Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਬੁਰੇ ਫਸੇ ਬਾਬਾ ਰਾਮਦੇਵ; ਮੈਡੀਕਲ ਐਸੋਸੀਏਸ਼ਨ ਵੱਲੋਂ ਕਾਰਵਾਈ ਨਾ ਕਰਨ ਉਤੇ ਸੰਘਰਸ਼ ਦੀ ਚਿਤਾਵਨੀ

ਐਲੋਪੈਥੀ ਬਾਰੇ ਬਿਆਨ ਦੇ ਕੇ  ਯੋਗ ਗੁਰੂ ਰਾਮਦੇਵ ਬੁਰੇ ਫਸ ਗਏ ਹਨ। ਭਾਰਤੀ ਮੈਡੀਕਲ ਐਸੋਸੀਏਸ਼ਨ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰਾਲੇ ਨੂੰ ਰਾਮਦੇਵ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਐਲੋਪੈਥੀ ਖ਼ਿਲਾਫ਼ ਗ਼ੈਰ-ਜ਼ਿੰਮੇਵਾਰੀ ਵਾਲਾ ਬਿਆਨ ਦਿੱਤਾ ਅਤੇ ਵਿਗਿਆਨਕ ਦਵਾਈ ਦਾ ਅਕਸ ਖਰਾਬ ਕੀਤਾ ਹੈ।

ਡਾਕਟਰਾਂ ਦੀ ਸਿਖਰਲੀ ਸੰਸਥਾ ਨੇ ਇਕ ਬਿਆਨ ’ਚ ਕਿਹਾ ਕਿ ਰਾਮਦੇਵ ਖ਼ਿਲਾਫ਼ ਮਹਾਮਾਰੀ ਕਾਨੂੰਨ ਤਹਿਤ ਮੁਕੱਦਮਾ ਚਲਾਉਣਾ ਚਾਹੀਦਾ ਹੈ। ਸੋਸ਼ਲ ਮੀਡੀਆ ’ਤੇ ਚੱਲ ਰਹੀ ਇੱਕ ਵੀਡੀਓ ਦਾ ਹਵਾਲਾ ਦਿੰਦਿਆਂ ਆਈਐੱਮਏ ਨੇ ਕਿਹਾ ਕਿ ਰਾਮਦੇਵ ਕਹਿ ਰਹੇ ਹਨ ਕਿ ‘ਐਲੋਪੈਥੀ ਇੱਕ ਸਟੁਪਿਡ ਤੇ ਦੀਵਾਲੀਆ ਸਾਇੰਸ ਹੈ।’ ਉਨ੍ਹਾਂ ਇਹ ਵੀ ਕਿਹਾ ਕਿ ਐਲੋਪੈਥੀ ਦੀਆਂ ਦਵਾਈਆਂ ਖਾਣ ਤੋਂ ਬਾਅਦ ਲੱਖਾਂ ਲੋਕਾਂ ਦੀ ਮੌਤ ਹੋ ਗਈ

ਆਈਐੱਮਏ ਨੇ ਕਿਹਾ ਕਿ ਰਾਮਦੇਵ ਨੇ ਦਾਅਵਾ ਕੀਤਾ ਹੈ ਕਿ ਭਾਰਤ ਦੇ ਦਵਾਈ ਕੰਟਰੋਲਰ ਵੱਲੋਂ ਪ੍ਰਵਾਨਗੀ ਹਾਸਲ ਰੈਮਡੇਸਿਵਿਰ, ਫੈਵੀਫਲੂ ਅਤੇ ਹੋਰ ਸਾਰੀਆਂ ਦਵਾਈਆਂ ਕਰੋਨਾ ਪੀੜਤਾਂ ਦੇ ਇਲਾਜ ’ਚ ਨਾਕਾਮ ਹੋ ਗਈਆਂ ਹਨ।

ਆਈਐੱਮਏ ਨੇ ਕਿਹਾ, ‘ਕੇਂਦਰੀ ਸਿਹਤ ਮੰਤਰੀ (ਹਰਸ਼ ਵਰਧਨ), ਜੋ ਖੁਦ ਆਧੁਨਿਕ ਮੈਡੀਕਲ ਐਲੋਪੈਥੀ ਦੇ ਡਾਕਟਰ ਰਹਿ ਚੁੱਕੇ ਹਨ ਅਤੇ ਸਿਹਤ ਮੰਤਰਾਲੇ ਦੇ ਮੁਖੀ ਵੀ ਹਨ, ਜਾਂ ਤਾਂ ਇਨ੍ਹਾਂ ਦੀ ਚੁਣੌਤੀ ਤੇ ਦੋਸ਼ ਸਵੀਕਾਰ ਕਰ ਲੈਣ ਅਤੇ ਆਧੁਨਿਕ ਮੈਡੀਕਲ ਦੀ ਸਹੂਲਤ ਖਤਮ ਕਰ ਦੇਣ ਜਾਂ ਫਿਰ ਅਜਿਹੀਆਂ ਗ਼ੈਰ-ਵਿਗਿਆਨਕ ਗੱਲਾਂ ਤੋਂ ਲੱਖਾਂ ਲੋਕਾਂ ਨੂੰ ਬਚਾਉਣ ਲਈ ਉਨ੍ਹਾਂ ਖ਼ਿਲਾਫ਼ ਮਹਾਮਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਨ।’ ਉਨ੍ਹਾਂ ਦੋਸ਼ ਲਾਇਆ ਕਿ ਰਾਮਦੇਵ ਮੌਜੂਦਾ ਹਾਲਾਤ ਦਾ ਫਾਇਦਾ ਚੁੱਕਣ ਅਤੇ ਵੱਡੇ ਪੱਧਰ ’ਤੇ ਲੋਕਾਂ ਵਿਚਾਲੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਮੰਤਰੀ ਖੁਦ ਕਾਰਵਾਈ ਨਹੀਂ ਕਰਦੇ ਹਾਂ ਸਾਨੂੰ ਆਮ ਆਦਮੀ ਸਾਹਮਣੇ ਸੱਚਾਈ ਲਿਆਉਣ ਦੇ ਸੰਘਰਸ਼ ਲਈ ਜਮਹੂਰੀ ਢੰਗਾਂ ਦਾ ਸਹਾਰਾ ਲੈਣਾ ਪਵੇਗਾ ਤੇ ਇਨਸਾਫ਼ ਪ੍ਰਾਪਤੀ ਲਈ ਅਦਾਲਤ ਜਾਣਾ ਪਵੇਗਾ

 

 

Vinkmag ad
Share Our Daily Posts

News Desk

Read Previous

ਜ਼ਮੀਨੀ ਝਗੜੇ ਚ ਕਲਯੁੱਗੀ ਪੁੱਤ ਨੇ ਗੋਲੀ ਮਾਰ ਕੇ ਕੀਤਾ ਮਾਂ ਦਾ ਕਤਲ

Read Next

ਬੀ.ਐਸ.ਐਫ. ਨੇ ਦੋ ਪਾਕਿਸਤਾਨੀ ਨੌਜਵਾਨਾਂ ਨੂੰ ਪਾਕਿ ਰੇਂਜਰਾਂ ਹਵਾਲੇ ਕੀਤਾ