ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ
ਮਲੋਟ, 25 ਮਈ – ਮਲੋਟ ਦੇ ਗੁਰੂ ਰਵਿਦਾਸ ਨਗਰ ਵਿਚ ਇਕ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਪਿਸ਼ਾਬ ਪਿਆਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਇਕ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿਚ ਨੌਜਵਾਨ ਨੂੰ ਕੁੱਟਿਆ ਜਾ ਰਿਹਾ ਹੈ । ਨੌਜਵਾਨ ਨੂੰ ਬੰਨ੍ਹ ਕੇ ਉਸ ਦੇ ਵਾਲ ਵੀ ਕੱਟ ਦਿੱਤੇ ਗਏ। ਸਿਟੀ ਮਲੋਟ ਦੇ ਮੁੱਖ ਅਫ਼ਸਰ ਮੋਹਨ ਲਾਲ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਉਕਤ ਨੌਜਵਾਨ ਨੂੰ ਸਰਕਾਰੀ ਹਸਪਤਾਲ ਮਲੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮਾਮਲਾ ਮੁੰਡੇ ਕੁੜੀ ਦੇ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ ।
