Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਫਿਲੌਰ: ਥਾਣੇਦਾਰ ਦੀ ਧੀ ਨੂੰ ਸੜਕ ”ਤੇ ਰੋਕ ਕੇ ਪਾੜੇ ਕੱਪੜੇ, ਮਾਰਨ ਲਈ ਪਿੱਛੇ ਤਲਵਾਰ ਲੈ ਕੇ ਭੱਜੇ

ਫਿਲੌਰ – ਥਾਣੇਦਾਰ ਦੀ ਬੇਟੀ ਨੂੰ ਰਸਤੇ ’ਚ ਘੇਰ ਕੇ ਕੁਝ ਮੁੰਡਿਆਂ ਨੇ ਉਸ ਦੇ ਕੱਪੜੇ ਪਾੜ ਦਿੱਤੇ। ਜਾਨ ਬਚਾ ਕੇ ਭੱਜ ਰਹੀ ਕੁੜੀ ਨੂੰ ਮਾਰਨ ਲਈ ਉਸ ਦੇ ਪਿੱਛੇ ਤਲਵਾਰ ਲੈ ਕੇ ਭੱਜੇ। ਪੁਲਸ ਨੇ 6 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੂਚਨਾ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੰਜਾਬ ਪੁਲਸ ਲੁਧਿਆਣਾ ਵਿਚ ਤਾਇਨਾਤ ਥਾਣੇਦਾਰ ਦੀ ਬੇਟੀ ਨੀਲੂ ਨੇ ਦੱਸਿਆ ਕਿ ਉਹ ਵਿਆਹੀ ਹੈ ਅਤੇ ਉਸ ਦੀ 8 ਮਹੀਨੇ ਦੀ ਇਕ ਛੋਟੀ ਬੇਟੀ ਹੈ। ਉਹ ਆਪਣੇ ਪਿਤਾ ਦੇ ਘਰ ਰਹਿਣ ਆਈ ਸੀ। ਬੀਤੇ ਦਿਨੀਂ ਉਸ ਦੀ ਬੇਟੀ ਦੀ ਹਾਲਤ ਠੀਕ ਨਹੀਂ ਸੀ ਤਾਂ ਉਹ ਰਿਸ਼ਤੇ ’ਚ ਲੱਗਦੇ ਭਰਾ ਨਾਲ ਫਿਲੌਰ ਡਾਕਟਰ ਕੋਲ ਚੈੱਕਅਪ ਕਰਵਾਉਣ ਲੈ ਆਈ।

 

ਸ਼ਾਮ 4 ਵਜੇ ਜਦ ਸਕੂਟਰੀ ’ਤੇ ਆਪਣੇ ਘਰ ਪਿੰਡ ਗੰਨਾ ਜਾ ਰਹੀ ਸੀ ਤਾਂ ਰਸਤੇ ਵਿਚ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਗੋਪਾ ਅਤੇ ਲਵ ਨੇ ਅੱਗੇ ਮੋਟਰਸਾਈਕਲ ਲਗਾ ਕੇ ਰੋਕ ਲਿਆ। ਉਸ ਤੋਂ ਪਹਿਲਾਂ ਰੋਕਣ ਦਾ ਕਾਰਨ ਪੁੱਛਿਆ ਤਾਂ ਗੋਪਾ ਨੇ ਉਸ ਦੇ ਭਰਾ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਬਚਾਅ ਕਰਨ ਲੱਗੀ ਤਾਂ ਲਵ ਨੇ ਉਸ ਦੇ ਕੱਪੜੇ ਪਾੜ ਕੇ ਸ਼ਰੇਆਮ ਬੇਇੱਜ਼ਤ ਕੀਤਾ। ਉਹ ਗੋਦ ’ਚ ਚੁੱਕੀ ਬੱਚੀ ਨੂੰ ਲੈ ਕੇ ਭੱਜੀ ਪਰ ਮੁਲਜ਼ਮ ਤੇਜ਼ਧਾਰ ਹਥਿਆਰ ਲੈ ਕੇ ਮਾਰਨ ਲਈ ਪਿੱਛੇ ਦੌੜੇ।

 

ਪੁਲਸ ਨੇ 6 ਮੁਲਜ਼ਮਾਂ ਖ਼ਿਲਾਫ਼ ਕੀਤਾ ਕੇਸ ਦਰਜ
ਇਸ ਸਬੰਧ ਵਿਚ ਜਦ ਪੁਲਸ ਨਾਲ ਸੰਪਰਕ ਕੀਤਾ ਤਾਂ ਥਾਣੇਦਾਰ ਚਰਨਜੀਤ ਨੇ ਦੱਸਿਆ ਕਿ ਜਾਨਲੇਵਾ ਹਮਲਾ ਕਰਨ ਅਤੇ ਕੱਪੜੇ ਪਾੜਨ ਦੇ ਦੋਸ਼ ’ਚ ਗੋਪਾ, ਲਵ ਅਤੇ ਉਸ ਦੇ ਚਾਰ ਹੋਰ ਸਾਥੀਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 341, 354-ਏ, 354-ਬੀ, 506, 148, 149 ਤਹਿਤ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਫੜਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚਰਨਜੀਤ ਨੇ ਦੱਸਿਆ ਕਿ ਗੋਪਾ ’ਤੇ ਪਹਿਲਾਂ ਹੀ ਕੇਸ ਦਰਜ ਹਨ।

ਲੜਕੀ ਨੇ ਪਰਿਵਾਰ ਦੀ ਸੁਰੱਖਿਆ ਲਈ ਡੀ. ਜੀ. ਪੀ. ਅਤੇ ਮੁੱਖ ਮੰਤਰੀ ਨੂੰ ਭੇਜਿਆ ਪੱਤਰ
ਪੀੜਤ ਲੜਕੀ ਨੇ ਉਪਰੋਕਤ ਪਰਿਵਾਰ ਦੀ ਸੁਰੱਖਿਆ ਲਈ ਡੀ. ਜੀ. ਪੀ. ਅਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਕਿ ਉਪਰੋਕਤ ਲੋਕਾਂ ਨੂੰ ਕਿਸੇ ਦਾ ਕੋਈ ਡਰ ਨਹੀਂ ਇਸ ਲਈ ਸਾਡੇ ਪਰਿਵਾਰ ਦੀ ਸੁਰੱਖਿਆ ਕੀਤੀ ਜਾਵੇ।

Vinkmag ad
Share Our Daily Posts

News Desk

Read Previous

ਡੀ.ਸੀ. ਦਫ਼ਤਰ ਤੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰਾਂ ‘ਚ ਕੰਮ ਕਰਦੇ ਸਮੂਹ ਕਰਮਚਾਰੀ ਅੱਜ ਤੇ ਕੱਲ੍ਹ ਰਹਿਣਗੇ ਛੁੱਟੀ ‘ਤੇ

Read Next

152 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਣੇ 2 ਵਿਅਕਤੀ ਗ੍ਰਿਫ਼ਤਾਰ