Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪਿੰਡ ਵਿੱਚ ਹੋਈ ਮਾਮੂਲੀ ਬਹਿਸ ਨੂੰ ਲੈ ਕੇ ਜਲੰਧਰ ਦੇ ਦੋ ਨੌਜਵਾਨਾਂ ਉੱਤੇ ਜਾਨਲੇਵਾ ਹਮਲਾ

ਜਲੰਧਰ -(ਸੰਜੇ ਰਾਜਪੂਤ)- ਜਲੰਧਰ ਸ਼ਹਿਰ ਵਿਚ 1 ਦਰਜਨ ਦੇ ਕਰੀਬ ਤੇਜਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਵਲੋਂ ਜਲੰਧਰ ਦੇ ਕੁਹਾਲਾਂ ਪਿੰਡ ਦੇ ਦੋ ਨੌਜਵਾਨਾਂ ਉਤੇ ਜਾਨਲੇਵਾ ਹਮਲਾ ਕੀਤਾ ਗਿਆ। ਇਹ ਹਮਲਾ ਉਸ ਵੇਲੇ ਕੀਤਾ ਗਿਆ ਜਦੋਂ ਜਲੰਧਰ ਦੇ ਕੁਹਾਲਾਂ ਪਿੰਡ ਦੇ ਦੋ ਨੌਜਵਾਨ ਭੁਪਿੰਦਰ ਪਾਲ ਸਿੰਘ ਅਤੇ ਸਿਮਰਨਜੀਤ ਸਿੰਘ ਜੋ ਕੀ ਆਪਣੀ ਕਾਰ ਜਲੰਧਰ ਨਕੌਦਰ ਚੌਕ ਨੇੜੇ ਸਥਿਤ ਇਕ ਕਾਰ ਗੈਰਾਜ ਵਿਚ ਠੀਕ ਕਰਵਾਉਣ ਲਈ ਆਏ। ਇਸੀ ਦੌਰਾਨ ਹਮਲਾਵਰਾਂ ਵਲੋਂ ਇਨਾਂ ਉਤੇ ਹਮਲਾ ਕਰਕੇ ਬੁਰੀ ਤਰਾਂ ਨਾਲ ਫੱਟੜ ਕਰ ਦਿਤਾ ਗਿਆ।

ਜਾਣਕਾਰੀ ਦਿੰਦੇ ਹੋਏ ਇਨਾਂ ਦੋ ਨੌਜਵਾਨ ਭੁਪਿੰਦਰ ਪਾਲ ਸਿੰਘ ਅਤੇ ਸਿਮਰਨਜੀਤ ਸਿੰਘ ਨੇ ਦਸਿਆ ਕਿ ਉਨਾਂ ਦੇ ਪਿੰਡ ਵਿਚ ਚਲ ਰਹੇ ਕਬੱਡੀ ਕੈਂਪ ਨੂੰ ਲੈ ਕੇ ਜਲੰਧਰ ਦੇ ਅਲੀ ਚੱਕ ਪਿੰਡ ਦੇ ਬੋਬੀ ਨਾਮ ਦਾ ਨੌਜਵਾਨ ਜੋ ਕਿ ਉਨਾਂ ਨੂੰ ਫੋਨ ਕਰਕੇ ਅਤੇ ਇੰਸਟਾਗ੍ਰਾਮ ਉਤੇ ਧਮਕੀਆਂ ਦਿੰਦਾ ਸੀ ਤੇ ਅੱਜ ਉਹ ਇਨਾਂ ਦਾ ਪਿੱਛਾ ਕਰਦਾ ਹੋਇਆ ਜਲੰਧਰ ਦੇ ਨਕੌਦਰ ਚੌਕ ਨੇੜੇ ਸਥਿਤ ਇਕ ਕਾਰ ਗੈਰਜ ਵਿਚ ਆਪਣੇ ਸਾਥੀ ਭੰਡਾਲ ਜੋ ਕਿ ਪਿੰਡ ਚਿੱਟੀ ਦਾ ਰਹਿਣ ਵਾਲਾ ਹੈ ਅਤੇ ਹੋਰ ਸਾਥੀਆਂ ਸਮੇਤ ਆਕੇ ਉਨਾਂ ਉਤੇ ਹਮਲਾ ਕਰ ਦਿਤਾ। ਇਸ ਦੌਰਾਨ ਉਨਾਂ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ। ਜਾਣਕਾਰੀ ਦਿੰਦਿਆਂ ਇਨਾਂ ਨੌਜਵਾਨਾਂ ਨੇ ਦੱਸਿਆ ਕਿ ਉਨਾਂ ਹਮਲਾਵਰਾਂ ਵਲੋਂ ਉਨਾਂ ਉਤੇ ਅਸਲੇ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਜੋ ਕਿ ਉਥੇ ਮੌਜੂਦ ਲੋਕਾਂ ਵਲੋਂ ਉਨਾਂ ਨੂੰ ਬਚਾਇਆ ਗਿਆ। ਖਬਰ ਲਿਖੇ ਜਾਣ ਤਕ ਜਖਮੀ ਨੌਜਵਾਨਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

Vinkmag ad
Share Our Daily Posts

News Desk

Read Previous

ਅਮ੍ਰਿਤਸਰ ਦੀ ਹੋਣਹਾਰ ਵਿਦਿਆਰਥਣ ਵੱਲੋਂ 650 ਅੰਕਾਂ ਚੋਂ 650 ਅੰਕ ਪ੍ਰਾਪਤ ਕਰਕੇ ਸਕਾਲਰਸ਼ਿਪ ਹਾਸਿਲ ਕਿਤੀ

Read Next

ਮੋਗਾ ‘ਚ ਏਅਰਫੋਰਸ ਦਾ Mig-21 ਜਹਾਜ਼ ਹਾਦਸਾਗ੍ਰਸਤ, ਧਮਾਕੇ ਤੋਂ ਬਾਅਦ ਲੱਗੀ ਅੱਗ, ਪਾਇਲਟ ਦੀ ਮੌਤ