ਿਲਾਫ਼ ਸੰਵਿਧਾਨਕ ਅਹੁਦੇ ’ਤੇ ਬੈਠੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਇਹ ਕਹਿਣਾ ਸ਼ੋਭਾ ਨਹੀਂ ਦਿੰਦਾ ਕਿ ਉਹ ਭੁੱਖ ਹਡ਼ਤਾਲ ’ਤੇ ਬੈਠ ਜਾਵੇਗੀ। ਉਨ੍ਹਾਂ ਨੂੰ ਆਪਣੇ ਅਹੁਦੇ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ, ਉਨ੍ਹਾਂ ਖ਼ਿਲਾਫ਼ ਹੋ ਨਹੀਂ ਰਹੀ ਅਤੇ ਜਿਹਡ਼ੇ ਨੇਤਾ ਕਾਰਵਾਈ ਦੀ ਮੰਗ ਕਰ ਰਹੇ ਹਨ ਸਰਕਾਰ ਉਨ੍ਹਾਂ ਦੇ ਖ਼ਿਲਾਫ਼ ਹੀ ਹੋ ਗਈ ਹੈ। ਇਹ ਤਰਕਸੰਗਤ ਨਹੀਂ ਹੈ। ਇਸ ਤੋਂ ਬਾਅਦ ਵਿਧਾਇਕ ਪਰਗਟ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਿਚਾਲੇ ਇਕ ਹੋਰ ਮੀਟਿੰਗ ਹੋਈ। ਪਰਗਟ ਨੇ ਇਸ ਦੀ ਪੁਸ਼ਟੀ ਤਾਂ ਕੀਤੀ ਪਰ ਕਿਹਾ ਕਿ ਉਹ ਉਨ੍ਹਾਂ ਨੂੰ ਨਿੱਜੀ ਕੰਮ ਨਾਲ ਮਿਲਣ ਗਏ ਸੀ।

ਬਾਜਵਾ-ਢੀਂਡਸਾ ਮੀਟਿੰਗ ਨੇ ਛੱਡੇ ਕਈ ਸਵਾਲ

ਮੰਗਲਵਾਰ ਸਵੇਰੇ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਕਈ ਤਰ੍ਹਾਂ ਦੇ ਸਵਾਲ ਛੱਡ ਗਈ ਹੈ ਕਿਉਂਕਿ ਇਸ ਮੀਟਿੰਗ ਤੋਂ ਬਾਅਦ ਹੀ ਬਾਜਵਾ, ਚੰਨੀ ਦੇ ਘਰ ਪਹੁੰਚੇ ਸਨ। ਹਾਲਾਂਕਿ ਬਾਜਵਾ ਨੇ ਕਿਹਾ ਕਿ ਢੀਂਡਸਾ ਉਨ੍ਹਾਂ ਦੇ ਪੁਰਾਣੇ ਮਿੱਤਰ ਹਨ। ਇਸ ਲਈ ਉਹ ਅਕਸਰ ਉਨ੍ਹਾਂ ਨੂੰ ਮਿਲਣ ਲਈ ਜਾਂਦੇ ਰਹਿੰਦੇ ਹਨ।

ਹਰੀਸ਼ ਰਾਵਤ ਦੀ ਸਰਗਰਮੀ

ਇਸ ਘਮਸਾਨ ਵਿਚਾਲੇ ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਰਾਵਤ ਵੀ ਸਰਗਰਮ ਹੋ ਗਏ ਹਨ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਬਿਆਨ ’ਤੇ ਪ੍ਰੈੱਸ ਕਾਨਫਰੰਸ ਕਰਨ ਦੀ ਤਿਆਰੀ ਕਰ ਰਹੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਨੇ ਅਜਿਹਾ ਕਰਨ ਤੋਂ ਰੋਕ ਦਿੱਤਾ ਜਦਕਿ ਪਰਗਟ ਸਿੰਘ ਨੂੰ ਧੀਰਜ ਰੱਖਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਜਲਦ ਹੀ ਪੰਜਾਬ ਆ ਕੇ ਇਸ ਮਾਮਲੇ ਨੂੰ ਹੱਲ ਕਰਨਗੇ।

 

Vinkmag ad
Share Our Daily Posts

News Desk

Read Previous

ਬਠਿੰਡਾ ਵਿਚ ਬਲੈਕ ਫੰਗਸ ਦੀ ਦਸਤਕ, 4 ਮਰੀਜ਼ ਆਏ ਸਾਹਮਣੇ

Read Next

ਜਲੰਧਰ ਦੀਆਂ ਆਲੀਸ਼ਾਨ ਕੋਠੀਆਂ ‘ਚ ਵਿਦੇਸ਼ੀ ਲੜਕੀਆਂ, ਵੱਡੀਆਂ ਗੱਡੀਆਂ ‘ਚ ਆਉਣ ਵਾਲੇ ਅਫਸਰਾਂ ਤੇ ਆਗੂਆਂ ਦੀ ਹੁੰਦੀ ਸੀ ਖ਼ਾਤਿਰਦਾਰੀ