Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਨਵੀਂ ਗਾਈਡਲਾਈਨਜ਼ ਖ਼ਿਲਾਫ਼ Whatsapp ਪਹੁੰਚਿਆ ਹਾਈ ਕੋਰਟ, ਕੀ Facebook, Twitter ਭਾਰਤ ‘ਚ ਹੋਣਗੇ ਬੈਨ?

ਨਵੀਂ ਦਿੱਲੀ/ਏਐੱਨਆਈ : ਸੋਸ਼ਲ ਮੀਡੀਆ ਪਲੇਟਫਾਰਮ ਵ੍ਹਟਸਐਪ (Social Media Platform Whatsapp) ਨੇ ਭਾਰਤ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ ਨੂੰ ਨਾ ਮੰਨਣ ਤੋਂ ਬਾਅਦ ਵ੍ਹਟਸਐਪ ਨੂੰ ਬੁੱਧਵਾਰ ਨੂੰ ਬੰਦ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਸੀ। ਸਮਾਚਾਰ ਏਜੰਸੀ ਮੁਤਾਬਿਕ ਵ੍ਹਟਸਐਪ ਨੇ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਭਾਰਤ ਸਰਕਾਰ ਦੇ ਬਣਾਏ ਗਏ ਨਿਯਮ ਨੂੰ ਭਾਰਤੀ ਸੰਵਿਧਾਨ ਤਹਿਤ ਦਿੱਤੇ ਗਏ ਗੋਪਨੀਅਤਾ ਦੇ ਅਧਿਕਾਰ ਦੀ ਉਲੰਘਣਾ ਦੱਸੀ ਹੈ।

ਵ੍ਹਟਸਐਪ ਨੇ ਕਿਹਾ ਕਿ ਉਹ ਸਿਰਫ ਉਨ੍ਹਾਂ ਲੋਕਾਂ ਦੀ ਪਛਾਣ ਨੂੰ ਉਜਾਗਰ ਕਰਨਾ ਚਾਹੁੰਦਾ ਹੈ ਜੋ ਇਸ ਪਲੇਟਫਾਰਮ ਦਾ ਗਲਤ ਇਸਤੇਮਾਲ ਕਰਦੇ ਹਨ। ਸੋਸ਼ਲ ਮੀਡੀਆ ਕੰਪਨੀ ਨੇ ਆਪਣੇ ਬਚਾਅ ‘ਚ ਇਹ ਵੀ ਕਿਹਾ ਹੈ ਕਿ ਉਹ ਅਜਿਹਾ ਕਰਨ ਵਾਲੀ ਇਕੱਲੀ ਕੰਪਨੀ ਨਹੀਂ ਹੈ। ਹਾਲਾਂਕਿ ਸਮਾਚਾਰ ਏਜੰਸੀ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਵ੍ਹਟਸਐਪ ਨੇ ਅਸਲ ‘ਚ ਅਜਿਹੀ ਕੋਈ ਪਟੀਸ਼ਨ ਦਾਇਰ ਕੀਤੀ ਹੈ ਜਾਂ ਨਹੀਂ। ਤੁਹਾਨੂੰ ਦੱਸ ਦੇਈਏ ਕਿ ਵ੍ਹਟਸਐਪ ਦੇ ਭਾਰਤ ‘ਚ 400 ਮਿਲਿਅਨ ਯੂਜ਼ਰਜ਼ ਹਨ।
ਵ੍ਹਟਸਐਪ ਦੇ ਬੁਲਾਰੇ ਨੇ ਇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਵ੍ਹਟਸਐਪ ਦੇ ਇਸ ਕਦਮ ਨੇ ਭਾਰਤ ਸਰਕਾਰ ਤੇ ਕੰਪਨੀ ਵਿਚਕਾਰ ਤਣਾਅ ਜ਼ਰੂਰ ਵਧਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਫੇਸਬੁੱਕ ਨੇ ਵੀ ਆਪਣੇ ਨਿਜਤਾ ਨਿਯਮਾਂ ‘ਚ ਬਦਲਾਅ ਕੀਤਾ ਸੀ ਜਿਸ ਖ਼ਿਲਾਫ਼ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਵੀ ਸਖ਼ਤ ਹਿਦਾਇਤ ਦਿੱਤੀ ਸੀ। ਇਸ ਤੋਂ ਬਾਅਦ ਕੰਪਨੀ ਨੇ ਕਿਹਾ ਸੀ ਕਿ ਉਹ ਭਾਰਤ ਸਰਕਾਰ ਦੇ ਨਿਯਮਾਂ ਦਾ ਪਾਲਣਾ ਕਰੇਗੀ। ਕਿਹਾ ਜਾ ਰਿਹਾ ਹੈ ਕਿ ਕੰਪਨੀ ਤੇ ਸਰਕਾਰ ਵਿਚਕਾਰ ਤਣਾਅ ਵਧਣ ਦਾ ਇਕ ਕਾਰਨ ਕੰਪਨੀ ਨੂੰ ਨੋਟਿਸ ਦਿੱਤੇ ਜਾਣ ਦੀ ਘਟਨਾ ਵੀ ਹੈ। ਦਰਅਸਲ, ਪਿਛਲੇ ਦਿਨੀਂ ਪੁਲਿਸ ਨੋਟਿਸ ਦੇਣ ਲਈ ਵ੍ਹਟਸਐਪ ਦੇ ਆਫਿਸ ਗਈ ਸੀ।
Vinkmag ad
Share Our Daily Posts

News Desk

Read Previous

ਬਠਿੰਡਾ ਵਿਚ ਕਿਸਾਨਾਂ-ਮਜ਼ਦੂਰਾਂ ਤੇ ਮੁਲਾਜ਼ਮਾਂ ਨੇ ਰੋਸ ਰੈਲੀ ਉਪਰੰਤ ਫੂਕਿਆ ਮੋਦੀ ਸਰਕਾਰ ਦਾ ਪੁਤਲਾ

Read Next

ਹੇਅਰ ਡਰੈੱਸਰ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕਸ਼ੀ, ਇਕ ਵਿਅਕਤੀ ਵੱਲੋਂ ਪੈਸੇ ਵਾਪਸ ਨਾ ਮੋੜਨ ’ਤੇ ਚੁੱਕਿਆ ਕਦਮ