Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਸ਼ਾਂਤ ਨਹੀਂ ਹੋ ਰਿਹੈ ਕਾਂਗਰਸ ’ਚ ਉੱਠਿਆ ਬਗਾਵਤ ਦਾ ਤੂਫ਼ਾਨ, ਸਿੱਧੂ ਦੀ ਕਾਂਗਰਸੀਆਂ ਨੂੰ ਦਿੱਲੀ ਜਾਣ ਦੀ ਸਲਾਹ

ਚੰਡੀਗੜ੍ਹ : ਪੰਜਾਬ ਕਾਂਗਰਸ ’ਚ ਉੱਠਿਆ ਬਗਾਵਤ ਦਾ ਤੂਫ਼ਾਨ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਜਿੱਥੇ ਖ਼ੁਦ ਨੂੰ ਇਸ ਸਭ ਤੋਂ ਦੂਰ ਕਰ ਲਿਆ ਹੈ ਉੱਥੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਇਕ ਵਾਰ ਫਿਰ ਟਵੀਟ ਕਰ ਕੇ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚ ਚੱਲ ਰਹੀ ਲੜਾਈ ਬਾਰੇ ਦਿੱਲੀ ਹਾਈਕਮਾਨ ਨੂੰ ਜਾਣਕਾਰੀ ਦੇਣ ਦੀ ਸਲਾਹ ਦਿੱਤੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੋਵਿਡ ਮਹਾਮਾਰੀ ਦੌਰਾਨ ਮੌਕਾਪ੍ਰਸਤੀ ਦੀ ਰਾਜਨੀਤੀ ਕਰਨ ਵਾਲੇ ਆਗੂਆਂ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਵੀਰਵਾਰ ਨੂੰ ਪਾਰਟੀ ਦੇ ਸੰਗਠਨ ਇੰਚਾਰਜ ਕੇਸੀ ਵੇਣੂਗੋਪਾਲ ਨਾਲ ਗੱਲਬਾਤ ਕਰ ਕੇ ਪੂਰੇ ਘਟਨਾਕ੍ਰਮ ਤੋਂ ਜਾਣੂ ਕਰਵਾ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਆਗੂਆਂ ਵਿਚ ਚੱਲ ਰਹੀ ਖਿੱਚੋਤਾਣ ਤੇ ਪਾਰਟੀ ਆਗੂਆਂ ਦੀ ਭੂਮਿਕਾ ਬਾਰੇ ਦੱਸਿਆ। ਜਾਖੜ ਨੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ 45 ਦਿਨਾਂ ਦਾ ਨੋਟਿਸ ਦੇਣ ਤੇ ਵਾਰ-ਵਾਰ ਭੜਕਾਊ ਬਿਆਨ ਦੇਣ ਬਾਰੇ ਜਾਣਕਾਰੀ ਦਿੱਤੀ। ਜਾਖੜ ਮੁਤਾਬਕ ਪੰਜਾਬ ਕਾਂਗਰਸ ਦੇ ਆਗੂਆਂ ਵਿਚ ਚੱਲ ਰਹੀ ਲੜਾਈ ਮੰਤਰੀਆਂ, ਵਿਧਾਇਕਾਂ ਤੇ ਕਾਂਗਰਸ ਸਰਕਾਰ ਦਾ ਅੰਦਰੂਨੀ ਮਾਮਲਾ ਹੈ ਪਰ ਬਾਜਵਾ ਵਲੋਂ ਕੋਰੋਨਾ ਮਹਾਮਾਰੀ ਮੌਕੇ ਮੌਕਾਪ੍ਰਸਤੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ।

ਪਿਛਲੇ ਸਾਲ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਝੇ ਵਿਚ 134 ਵਿਅਕਤੀਆਂ ਦੀ ਮੌਤ ਹੋਣ ’ਤੇ ਪ੍ਰਤਾਪ ਸਿੰਘ ਬਾਜਵਾ ਤੇ ਸਮਸ਼ੇਰ ਸਿੰਘ ਦੂਲੋਂ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਤਾਂ ਉਦੋਂ ਵੀ ਸੁਨੀਲ ਜਾਖੜ ਨੇ ਇਨ੍ਹਾਂ ਆਗੂਆਂ ਖ਼ਿਲਾਫ਼ ਅਨੁਸ਼ਾਸ਼ਨੀ ਕਾਰਵਾਈ ਕਰਨ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ। ਸੁਨੀਲ ਜਾਖੜ ਨੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਕਾਂਗਰਸੀ ਆਗੂਆਂ ਦੀ ਚਿੰਤਾ ਜ਼ਰੂਰ ਵਧੀ ਹੈ ਪਰ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਇਸ ਮੁੱਦੇ ’ਤੇ ਪੂਰੀ ਗੰਭੀਰ ਹੈ ਤੇ ਲੋਕਾਂ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਕੁੱਝ ਵਿਅਕਤੀ ਅਜਿਹਾ ਵਿਵਹਾਰ ਕਰ ਰਹੇ ਹਨ, ਜਿਸਨੂੰ ਕਿਸੀ ਵੀ ਤਰੀਕੇ ਨਾਲ ਜਾਇਜ਼ ਨਹੀਂ ਕਿਹਾ ਜਾ ਸਕਦਾ। ਭਾਵੇਂ ਜਾਖੜ ਨੇ ਆਪਣੇ ਬਿਆਨ ਵਿਚ ਕਿਸੇ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਦਾ ਸਿੱਧਾ ਨਿਸ਼ਾਨਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ’ਤੇ ਹੈ।

ਦੂਜੇ ਪਾਸੇ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਆਪਣੇ ਆਪ ਨੂੰ ਪੰਜਾਬ ਕਾਂਗਰਸ ਦੇ ਇਸ ਕਾਟੋ ਕਲੇਸ਼ ਤੋਂ ਵੱਖ ਕਰ ਲਿਆ ਹੈ। ਰਾਵਤ ਨੇ ਕਾਂਗਰਸੀਆਂ ’ਚ ਪੈਦਾ ਹੋਈ ਕੁੜੱਤਣ, ਵਿਰੋਧ ਤੋਂ ਦੂਰ ਰਹਿਣ ਦਾ ਕਾਰਨ ਬਿਮਾਰ ਹੋਣਾ ਦੱਸਿਆ ਹੈ। ਰਾਵਤ ਮੁਤਾਬਕ ਕੋਵਿਡ ਵਿਚੋਂ ਉਭਰਨ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ ਪੂਰੀ ਤਰ੍ਹਾਂ ਠੀਕ ਨਹੀਂ ਹੈ, ਜਿਸ ਕਾਰਨ ਬੋਲਣ ਵਿਚ ਦਿੱਕਤ ਆ ਰਹੀ ਹੈ। ਜ਼ਿਕਰਯੋਗ ਹੈ ਕਿ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚ ਨੇੜਤਾ ਲਿਆਉਣ ਦੇ ਬਹੁਤ ਯਤਨ ਕੀਤੇ ਪਰ ਦੋਵਾਂ ਆਗੂਆਂ ਦੀ ਕੁੜੱਤਣ ਘੱਟ ਨਹੀਂ ਰਹੀ। ਸੂਤਰਾਂ ਮੁਤਾਬਕ ਵੱਡੇ ਆਗੂਆਂ ਵਿਚਾਲੇ ਪੈਦਾ ਹੋਏ ਮਤਭੇਦਾਂ ਕਾਰਨ ਹੀ ਹਰੀਸ਼ ਰਾਵਤ ਨੇ ਖ਼ੁਦ ਨੂੰ ਇਸ ਸਭ ਤੋਂ ਵੱਖ ਕਰ ਲਿਆ ਹੈ।

ਇਸ ਦਰਮਿਆਨ ਨਵਜੋਤ ਸਿੱਧੂ ਨੇ ਟਵੀਟ ਕਰ ਕੇ 2019 ਵਿਚ ਬਠਿੰਡਾ ਰੈਲੀ ਦਾ ਵੀਡੀਓ ਕਲਿੱਪ ਜਨਤਕ ਕੀਤਾ ਹੈ, ਜਿਸ ਵਿਚ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਉਣ ’ਤੇ ਰਾਜਨੀਤੀ ਤੋਂ ਸਨਿਆਸ ਲੈਣ ਦੀ ਗੱਲ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਮੋਗਾ ‘ਚ ਏਅਰਫੋਰਸ ਦਾ Mig-21 ਜਹਾਜ਼ ਹਾਦਸਾਗ੍ਰਸਤ, ਧਮਾਕੇ ਤੋਂ ਬਾਅਦ ਲੱਗੀ ਅੱਗ, ਪਾਇਲਟ ਦੀ ਮੌਤ

Read Next

ਤੇਜ਼ ਝੱਖੜ ਕਰ ਕੇ ਹੋਇਆ ਲੱਖਾਂ ਦਾ ਨੁਕਸਾਨ, ਸੜਕਾਂ ‘ਤੇ ਡਿਗੇ ਦਰਖ਼ਤ ਤੇ ਬਿਜਲੀ ਦੇ ਖੰਭੇ