Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਚਾਹ ਵੇਚਣ ਵਾਲੀ ਦੇ ਬੈਂਕ ਖਾਤੇ ਜ਼ਰੀਏ 41.50 ਲੱਖ ਦਾ ਲੈਣ-ਦੇਣ, ਬੈਂਕ ਮੈਨੇਜਰ ਖ਼ਿਲਾਫ਼ ਮਾਮਲਾ ਦਰਜ

ਅੰਮ੍ਰਿਤਸਰ : ਸੀ ਡਵੀਜ਼ਨ ਥਾਣੇ ਦੀ ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਦੇ ਸੀਨੀਅਰ ਮੈਨੇਜਰ ਹਰੀਸ਼ ਚੰਦਰ ਜੁਨੇਜਾ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਮੈਨੇਜਰ ਨੇ ਹੰਸਲੀ ਬਾਜ਼ਾਰ ’ਚ ਚਾਹ ਦੀ ਰੇਹੜੀ ਲਗਾਉਣ ਵਾਲੀ ਔਰਤ ਦਾ ਪਹਿਲਾਂ ਬੈਂਕ ਖਾਤਾ ਖੁਲ੍ਹਵਾਇਆ ਅਤੇ ਫਿਰ ਗ਼ੈਰ-ਕਾਨੂੰਨੀ ਢੰਗ ਨਾਲ ਉਸ ਖਾਤੇ ਜ਼ਰੀਏ 41.50 ਲੱਖ ਰੁਪਏ ਦੀ ਟਰਾਂਜੈਕਸ਼ਨ ਕਰਵਾਈ।

ਏਸੀਪੀ ਮੰਗਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੈਨੇਜਰ ਦੀ ਗ੍ਰਿਫ਼ਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਗਲੀ ਮਸਤ ਖੂਈ ਵਾਸੀ ਰਾਜ ਕੁਮਾਰੀ ਨੇ ਸੀ-ਡਵੀਜ਼ਨ ਥਾਣੇ ਦੀ ਪੁਲਿਸ ਨੂੰ ਦੱਸਿਆ ਕਿ ਉਹ ਹੰਸਲੀ ਬਾਜ਼ਾਰ ’ਚ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਚਾਹ ਦੀ ਰੇਹੜੀ ਲਗਾਉਂਦੀ ਸੀ। ਉਹ ਅਕਸਰ ਬੈਂਕ ਤੇ ਆਸਪਾਸ ਦੀਆਂ ਦੁਕਾਨਾਂ ’ਤੇ ਚਾਹ ਦੀ ਸਪਲਾਈ ਕਰਦੀ ਸੀ।

ਉਸ ਦੌਰਾਨ ਬੈਂਕ ਮੈਨੇਜਰ ਹਰੀਸ਼ ਜੁਨੇਜਾ ਵਾਸੀ ਜਲੰਧਰ ਨੇ ਉਸ ਨੂੰ ਚਾਹ ਦੇ ਬਿੱਲ ਦੇ ਪੈਸੇ ਖਾਤੇ ’ਚ ਜਮ੍ਹਾਂ ਕਰਵਾਉਣ ਦੀ ਗੱਲ ਕਹੀ ਤੇ ਉਸ ਦੇ ਕਹਿਣ ’ਤੇ ਉਸ ਨੇ ਹੰਸਲੀ ਬਾਜ਼ਾਰ ਸਥਿਤ ਬੈਂਕ ਸ਼ਾਖਾ ’ਚ ਆਪਣਾ ਖਾਤਾ ਖੁੱਲ੍ਹਵਾ ਲਿਆ। ਪੀੜਤ ਨੇ ਦੱਸਿਆ ਕਿ ਬੀਤੇ ਕੁਝ ਸਾਲਾਂ ਦੌਰਾਨ ਮੁਲਜ਼ਮ ਮੈਨੇਜਰ ਨੇ ਉਨ੍ਹਾਂ ਦੇ ਬੈਂਕ ਖਾਤੇ ਜ਼ਰੀਏ ਕੁੱਲ 41.50 ਲੱਖ ਰੁਪਏ ਦੀ ਟਰਾਂਜੈਕਸ਼ਨ ਕੀਤੀ ਜਦੋਂ ਕਿ ਇਸ ਬਾਰੇ ਉਸ ਨੂੁੰ ਕੋਈ ਜਾਣਕਾਰੀ ਨਹੀਂ ਸੀ। ਜਦੋਂ ਇਨਕਮ ਟੈਕਸ ਵਿਭਾਗ ਨੇ ਉਸ ਨੂੰ ਨੋਟਿਸ ਭੇਜ ਕੇ ਜੁਰਮਾਨਾ ਪਾਇਆ ਗਿਆ ਤਾਂ ਉਸ ਨੂੰ ਇਸ ਬਾਰੇ ਪਤਾ ਲੱਗਾ

Vinkmag ad
Share Our Daily Posts

News Desk

Read Previous

ਮਲੋਟ ਵਿਚ ਇਕ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਪਿਸ਼ਾਬ ਪਿਲਾਇਆ, ਸਿਰ ਦੇ ਵਾਲ ਮੁੰਨੇ ਗਏ

Read Next

ਲੁਧਿਆਣਾ ਪੁਲਿਸ ਨੇ youtuber ਪਾਰਸ ਨੂੰ ਕੀਤਾ ਗ੍ਰਿਫਤਾਰ