Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

152 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਣੇ 2 ਵਿਅਕਤੀ ਗ੍ਰਿਫ਼ਤਾਰ

ਸ਼ਾਹਕੋਟ  – ਸਥਾਨਕ ਪੁਲਸ ਥਾਣੇ ਅਧੀਨ ਆਉਂਦੀ ਚੌਂਕੀ ਮਲਸੀਆਂ ਦੀ ਪੁਲਸ ਨੇ ਟਰੱਕ ਦੇ ਡਰਾਈਵਰ ਅਤੇ ਕੰਡਕਟਰ ਨੂੰ 152 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਣੇ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਥਾਣੇ ਦੇ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸ਼ਾਹਕੋਟ ਥਾਣੇ ਅਧੀਨ ਆਉਂਦੀ ਪੁਲਸ ਚੌਂਕੀ ਮਲਸੀਆਂ ਦੇ ਮੁਖੀ ਸੰਜੀਵਨ ਸਿੰਘ ਨੇ ਪੁਲਸ ਪਾਰਟੀ ਸਣੇ ਪਿੰਡ ਮੱਲ੍ਹੀਵਾਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ।

ਉਨ੍ਹਾਂ ਇਕ ਟਰੱਕ ਨੰਬਰ ਪੀ. ਬੀ 05 ਪੀ. 9095 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਟਰੱਕ ਦੇ ਪਿਛਲੇ ਪਾਸੇ ਤਰਪਾਲ ਦੇ ਹੇਠਾਂ ਨੀਲੇ ਰੰਗ ਦੇ 8 ਪਲਾਸਟਿਕ ਬੈਗ ਲੁਕੇ ਕੇ ਰੱਖੇ ਹੋਏ ਸਨ, ਜਿਨ੍ਹਾਂ ਵਿੱਚੋਂ 7 ਵਿੱਚੋਂ 20-20 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਹੋਏ ਜਦ ਕਿ 8ਵੇਂ ਬੈਗ ਵਿੱਚੋਂ 12 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਏ। ਉਨ੍ਹਾਂ ਕਿਹਾ ਕਿ ਟਰੱਕ ਚਾਲਕ ਬੂਟਾ ਸਿੰਘ ਪੁੱਤਰ ਅਰਜਨ ਸਿੰਘ ਅਤੇ ਉਸ ਦੇ ਨਾਲ ਬੈਠੇ ਟਰੱਕ ਦੇ ਕੰਡਕਟਰ ਉਮੇਸ਼ ਪਾਸਵਾਨ ਪੁੱਤਰ ਸੁਖਦੇਵ ਪਾਸਵਾਨ ਦੋਵੇਂ ਵਾਸੀ ਮੱਛਰ ਕਲੋਨੀ ਸ਼ੇਖੂਪੁਰਾ (ਕਪੂਰਥਲਾ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਐੱਨ. ਡੀ. ਪੀ. ਐੱਸ. ਦੀਆਂ ਧਾਰਾਵਾਂ ਅਧੀਨ ਸ਼ਾਹਕੋਟ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਉਮੇਸ਼ ਪਾਸਵਾਨ ਨੇ ਦੱਸਿਆ ਕਿ ਉਕਤ ਟਰੱਕ ਦਾ ਮਾਲਕ ਟਿੱਕਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸੈਚਾ (ਕਪੂਰਥਲਾ) ਹੈ। ਉਹ ਅਤੇ ਡਰਾਈਵਰ ਬੂਟਾ ਸਿੰਘ ਜਲੰਧਰ ਤੋਂ ਸ਼੍ਰੀਨਗਰ ਆਲੂ ਲੈ ਕੇ ਗਏ ਸਨ। ਉਥੇ ਉਨ੍ਹਾਂ ਨੂੰ ਮਾਲਕ ਟਿੱਕਾ ਸਿੰਘ ਦਾ ਫੋਨ ਆਇਆ ਕਿ ਸ਼ੋਪੀਆਂ ਤੋਂ ਡੋਡੇ ਚੂਰਾ ਪੋਸਤ ਲੈ ਕੇ ਆਈਓਂ, ਜਿਸ ‘ਤੇ ਉਹ 8 ਪਲਾਸਟਿਕ ਬੈਗ ਡੋਡੇ ਚੂਰਾ ਪੋਸਤ ਲੈ ਕੇ ਆ ਰਹੇ ਸਨ। ਉਨ੍ਹਾਂ ਇਹ ਡੋਡੇ ਚੂਰਾ ਪੋਸਤ ਟਰੱਕ ਦੇ ਮਾਲਕ ਟਿੱਕਾ ਸਿੰਘ ਨੂੰ ਪਹੁੰਚਾਉਣੇ ਸਨ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋਨਾਂ ਮੁਲਜ਼ਮਾਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਦੋਵੇਂ ਮੁਲਜ਼ਮਾਂ ਕੋਲੋਂ ਹੋਰ ਨਸ਼ਾ ਸਮਗਲਰਾਂ ਬਾਰੇ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ।

Vinkmag ad
Share Our Daily Posts

News Desk

Read Previous

ਫਿਲੌਰ: ਥਾਣੇਦਾਰ ਦੀ ਧੀ ਨੂੰ ਸੜਕ ”ਤੇ ਰੋਕ ਕੇ ਪਾੜੇ ਕੱਪੜੇ, ਮਾਰਨ ਲਈ ਪਿੱਛੇ ਤਲਵਾਰ ਲੈ ਕੇ ਭੱਜੇ

Read Next

ਨਵਜੋਤ ਸਿੱਧੂ ਦਾ ਐਲਾਨ, ਕੱਲ੍ਹ ਤੋਂ ਆਪਣੇ ਘਰ ’ਤੇ ਲਗਾਉਣਗੇ ਕਾਲਾ ਝੰਡਾ, ਲੋਕਾਂ ਨੂੰ ਵੀ ਕੀਤੀ ਇਹ ਅਪੀਲ