Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਨਵਜੋਤ ਸਿੱਧੂ ਦਾ ਐਲਾਨ, ਕੱਲ੍ਹ ਤੋਂ ਆਪਣੇ ਘਰ ’ਤੇ ਲਗਾਉਣਗੇ ਕਾਲਾ ਝੰਡਾ, ਲੋਕਾਂ ਨੂੰ ਵੀ ਕੀਤੀ ਇਹ ਅਪੀਲ

ਅੰਮ੍ਰਿਤਸਰ : ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਬੋਲਣ ਵਾਲੇ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਜਿੱਥੇ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣੇ ਅੰਦਾਜ਼ ਵਿਚ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ ਹਨ, ਉਥੇ ਹੀ ਵਿਰੋਧੀ ਤੇਵਰਾਂ ਰਾਹੀਂ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਇਕ ਵਾਰ ਫਿਰ ਚੁੰਡੀ ਵੱਢੀ ਹੈ। ਦਰਅਸਲ ਸੋਸ਼ਲ ਮੀਡੀਆ ਰਾਹੀਂ ਆਪਣੀ ਸਰਕਾਰ ਦੀ ਅਲੋਚਨਾ ਕਰਨ ਵਾਲੇ ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਮੈਂ ਕੱਲ੍ਹ ਸਵੇਰ 9:30 ਵਜੇ ਆਪਣੇ ਦੋਹਾਂ ਘਰਾਂ (ਅੰਮ੍ਰਿਤਸਰ ਅਤੇ ਪਟਿਆਲਾ) ’ਤੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਕਾਲਾ ਝੰਡਾ ਫਹਿਰਾਵਾਂਗਾ। ਉਨ੍ਹਾਂ ਕਿਹਾ ਕਿ ਮੇਰੀ ਸਭ ਨੂੰ ਬੇਨਤੀ ਹੈ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਜਾਂ ਫਿਰ ਸੂਬਾ ਸਰਕਾਰ ਰਾਹੀਂ ਫ਼ਸਲਾਂ ਦੀ ਖ੍ਰੀਦ ਅਤੇ ਜਿਣਸਾਂ ’ਤੇ ਐੱਮ.ਐੱਸ.ਪੀ. ਯਕੀਨੀ ਬਣਾਉਣ ਲਈ ਕੋਈ ਵਿਕਲਪਕ ਹੱਲ ਨਹੀਂ ਕੱਢਿਆ ਜਾਂਦਾ ਉਦੋਂ ਤੱਕ ਅਜਿਹਾ (ਹਰ ਛੱਤ ’ਤੇ ਕਾਲਾ ਝੰਡਾ ਲਗਾਇਆ) ਕੀਤਾ ਜਾਵੇ। ਨਵਜੋਤ ਸਿੱਧੂ ਦੇ ਇਸ ਫ਼ੈਸਲਾ ਨਾਲ ਜਿੱਥੇ ਕਿਸਾਨ ਅੰਦੋਲਨ ਨੂੰ ਹੋਰ ਹੁਲਾਰਾ ਮਿਲੇਗਾ, ਉਥੇ ਹੀ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਕਿਰਕਰੀ ਹੋਣੀ ਵੀ ਸੰਭਵ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਵਧਣ ਤੋਂ ਬਾਅਦ ਨਵਜੋਤ ਸਿੱਧੂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਹਮਲੇ ਬੋਲੇ ਜਾ ਰਹੇ ਹਨ। ਭਾਵੇਂ ਕਾਂਗਰਸ ਹਾਈਕਮਾਨ ਨੇ ਇਸ ਵਿਵਾਦ ਵਿਚ ਦਖ਼ਲ ਦੇ ਕੇ ਦੋਵਾਂ ਧਿਰਾਂ ਨੂੰ ਬਿਆਨਬਾਜ਼ੀ ਗੁਰੇਜ ਕਰਨ ਲਈ ਆਖਿਆ ਸੀ ਪਰ ਇਸ ਦਰਮਿਆਨ ਨਵਜੋਤ ਸਿੱਧੂ ਵਲੋਂ ਆਏ ਨਵੇਂ ਬਿਆਨ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਣੀਆਂ ਸੁਭਾਵਕ ਹਨ।

 

Vinkmag ad
Share Our Daily Posts

News Desk

Read Previous

152 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਣੇ 2 ਵਿਅਕਤੀ ਗ੍ਰਿਫ਼ਤਾਰ

Read Next

ਬਠਿੰਡਾ ’ਚ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ