Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ’ਚ ਔਰਤ ਸਮੇਤ ਤਿੰਨ ਗ੍ਰਿਫਤਾਰ

ਪੁਲਿਸ ਵਲੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਬਰਾਮਦ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ

ਹੁਸ਼ਿਆਰਪੁਰ : ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਰਦੇਸ਼ਾਂ ਹੇਠ ਨਸ਼ਿਆਂ ਅਤੇ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਔਰਤ ਅਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ’ਚੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਅਤੇ ਇਕ ਕਾਰ ਬਰਾਮਦ ਕੀਤੀ।

ਸਥਾਨਕ ਪੁਲਿਸ ਲਾਈਨ ਵਿਖੇ ਇਹ ਖੁਲਾਸਾ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਆਈ.ਜੀ. ਜਲੰਧਰ ਰੇਂਜ ਕੋਸਤਭ ਸ਼ਰਮਾ ਦੇ ਅਗਵਾਈ ’ਚ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਤੇਜ਼ ਕੀਤੀ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਹੋਈ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗÇਲੰਗ ’ਚ ਸ਼ਾਮਲ ਦੋਸ਼ੀਆਂ ਦੀ ਪਛਾਣ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਵਾਸੀ ਨਰਾਇਣ ਨਗਰ ਹੁਸ਼ਿਆਰਪੁਰ, ਅਮਿਤ ਚੌਧਰੀ ਵਾਸੀ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਅਤੇ ਜਗਰੂਪ ਕੌਰ ਵਾਸੀ ਗਰੀਨ ਐਵੀਨਿਊ ਨੇੜੇ ਸਰਸਵਤੀ ਕਾਲਜ ਥਾਣਾ ਜੰਡਿਆਲਾ, ਅੰਮ੍ਰਿਤਸਰ ਵਜੋਂ ਹੋਈ ਜਦਕਿ ਚੌਥਾ ਮੁਲਜ਼ਮ ਜਸਵੀਰ ਸਿੰਘ ਉਰਫ ਗੱਜੂ ਵਾਸੀ ਜੰਡਿਆਲਾ ਅੰਮ੍ਰਿਤਸਰ ਅਜੇ ਫਰਾਰ ਹੈ।

ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੰਗਲਵਾਰ ਨੂੰ ਥਾਣਾ ਮਾਡਲ ਟਾਊਨ ਮੁਖੀ ਇੰਸਪੈਕਟਰ ਕਰਨੈਲ ਸਿੰਘ ਦੀ ਅਗਵਾਈ ’ਚ ਐਸ.ਆਈ. ਦਲਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਟਾਂਡਾ ਚੌਕ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਸਵਿਫਟ ਕਾਰ ਨੂੰ ਰੋਕਿਆ ਗਿਆ ਜਿਸ ਵਿੱਚ 2 ਨੌਵਜਾਨ ਸਵਾਰ ਸਨ। ਪੁੱਛਗਿਛ ਦੌਰਾਨ ਪੁਲਿਸ ਪਾਰਟੀ ਵਲੋਂ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਦੀ ਤਲਾਸ਼ੀ ਲੈਣ ’ਤੇ ਉਸ ਦੀ ਇਕ ਜੇਬ ਵਿੱਚੋਂ ਮੋਮੀ ਲਿਫਾਫੇ ਵਿੱਚ 45 ਗਰਾਮ ਹੈਰੋਇਨ ਅਤੇ ਅਮਿਤ ਚੌਧਰੀ ਦੀ ਪੈਂਟ ਦੀ ਜੇਬ ਵਿੱਚੋਂ 25 ਗਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 29,60/61/85 ਤਹਿਤ ਮਾਮਲਾ ਦਰਜ ਕਰਨ ਉਪਰੰਤ ਪੁੱਛਗਿਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਹੈਰੋਇਨ ਜਸਵੀਰ ਸਿੰਘ ਉਰਫ ਗੱਜੂ ਅਤੇ ਉਸ ਦੇ ਨਾਲ ਰਹਿੰਦੀ ਜਗਰੂਪ ਕੌਰ, ਜੋ ਉਸ ਦੇ ਨਾਲ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਹੈ, ਕੋਲੋਂ ਲਿਆਂਦੀ ਹੈ।

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਤੁਰੰਤ ਐਕਸ਼ਨ ਕਰਦਿਆਂ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਡੀ.ਐਸ.ਪੀ. (ਡੀ) ਰਾਕੇਸ਼ ਕੁਮਾਰ, ਇੰਸਪੈਕਟਰ ਕਰਨੈਲ ਸਿੰਘ, ਸੀ.ਆਈ.ਏ. ਇੰਚਾਰਜ ਸ਼ਿਵ ਕੁਮਾਰ, ਨਾਰਕੋਟਿਕ ਸੈਲ ਦੇ ਇੰਚਾਰਜ ਸਬ-ਇੰਸਪੈਕਟਰ ਸੁਰਜੀਤ ਸਿੰਘ ਅਤੇ ਮਹਿਲਾ ਸਬ-ਇੰਸਪੈਕਟਰ ਜਸਵੀਰ ਕੌਰ ’ਤੇ ਆਧਾਰਤ ਟੀਮ ਬਣਾ ਕੇ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਰੇਡ ਦੌਰਾਨ ਜਸਵੀਰ ਸਿੰਘ ਉਰਫ ਗੱਜੂ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਜਗਰੂਪ ਕੌਰ ਜੋ ਕਿ ਜਸਵੀਰ ਸਿੰਘ ਨਾਲ ਕਰੀਬ 2 ਸਾਲ ਤੋਂ ਰਹਿੰਦੀ ਸੀ ਅਤੇ ਨਸ਼ਾ ਸਪਲਾਈ ਕਰਨ ਲਈ ਉਸ ਦੇ ਨਾਲ ਜਾਂਦੀ ਸੀ, ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਗਰੂਪ ਕੌਰ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਘਰ ਦੀ ਤਲਾਸ਼ੀ ਦੌਰਾਨ 1 ਕਿਲੋ 480 ਗਰਾਮ ਹੈਰੋਇਨ, 580 ਅਫੀਮ, 560 ਗਰਾਮ ਸੋਨਾ ਅਤੇ 49 ਲੱਖ 48 ਹਜ਼ਾਰ 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ਾ ਵੇਚ ਕੇ ਬਣਾਈ ਗਈ ਪ੍ਰੋਪਰਟੀ ਜ਼ਬਤ ਕਰਵਾਉਣ ਲਈ ਧਾਰਾ 68 ਐੈਫ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਜਸਵੀਰ ਸਿੰਘ ਦੀ ਭਾਲ ਜਾਰੀ ਹੈ।

ਨਸ਼ਿਆਂ ਅਤੇ ਸਮੱਗਲਿੰਗ ਵਿੱਚ ਸ਼ਾਮਲ ਅਨਸਰਾਂ ਨੂੰ ਸਖਤ ਤਾੜਨਾ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜੋ ਵੀ ਕੋਈ ਇਸ ਧੰਦੇ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਗੱਜੂ ਖਿਲਾਫ਼ ਪਹਿਲਾਂ ਵੀ ਹੁਸ਼ਿਆਰਪੁਰ ਅਤੇ ਮੁਹਾਲੀ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 2 ਮਾਮਲੇ ਜਦਕਿ ਪੁਸ਼ਪਿੰਦਰ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਹਿਲਾਂ ਵੀ 5 ਮਾਮਲੇ ਦਰਜ ਹਨ।

ਜ਼ਿਲ੍ਹਾ ਪੁਲਿਸ ਵਲੋਂ ਹੁਣ ਤੱਕ ਨਸ਼ਿਆਂ ਦੇ ਮਾਮਲੇ ਵਿੱਚ 189 ਕੇਸ ਦਰਜ, 234 ਗ੍ਰਿਫਤਾਰ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 1 ਜਨਵਰੀ 2021 ਤੋਂ ਹੁਣ ਤੱਕ 189 ਮਾਮਲੇ ਦਰਜ ਕਰਕੇ 234 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 9 ਕਿਲੋ 495 ਗਰਾਮ ਹੈਰੋਇਨ, 4 ਕਿਲੋ 230 ਗਰਾਮ ਅਫੀਮ, 583 ਕਿਲੋ 500 ਗਰਾਮ ਚੂਰਾ ਪੋਸਤ, 4 ਕਿਲੋ 318 ਗਰਾਮ ਨਸ਼ੀਲਾ ਪਾਊਡਰ, 1 ਕਿਲੋ 380 ਗਰਾਮ ਚਰਸ, 25 ਗਰਾਮ ਸਮੈਕ, 5 ਕਿਲੋ ਗਾਂਜਾ, 105514 ਕੈਪਸੂਲ ਅਤੇ 52 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ।

Vinkmag ad
Share Our Daily Posts

News Desk

Read Previous

ਭਿੰਡੀ ਸੈਦਾ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਸ਼ਰਾਬ ਫੜੀ

Read Next

ਪ੍ਰਸ਼ਾਂਤ ਕਿਸ਼ੋਰ ਦੀ ਆਵਾਜ਼ ‘ਚ Punjabi Singer ਸਿੱਧੂ ਮੂਸੇਵਾਲਾ ਨਾਲ ਚੱਲ ਰਹੀ ਸੀ ਕਾਂਗਰਸ ਟਿਕਟ ਦੀ ਡੀਲ, ਗੋਰੇ ਨੇ ਖੋਲ੍ਹੇ ਕਈ ਰਾਜ਼