Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

Ludhiana Shops Timing: ਕੱਲ ਤੋਂ ਸਾਰੀਆਂ ਦੁਕਾਨਾਂ 3 ਵਜੇ ਤਕ ਖੁੱਲ੍ਹਣਗੀਆਂ, 9 ਵਜੇ ਤਕ ਟੇਕ ਅਵੇ ਦੀ ਸਹੂਲਤ

ਲੁਧਿਆਣਾ : ਕੋਰੋਨਾ ਮਹਾਮਾਰੀ ਦੇ ਚਲਦਿਆਂ ਪਿਛਲੇ ਕੁਝ ਦਿਨਾਂ ਤੋਂ ਪੀੜਤ ਮਰੀਜ਼ਾਂ ਅਤੇ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਵਾਸਤੇ ਪ੍ਰਸ਼ਾਸਨ ਵੱਲੋਂ ਲਾਕਡਾਊਨ ਲਗਾਇਆ ਗਿਆ ਸੀ। ਇਸ ਦੌਰਾਨ ਲੋਕਾਂ ਨੂੰ ਕੁਝ ਸਮੇਂ ਵਾਸਤੇ ਸਵੇਰੇ ਪੰਜ ਵਜੇ ਤੋਂ ਲੈ ਕੇ ਦੁਪਹਿਰ ਇਕ ਵਜੇ ਤਕ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਗਈ ਸੀ ਪਰ ਥੋੜ੍ਹੇ ਹਾਲਾਤ ਸੁਧਰਨ ਤੋਂ ਬਾਅਦ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਹੁਣ ਦੁਕਾਨਦਾਰਾਂ ਨੂੰ ਸਵੇਰੇ ਪੰਜ ਵਜੇ ਤੋਂ ਲੈ ਕੇ ਦੁਪਹਿਰ ਤਿੰਨ ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਛੋਟ ਦੇ ਦਿੱਤੀ ਹੈ। ਜਾਰੀ ਨੋਟੀਫਿਕੇਸ਼ਨ ਦੇ ਮੁਤਾਬਕ ਨਿੱਜੀ ਦਫਤਰ ਅਤੇ ਨਿੱਜੀ ਅਦਾਰਿਆਂ ਨੂੰ ਵੀ ਸਵੇਰੇ ਪੰਜ ਵਜੇ ਤੋਂ ਲੈ ਕੇ ਤਿੰਨ ਵਜੇ ਤਕ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਰੈਸਟੋਰੈਂਟ, ਕੈਫੇ, ਕੌਫੀ ਦੀਆਂ ਦੁਕਾਨਾਂ, ਫਾਸਟ ਫੂਡ ਆਊਟਲੈੱਟ, ਢਾਬਾ, ਬੇਕਰੀ, ਹਲਵਾਈ ਦੀਆਂ ਦੁਕਾਨਾਂ ਤੇ ਬੈਠ ਕੇ ਖਾਣਾ ਖਾਣ ਦੀ ਮਨਾਹੀ ਹੋਵੇਗੀ। ਜਦਕਿ ਪਕਾਏ ਹੋਏ ਭੋਜਨ ਦੀ ਰਾਤ ਨੌਂ ਵਜੇ ਤਕ ਹੋਮ ਡਲਿਵਰੀ ਕੀਤੀ ਜਾ ਸਕੇਗੀ।

ਉਨ੍ਹਾਂ ਕਿਹਾ ਰਾਤ ਨੌਂ ਵਜੇ ਤੋਂ ਲੈ ਕੇ ਸਵੇਰ ਦੇ ਪੰਜ ਵਜੇ ਤੱਕ ਕਿਸੇ ਵੀ ਤਰ੍ਹਾਂ ਦੀ ਹੋਮ ਡਿਲਿਵਰੀ ਕਰਨ ਤੇ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਈ ਕਾਮਰਸ ਕੰਪਨੀਆਂ ਕੋਰੀਅਰ ਕੰਪਨੀਆਂ ਅਤੇ ਡਾਕ ਵਿਭਾਗ ਦੇ ਮੁਲਾਜ਼ਮ ਵੀ ਰਾਤ 9 ਵਜੇ ਤੱਕ ਲੋਕਾਂ ਦੇ ਘਰਾਂ ਵਿਚ ਪਾਰਸਲ ਦੀ ਡਲਿਵਰੀ ਕਰ ਸਕਣਗੇ। ਡੀਸੀ ਨੇ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੀ ਦੁਕਾਨ ਨੂੰ ਕਰਫਿਊ ਦੀ ਆਖ਼ਰੀ ਮਿਤੀ ਤਕ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੁੱਲ੍ਹ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਹੀ ਹੋਵੇਗੀ, ਜਦ ਕਿ ਹਫ਼ਤੇ ਦੇ ਅਖੀਰਲੇ ਦੋ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਪੂਰਨ ਲਾਕਡਾਊਨ ਤੇ ਕਰਫਿਊ ਰਹੇਗਾ।

Vinkmag ad
Share Our Daily Posts

News Desk

Read Previous

ਹੇਅਰ ਡਰੈੱਸਰ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕਸ਼ੀ, ਇਕ ਵਿਅਕਤੀ ਵੱਲੋਂ ਪੈਸੇ ਵਾਪਸ ਨਾ ਮੋੜਨ ’ਤੇ ਚੁੱਕਿਆ ਕਦਮ

Read Next

ਰਿਸ਼ਤੇ ਹੋਏ ਤਾਰ ਤਾਰ ਭਰਾ ਨੇ ਕੀਤਾ ਭਰਾ ਦਾ ਕਤਲ- ਮਾਮਲਾ ਦਰਜ