Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਪੰਜਾਬ ”ਚ ਸਰਕਾਰ ਨਾਮ ਦੀ ਕੋਈ ਚੀਜ਼ ਹੀ ਨਹੀਂ : ਸੁਖਬੀਰ

ਮਾਨਸਾ/ਬੁਢਲਾਡਾ- ਪੰਜਾਬ ਵਿੱਚ ਕੋਰੋਨਾ ਮਹਾਮਾਰੀ ਸਿਖਰਾਂ ‘ਤੇ ਹੈ ਪਰ ਪੰਜਾਬ ਦੀ ਕੈਪਟਨ ਸਰਕਾਰ ਦੇ ਮੰਤਰੀ ਅਤੇ ਖੁਦ ਮੁੱਖ ਮੰਤਰੀ ਕੁਰਸੀਆਂ ਖਾਤਰ ਆਪਣੀ ਲੜਾਈ ਲੜ ਰਹੇ ਹਨ। ਜਿਨ੍ਹਾਂ ਦਾ ਇਸ ਪਾਸੇ ਊਕਾ ਵੀ ਧਿਆਨ ਨਹੀਂ। ਮਾਨਸਾ ਅਤੇ ਬੁਢਲਾਡਾ ਵਿਖੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਕਸੀਜਨ ਸੈਂਟਰਾਂ ਅਤੇ ਲੰਗਰ ਸੇਵਾ ਦੀ ਸ਼ੁਰੂਆਤ ਕਰਨ ਲਈ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬੁਢਲਾਡਾ ਅਤੇ ਮਾਨਸਾ ਪੁੱਜੇ। ਉਨ੍ਹਾਂ ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਬੁਢਲਾਡਾ ਅਤੇ ਮਾਨਸਾ ਵਿਖੇ ਆਕਸੀਜਨ ਸੈਂਟਰਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਜੋ ਕੋਰੋਨਾ ਮਰੀਜ਼ਾਂ ਨੂੰ ਲੰਗਰ ਅਤੇ ਆਕਸੀਜਨ ਦੀ ਸੇਵਾ ਘਰਾਂ ਵਿੱਚ ਮੁਫਤ ਮੁਹੱਈਆ ਕਰਵਾਉੇਣਗੇ। ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਗਰੀਬ ਮਰੀਜ਼ਾਂ ਦੀ ਕੀਤੀ ਜਾ ਰਹੀ ਲੁੱਟ ਅਤੇ ਵਸੂਲੀਆਂ ਜਾ ਰਹੀਆਂ ਮੋਟੀਆਂ ਫੀਸਾਂ ਦੇ ਸੰਬੰਧ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਸੀ ਕਿ ਸਰਕਾਰ ਆਪਣੇ ‘ਤੇ ਸਾਰਾ ਖਰਚਾ ਲੈ ਕੇ ਗਰੀਬ ਮਰੀਜ਼ਾਂ ਦਾ ਮੁਫਤ ਵਿੱਚ ਇਲਾਜ ਕਰਾਵੇ। ਪਰ ਮੁੱਖ ਮੰਤਰੀ ਨੇ ਇਸ ਵੱਲ ਕੋਈ ਗੋਰ ਨਹੀਂ ਕੀਤਾ, ਜਿਸ ਕਰਕੇ ਗਰੀਬ ਮਰੀਜ਼ ਕੋਰੋਨਾ ਨਾਲ ਲੜਦੇ ਹੋਏ ਜਾਨਾਂ ਗਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਨਹੀਂ ਸਗੋਂ ਗੈਂਗਸਟਰ ਚਲਾ ਰਹੇ ਹਨ, ਜਿਨ੍ਹਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਨਾਲ ਲੈ ਕੇ ਪੁਲਸ ਅਧਿਕਾਰੀ ਤਾਇਨਾਤ ਕੀਤੇ ਜਾਂਦੇ ਹਨ। ਗੈਂਗਸਟਰ ਲੋਕਾਂ ਨੂੰ ਧਮਕੀਆਂ ਦੇ ਕੇ ਸਫਾਰੀਆਂ ਵਸੂਲ ਰਹੇ ਹਨ। ਪਰ ਪੁਲਸ ਅਤੇ ਸਰਕਾਰ ਇਸ ‘ਤੇ ਮੂਕ ਦਰਸ਼ਕ ਬਣੀ ਹੋਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਵਿੱਚ ਪੰਜਾਬ ਦੇ ਹਾਲਾਤ ਬਿਹਾਰ ਅਤੇ ਯੂ.ਪੀ ਵਰਗੇ ਹੋਏ ਹਨ। ਜਿਸ ਤੋਂ ਲੱਗਦਾ ਹੈ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ ਹੀ ਨਹੀਂ।

ਇਸ ਮੌਕੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜੰਗੀਰ ਕੌਰ, ਐੱਮ.ਐੱਲ.ਏ ਦਿਲਰਾਜ ਸਿੰਘ ਭੂੰਦੜ, ਸ਼੍ਰੌਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਸ਼੍ਰੌਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਯੂਥ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਸ਼੍ਰੌਮਣੀ ਸਿਮਰਜੀਤ ਕੌਰ ਸਿੰਮੀ, ਗੁਰਪ੍ਰੀਤ ਸਿੰਘ ਪੀਤਾ, ਐਡਵੋਕੇਟ ਕੇ.ਐੱਸ ਮਠਾੜੂ, ਨਵਜੋਤ ਨੀਟਾ, ਗੁਰਪ੍ਰੀਤ ਸਿੱਧੂ, ਹਰਮਨ ਭੰਮਾ, ਜਸਵਿੰਦਰ ਚਕੇਰੀਆਂ, ਗੋਲਡੀ ਗਾਂਧੀ, ਠੇਕੇਦਾਰ ਗੁਰਮੇਲ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

Vinkmag ad
Share Our Daily Posts

News Desk

Read Previous

ਜਲੰਧਰ: ਭਾਬੀ ਨਾਲ ਰੰਗਰਲੀਆਂ ਮਨਾ ਰਹੇ ਪਤੀ ਨੂੰ ਪਤਨੀ ਨੇ ਰੰਗੇ ਹੱਥੀਂ ਫੜਿਆ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ

Read Next

ਜ਼ਮੀਨੀ ਝਗੜੇ ਚ ਕਲਯੁੱਗੀ ਪੁੱਤ ਨੇ ਗੋਲੀ ਮਾਰ ਕੇ ਕੀਤਾ ਮਾਂ ਦਾ ਕਤਲ