Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਗੈਂਗਸਟਰ ਦੀ ਪਤਨੀ ਤੇ ਸਾਥੀਆਂ ਤੋਂ ਭਾਰੀ ਮਾਤਰਾ ‘ਚ ਅਸਲਾ ਬਰਾਮਦ

ਜਗਰਾਓਂ : ਜਗਰਾਓਂ ਥਾਣਾ ਸਿਟੀ ਦੀ ਪੁਲਿਸ ਨੇ ਥਾਣੇਦਾਰਾਂ ਦਾ ਕਤਲ ਕਰਨ ਵਾਲੇ ਨਾਮੀ ਗੈਂਗਸਟਰ ਜੈਪਾਲ ਤੇ ਸਾਥੀਆਂ ‘ਚੋਂ ਇਕ ਦੀ ਪਤਨੀ ਸਮੇਤ ਗਿ੍ਫ਼ਤਾਰ ਕੀਤੇ 6 ਵਿਅਕਤੀਆਂ ਤੋਂ ਭਾਰੀ ਗਿਣਤੀ ‘ਚ ਅਸਲਾ ਬਰਾਮਦ ਕੀਤਾ ਹੈ। ਸ਼ੁੱਕਰਵਾਰ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਵਿਚ ਦੋ ਔਰਤਾਂ ਸਮੇਤ ਛੇ ਵਿਅਕਤੀਆਂ ਨੂੰ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰ ਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ। ਐੱਸਐੱਸਪੀ ਚਰਨਜੀਤ ਸਿੰਘ ਸੋਹਲ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਗੈਂਗਸਟਰ ਜੈਪਾਲ ਸਿੰਘ, ਬਲਜਿੰਦਰ ਸਿੰਘ ਉਰਫ਼ ਬੱਬੀ, ਜਸਪ੍ਰੀਤ ਸਿੰਘ ਉਰਫ਼ ਜੱਸੀ ਤੇ ਦਰਸ਼ਨ ਸਿੰਘ ਖ਼ਿਲਾਫ਼ ਦਰਜ ਕੀਤੇ ਮੁਕੱਦਮੇ ਦੀ ਜਾਂਚ ਤੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਕੰਮ ਕਰ ਰਹੀਆਂ ਟੀਮਾਂ ‘ਚੋਂ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਸਿਮਰਜੀਤ ਸਿੰਘ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ ਗੈਂਗਸਟਰ ਦਰਸ਼ਨ ਸਿੰਘ ਦੀ ਪਤਨੀ ਸਤਪਾਲ ਕੌਰ ਉਰਫ਼ ਨੋਨੀ, ਗੁਰਪ੍ਰੀਤ ਸਿੰਘ ਉਰਫ਼ ਲੱਕੀ ਪੁੱਤਰ ਹਰਦਿਆਲ ਸਿੰਘ ਅਤੇ ਉਸ ਦੀ ਪਤਨੀ ਰਮਨਪ੍ਰੀਤ ਕੌਰ ਉਰਫ਼ ਰਮਨ ਵਾਸੀ ਧੱਲੇਕੇ (ਮੋਗਾ), ਗਗਨਦੀਪ ਸਿੰਘ ਉਰਫ਼ ਨੰਨਾ ਪੁੱਤਰ ਗੁਰਦੇਵ ਸਿੰਘ ਵਾਸੀ ਸਹੋਲੀ, ਜਸਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਆਤਮ ਨਗਰ ਜਗਰਾਓਂ ਤੇ ਨਾਨਕ ਚੰਦ ਉਰਫ਼ ਨਾਨਕ ਉਰਫ਼ ਢੋਲੂ ਪੁੱਤਰ ਬਲਵੰਤ ਸਿੰਘ ਵਾਸੀ ਸਹੌਲੀ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਮਿਲ ਕੇ ਗੈਂਗਸਟਰਾਂ ਵੱਲੋਂ ਲਗਾਈ ਗਈ ਡਿਊਟੀ ਨੂੰ ਨਿਭਾਉਂਦੇ ਸਨ, ਜਿਨ੍ਹਾਂ ਵਿਚ ਉਨ੍ਹਾਂ ਦਾ ਅਸਲਾ ਸਾਂਭਣ ਤੇ ਵਾਰਦਾਤ ਤੋਂ ਬਾਅਦ ਅਸਲਾ ਸਾਫ਼ ਕਰਨ, ਗੈਂਗਸਟਰਾਂ ਨੂੰ ਠਹਿਰਾਉਣ ਲਈ ਥਾਵਾਂ ਦਾ ਪ੍ਰਬੰਧ ਕਰਨ, ਲੋੜ ਪੈਣ ‘ਤੇ ਉਨ੍ਹਾਂ ਨੂੰ ਰੁਪਇਆ ਦੇਣ ਅਤੇ ਉਨ੍ਹਾਂ ਦੇ ਰੁਪਏ ਨੂੰ ਸਾਂਭਣ ਸਮੇਤ ਹੋਰ ਕੰਮ ਸ਼ਾਮਲ ਹਨ।

ਇਨ੍ਹਾਂ ਤੋਂ ਬਰਾਮਦ ਹੋਇਆ ਅਸਲਾ 

1. ਸਤਪਾਲ ਕੌਰ ਜੋ ਕਿ ਫ਼ਰਾਰ ਗੈਂਗਸਟਰ ਦਰਸ਼ਨ ਸਿੰਘ ਦੀ ਪਤਨੀ ਹੈ, ਕੋਲੋਂ ਪੁਲਿਸ ਨੇ 20 ਰੌਂਦ ਅਸਲਾ, 60 .12 ਬੋੋਰ ਰੌਂਦ, .32 ਬੋਰ ਪਿਸਟਲ, 20 ਰੌਂਦ, .30 ਬੋਰ ਸਪਰਿੰਗ ਫੀਲਡ 04 ਮੈਗਜੀਨ, 1 ਟੈਲੀਸਕਾਪ, 2 ਮੋਬਾਈਲ ਫੋਨ, ਹੋਸਟੈੱਸ, ਬੈਲਟ ਤੇ ਪੁਲਥਰੂ ਬਰਾਮਦ ਹੋਇਆ।

2. ਜਸਪ੍ਰੀਤ ਸਿੰਘ ਤੋਂ 20 ਰੌਂਦ .32 ਬੋਰ।

Vinkmag ad
Share Our Daily Posts

News Desk

Read Previous

ਜਲੰਧਰ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ , ਹੁਣ ਰਾਤ 9 ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਿਫਊ

Read Next

ਬਰਨਾਲਾ : ਜੋਧਪੁਰ ਦੇ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ