Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਜਲੰਧਰ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ , ਹੁਣ ਰਾਤ 9 ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਿਫਊ

ਜਲੰਧਰ : ਜ਼ਿਲ੍ਹੇ ਵਿੱਚ ਕਾਰੋਬਾਰ ਸਬੰਧੀ ਗਤੀਵਿਧੀਆਂ ਨੂੰ ਹੋਰ ਅਸਾਨੀ ਨਾਲ ਜਾਰੀ ਰੱਖਣ ਦੇ ਮੱਦੇਨਜ਼ਰ ਅਹਿਮ ਕਦਮ ਉਠਾਉਂਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਗੈਰ ਜਰੂਰੀ ਵਸਤਾਂ ਦੀਆਂ ਦੁਕਾਨਾਂ/ਸੰਸਥਾਵਾਂ ਅਤੇ ਦਫ਼ਤਰਾਂ ਦੇ ਸਮੇਂ ਵਿੱਚ ਦੋ ਘੰਟੇ ਤੱਕ ਹੋਰ ਵਾਧਾ ਕੀਤਾ ਗਿਆ ਹੈ ਅਤੇ ਹੁਣ ਇਹ ਦੁਕਾਨਾਂ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ ਸਕਣਗੀਆਂ।

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਆਦੇਸ਼ ਕੁਝ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ ਜੋ ਕਿ 21 ਮਈ 2021 ਤੱਕ ਲਾਗੂ ਰਹਿਣੇ ਸਨ। ਹੁਣ ਗੈਰ ਜਰੂਰੀ ਦੁਕਾਨਾਂ ਨੂੰ ਖੋਲਣ ਦੇ ਸਮੇਂ ਦਾ ਜਾਇਜ਼ਾ ਲੈਂਦਿਆਂ ਇਨਾਂ ਦੇ ਸਮੇਂ ਨੂੰ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਧਾ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਗੈਰ ਜਰੂਰੀ ਵਸਤਾਂ ਦੇ ਸ੍ਰੇਣੀ ਵਿੱਚ ਆਉਂਦੀਆਂ ਦੁਕਾਨਾਂ, ਨਿੱਜੀ ਕਾਰੋਬਾਰ ਅਤੇ ਦਫ਼ਤਰ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ ਸਕਣਗੇ।

ਜ਼ਿਕਰਯੋਗ ਹੈ ਕਿ ਜਰੂਰੀ ਸੇਵਾਵਾਂ ਦੀ ਸ੍ਰੇਣੀ ਵਿੱਚ ਆਉਂਦੀਆਂ ਸੇਵਾਵਾਂ ਅਗਲੇ ਹੁਕਮਾਂ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਰੋਜ਼ਾਨਾ ਖੁਲੱਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਦਮ ਉਠਾਉਣ ਦਾ ਮੁੱਖ ਮਕਸਦ ਜ਼ਿਲ੍ਹੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ ਨਾਲ ਵਪਾਰ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਵਲੋਂ ਕਾਰੋਬਾਰ ਅਸਾਨੀ ਨਾਲ ਚਲਾਉਣ ਸਬੰਧੀ ਹੋਰ ਰਾਹਤ ਪਹੁੰਚਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਦੇਖਦਿਆਂ ਰਾਹਤ ਪ੍ਰਦਾਨ ਕਰਨਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਵਾਇਰਸ ਨੁੂੰ ਫੈਲਣ ਤੋਂ ਰੋਕਣ ਲਈ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਜਿਵੇਂ ਸਮਾਜਿਕ ਦੂਰੀ ਦੀ ਪਾਲਣਾ, ਮਾਸਕ ਪਾਉਣਾ ਆਦਿ ਨੂੰ ਪੂਰੀ ਤਨਦੇਹੀ ਨਾਲ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਜਲਦ ਤੋਂ ਜਲਦ ਕੋਰੋਨਾ ਮੁਕਤ ਜ਼ਿਲ੍ਹਾ ਬਣਾਇਆ ਜਾ ਸਕੇ।

Vinkmag ad
Share Our Daily Posts

News Desk

Read Previous

ਪਿਸਤੌਲ ਦੀ ਨੋਕ ’ਤੇ ਕਾਰ ਖੋਹ ਕੇ ਫਰਾਰ ਹੋਏ 3 ਨੌਜਵਾਨ ਸਮੁੰਦੜਾ ਪੁਲਿਸ ਨੇ ਕੀਤੇ ਕਾਬੂ

Read Next

ਗੈਂਗਸਟਰ ਦੀ ਪਤਨੀ ਤੇ ਸਾਥੀਆਂ ਤੋਂ ਭਾਰੀ ਮਾਤਰਾ ‘ਚ ਅਸਲਾ ਬਰਾਮਦ