Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਆਸਟ੍ਰੇਲੀਆ ਕਿਰਪਾਨ ਤੇ ਪਾਬੰਦੀ ਲਗਾਉਣ ਦਾ ਫੈਸਲਾ ਧਾਰਮਿਕ ਅਜ਼ਾਦੀ ਦੇ ਖਿਲਾਫ, ਸ. ਹਰਦੇਵ ਸਿੰਘ

ਜਲੰਧਰ (ਸੰਜੇ ਰਾਜਪੂਤ)- ਆਸਟ੍ਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਪੱਤਰਕਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ. ਹਰਦੇਵ ਸਿੰਘ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਸ. ਹਰਦੇਵ ਸਿੰਘ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਉੱਤੇ ਪਾਬੰਦੀ ਲਗਾਈ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਭਾਵੇਂ ਇਹ ਪਾਬੰਦੀ ਸਿਡਨੀ ਦੇ ਇੱਕ ਸਕੂਲ ਵਿੱਚ ਵਾਪਰੀ ਇੱਕ ਘਟਨਾ ਉਪਰੰਤ ਲਾਗੂ ਕੀਤੀ ਗਈ ਹੈ, ਪ੍ਰੰਤੂ ਸਿੱਖਾਂ ਦੇ ਜੀਵਨ ਦਾ ਅਹਿਮ ਅੰਗ ਕਿਰਪਾਨ ਤੇ ਪਾਬੰਦੀ ਲਗਾ ਦੇਣਾ ਸਿੱਖ ਮਾਨਤਾਵਾਂ ਦੇ ਬਿਲਕੁਲ ਵਿਰੁੱਧ ਹੈ।

ਸ. ਹਰਦੇਵ ਸਿੰਘ ਨੇ ਕਿਹਾ ਕਿ ਉੱਥੋਂ ਦੀ ਸਰਕਾਰ ਨੂੰ ਕਿਰਪਾਨ `ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਸਿੱਖ ਕੌਮ ਦੀਆਂ ਪ੍ਰਤੀਨਿਧ ਸੰਸਥਾਵਾਂ ਤੋਂ ਸਲਾਹ ਲੈਣੀ ਚਾਹੀਦੀ ਸੀ, ਕਿਉਂਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਹੈ ਅਤੇ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੇ ਸ਼ਰੀਰ ਦਾ ਅਹਿਮ ਅੰਗ ਹੈ। ਇਹ ਕਕਾਰ ਸਿੱਖਾਂ ਵੱਲੋਂ 300 ਤੋਂ ਵੱਧ ਸਾਲਾਂ ਤੋਂ ਪਹਿਨਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕ੍ਰਿਪਾਨ ਚਾਕੂ ਜਾਂ ਖੰਜਰ ਨਹੀਂ, ਬਲਕਿ ਸਿੱਖਾਂ ਵਾਸਤੇ ਇਹ ਡੂੰਘੇ ਅਰਥ ਅਤੇ ਉਦੇਸ਼ ਵਾਲਾ ਇੱਕ ਵਿਸ਼ਵਾਸ ਦਾ ਚਿੰਨ੍ਹ ਹੈ ਅਤੇ ਇਸ ਫ਼ੈਸਲੇ ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ, ਜਿਸ ਕਾਰਨ ਇਸਦਾ ਵੱਡੇ ਪੱਧਰ ਉੱਤੇ ਵਿਰੋਧ ਕੀਤਾ ਜਾ ਰਿਹਾ ਹੈ। ਸ. ਹਰਦੇਵ ਸਿੰਘ ਨੇ ਕਿਹਾ ਕਿ ਇਸ ਸਬੰਧ ਵਿੱਚ ਪੱਤਰਕਾਰ ਵੈਲਫੇਅਰ ਪੰਜਾਬ ਭਾਰਤ ਸਰਕਾਰ ਅਤੇ ਆਸਟ੍ਰੇਲੀਆ ਵਿਖੇ ਭਾਰਤੀ ਰਾਜਦੂਤ ਤੋਂ ਇਹ ਮੰਗ ਕਰਦੀ ਹੈ ਕਿ ਉਹ ਉੱਥੋਂ ਦੀ ਸਰਕਾਰ ਨਾਲ ਗੱਲਬਾਤ ਕਰਕੇ ਇਸ ਫ਼ੈਸਲੇ ਨੂੰ ਰੱਦ ਕਰਵਾਉਣ ਲਈ ਯਤਨ ਕਰੇ।

Vinkmag ad
Share Our Daily Posts

News Desk

Read Previous

ਸਾਰੇ ਸਕੂਲਾਂ ਵਿਚ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ

Read Next

ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਕੋਵਿਡ ਮਰੀਜ਼ਾਂ ਤੋਂ ਵਾਧੂ ਚਾਰਜ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੀ ਹੁਣ ਖੈਰ ਨਹੀਂ