Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਕੋਵਿਡ ਮਰੀਜ਼ਾਂ ਤੋਂ ਵਾਧੂ ਚਾਰਜ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੀ ਹੁਣ ਖੈਰ ਨਹੀਂ

ਜਲੰਧਰ (ਅਮਨ)– ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਜਿਹੇ ਪ੍ਰਾਈਵੇਟ ਹਸਪਤਾਲਾਂ ਨੂੰ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ, ਜਿਹੜੇ ਕੋਵਿਡ-19 ਮਰੀਜ਼ਾਂ ਦੇ ਇਲਾਜ ਨੂੰ ਲੈ ਕੇ ਓਵਰਚਾਰਜਿੰਗ ਕਰਕੇ ਨਿੱਜੀ ਲਾਭ ਲੈਣ ਵਿਚ ਲੱਗੇ ਹੋਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਦਾ ਸ਼ੋਸ਼ਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਐਪੀਡੈਮਿਕ ਡਿਜ਼ੀਜ਼ ਐਕਟ ਅਧੀਨ ਉਨ੍ਹਾਂ ਵਿਰੁੱਧ ਜਿੱਥੇ ਸਖ਼ਤ ਕਾਰਵਾਈ ਕਰੇਗੀ, ਉਥੇ ਹੀ ਸਰਕਾਰ ਕੋਲ ਅਜਿਹੇ ਹਸਪਤਾਲਾਂ ਨੂੰ ਬੰਦ ਕਰਨ ਜਾਂ ਟੇਕਓਵਰ ਕਰਨ ਦਾ ਅਧਿਕਾਰ ਹੈ

ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਨ੍ਹਾਂ ਵਿਚ ਪ੍ਰਾਈਵੇਟ ਹਸਪਤਾਲ ਸਰਕਾਰ ਵੱਲੋਂ ਕੋਵਿਡ ਦੇ ਇਲਾਜ ਲਈ ਨਿਰਧਾਰਿਤ ਕੀਤੇ ਰੇਟਾਂ ਤੋਂ ਜ਼ਿਆਦਾ ਵਸੂਲ ਕੇ ਮਰੀਜ਼ਾਂ ਨੂੰ ਠੱਗ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਪ੍ਰਾਈਵੇਟ ਹਸਪਤਾਲ ਵਿਚ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਹੀਂ ਉਠਾਉਣਗੇ। ਅਜਿਹਾ ਕਰਨ ਵਾਲੇ ਡਿਫਾਲਟਰ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਇਲਾਵਾ ਸਰਕਾਰ ਹੋਰ ਕੋਈ ਰਸਤਾ ਨਹੀਂ ਬਚੇਗਾ।

ਘਨਸ਼ਾਮ ਥੋਰੀ ਨੇ ਕਿਹਾ ਕਿ ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀ ਜਲਦ ਪ੍ਰਾਈਵੇਟ ਹਸਪਤਾਲਾਂ ਵੱਲੋਂ ਕਰਵਾਏ ਗਏ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਵਿਸਤ੍ਰਿਤ ਆਡਿਟ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੇ ਇਸ ਮੁਸ਼ਕਲ ਸਮੇਂ ਦੌਰਾਨ ਤਨ-ਮਨ ਨਾਲ ਲੋਕਾਂ ਦੀ ਸੇਵਾ ਕਰਕੇ ਇਕ ਬਿਹਤਰੀਨ ਮਿਸਾਲ ਕਾਇਮ ਕੀਤੀ ਹੈ ਪਰ ਸਿਸਟਮ ਵਿਚ ਕੁਝ ਅਜਿਹੇ ਵਿਅਕਤੀ ਵੀ ਹਨ, ਜਿਹੜੇ ਹਾਲਾਤ ਦਾ ਨਾਜਾਇਜ਼ ਫਾਇਦਾ ਉਠਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ।

ਉਨ੍ਹਾਂ ਅਜਿਹੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਸਖ਼ਤ ਕਾਰਵਾਈ ਕਰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਸ ਸਬੰਧੀ ਸ਼ਿਕਾਇਤ ਸਿਹਤ ਮਹਿਕਮੇ ਦੇ 104 ਹੈਲਪਲਾਈਨ ਨੰਬਰ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਦਰਜ ਕਰਵਾਈ ਜਾ ਸਕਦੀ ਹੈ।

Vinkmag ad
Share Our Daily Posts

News Desk

Read Previous

ਆਸਟ੍ਰੇਲੀਆ ਕਿਰਪਾਨ ਤੇ ਪਾਬੰਦੀ ਲਗਾਉਣ ਦਾ ਫੈਸਲਾ ਧਾਰਮਿਕ ਅਜ਼ਾਦੀ ਦੇ ਖਿਲਾਫ, ਸ. ਹਰਦੇਵ ਸਿੰਘ

Read Next

ਜਲੰਧਰ: ਭਾਬੀ ਨਾਲ ਰੰਗਰਲੀਆਂ ਮਨਾ ਰਹੇ ਪਤੀ ਨੂੰ ਪਤਨੀ ਨੇ ਰੰਗੇ ਹੱਥੀਂ ਫੜਿਆ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ