Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਬਰਨਾਲਾ : ਜੋਧਪੁਰ ਦੇ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ

ਬਰਨਾਲਾ ਜ਼ਿਲੇ ਦੇ ਪਿੰਡ ਜੋਧਪੁਰ ਦੇ ਨੌਜਵਾਨ ਦਾ ਫਿਲਪੀਨ ਦੇਸ਼ ’ਚ ਗੋਲੀਆਂ ਮਾਰ ਕੇ ਕਤਲ ਕਰਨ ਦੀ ਦੁੱਖਦਾਈ ਘਟਨਾ ਵਾਪਰੀ ਹੈ। ਪਿੰਡ ਦਾ 35 ਸਾਲਾ ਨੌਜਵਾਨ ਪਰਗਟ ਸਿੰਘ ਕਰੀਬ 10 ਸਾਲਾਂ ਤੋਂ ਫ਼ਿਲਪੀਨ ਵਿਖੇ ਰਹਿ ਰਿਹਾ ਸੀ। ਜਿੱਥੇ ਉਸਨੇ ਵਿਆਹ ਵੀ ਉਥੋਂ ਦੀ ਹੀ ਲੜਕੀ ਨਾਲ ਕਰਵਾਇਆ ਸੀ। ਅੱਜ ਸਵੇਰ ਸਮੇਂ ਜਦੋਂ ਉਹ ਆਪਣੇ ਕੰਮ ’ਤੇ ਜਾ ਰਿਹਾ ਸੀ, ਉਸਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਜੋਧਪੁਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਅਤੇ ਭੈਣ ਨੇ ਦੱਸਿਆ ਕਿ ਉਹਨਾਂ ਦਾ ਭਰਾ ਪਰਗਟ ਸ਼ਰਮਾ 2008 ’ਚ ਫਿਲਪੀਨ ਗਿਆ ਸੀ। ਜਿੱਥੋਂ ਉਹ 2012 ਵਿੱਚ ਪਿੰਡ ਵਾਪਸ ਆ ਗਿਆ ਅਤੇ ਮੁੜ ਚਾਰ ਸਾਲਾਂ ਤੋਂ ਫ਼ਿਲਪੀਨ ਚਲਿਆ ਗਿਆ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਉਸਦੇ ਦੋ ਲੜਕੇ ਅਤੇ ਘਰਵਾਲੀ ਵੀ ਉਸਦੇ ਨਾਲ ਫ਼ਿਲਪੀਨ ’ਚ ਹੀ ਰਹਿ ਰਹੇ ਸਨ। ਉਹਨਾਂ ਦੱਸਿਆ ਕਿ ਪਰਗਟ ਫ਼ਿਲਪੀਨ ’ਚ ਫ਼ਾਈਨਾਂਸ ਦਾ ਕਾਰੋਬਾਰ ਕਰਦਾ ਸੀ। ਜਿੱਥੇ ਅੱਜ ਉਹ ਆਪਣੇ ਕੰਮ ’ਤੇ ਜਾਣ ਲਈ ਘਰ ਤੋਂ ਨਿਕਲਿਆ ਸੀ ਅਤੇ ਰਸਤੇ ਵਿੱਚ ਉਸਨੂੰ ਕੁੱਝ ਲੋਕਾਂ ਨੇ ਗੋਲੀਆਂ ਮਾਰ ਦਿੱਤੀਆਂ। ਜੋ ਉਸਦੇ ਲੱਤ, ਪੱਟ ਅਤੇ ਇਕ ਪਿਛਲੇ ਹਿੱਸੇ ਵਿੱਚ ਲੱਗੀ। ਜਿਸਤੋਂ ਬਾਅਦ ਉਸਨੂੰ ਕਿਸੇ ਭਾਰਤੀ ਵਿਅਕਤੀ ਨੇ ਚੁੱਕ ਕੇ ਹਸਪਤਾਲ ਦਾਖ਼ਲ ਕਰਵਾਇਆ। ਜਿੱਥੇ ਉਸਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਭਾਰਤ ਅਤੇ ਫ਼ਿਲਪੀਨ ਸਰਕਾਰ ਤੋਂ  ਪ੍ਰਗਟ ਦੀ  ਮ੍ਰਿਤਕ ਦੇਹ ਭਾਰਤ ਲਿਆਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।

Vinkmag ad
Share Our Daily Posts

News Desk

Read Previous

ਗੈਂਗਸਟਰ ਦੀ ਪਤਨੀ ਤੇ ਸਾਥੀਆਂ ਤੋਂ ਭਾਰੀ ਮਾਤਰਾ ‘ਚ ਅਸਲਾ ਬਰਾਮਦ

Read Next

ਖੰਨਾ ਪੁਲਿਸ ਨੇ 11 ਰਿਵਾਲਵਰ, 25 ਮੈਗਜ਼ੀਨ ਫੜ੍ਹੇ – ਐਸ.ਐੱਸ.ਪੀ. ਗਰੇਵਾਲ …