Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਹਰਿਅਣਾ ਸਰਕਾਰ ਕਿਸਾਨਾਂ ਨੂੰ ਕਰ ਰਹੀ ਹੈ ਕੋੋਰੋਨਾ ਦੀ ਆੜ ’ਚ ਬਦਨਾਮ : ਹਰਿੰਦਰ ਲੱਖੋਵਾਲ,

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਅੱਜ ਬਰਨਾਲਾ ਵਿਖੇ ਪਹੁੰਚੇ। ਜਿੱਥੇ ਉਹਨਾਂ ਬਰਨਾਲਾ ਦੇ ਉਘੇ ਟ੍ਰਾਂਸਪੋਰਟਰ, ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਅਤੇ ਸਮਾਜ ਸੇਵੀ ਭੋਲਾ ਸਿੰਘ ਵਿਰਕ ਨਾਲ ਮੀਟਿੰਗ ਕੀਤੀ। ਹਰਿੰਦਰ ਲੱਖੋਵਾਲ ਵਲੋਂ ਭੋਲਾ ਸਿੰਘ ਵਿਰਕ ਨੂੰ ਕਿਸਾਨ ਜੱਥੇਬੰਦੀ ਦਾ ਹਿੱਸਾ ਬਣਨ ਲਈ ਅਪੀਲ ਕੀਤੀ, ਜਿਸ ਲਈ ਵਿਰਕ ਵਲੋਂ ਵੀ ਹਾਮੀ ਭਰੀ ਗਈ। ਇਸ ਦੌਰਾਨ ਹਰਿੰਦਰ ਲੱਖੋਵਾਲ ਨੇ ਕਿਹਾ ਕਿ 26  ਮਈ ਦਾ ਕਾਲਾ ਦਿਨ ਇਤਿਹਾਸਕ ਹੋਵੇਗਾ। ਦੇਸ਼ ਭਰ ਦੇ ਕਿਸਾਨ ਮੋਦੀ ਸਰਕਾਰ ਵਿਰੁੱਧ ਕਾਲੇ ਝੰਡਿਆਂ ਨਾਲ ਇਸ ਦਿਨ ਨੂੰ ਕਾਲਾ ਦਿਨ ਵਜੋਂ ਮਨਾਉਣਗੇ। ਉਹਨਾਂ ਹਰਿਆਣਾ ਦੀ ਖੱਟਰ ਸਰਕਾਰ ’ਤੇ ਵੀ ਕੋਰੋਨਾ ਵਾਇਰਸ ਬਹਾਨੇ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੇ ਦੋਸ਼ ਲਗਾਏ। ਉਹਨਾਂ ਕਿਹਾ ਕਿ ਕਿਸਾਨ ਮੋਰਚੇ ਨੂੰ ਫ਼ੇਲ ਕਰਨ ਲਈ ਬੀਜੇਪੀ ਸਰਕਾਰ ਅਜਿਹੇ ਹੱਥਕੰਡੇ ਅਪਣਾ ਰਹੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।ਇਸ ਮੌਕੇ ਵਿਸਥਾਰ ਨਾਲ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਹ ਅੱਜ ਬਰਨਾਲਾ ਵਿਖੇ ਉਘੇ ਟ੍ਰਾਂਸਪੋਰਟਰ ਅਤੇ ਸਮਾਜ ਸੇਵੀ ਭੋਲਾ ਸਿੰਘ ਵਿਰਕ ਨੂੰ ਮਿਲ ਕੇ ਕਿਸਾਨ ਜੱਥੇਬੰਦੀ ਦਾ ਹਿੱਸਾ ਬਨਣ ਦਾ ਸੱਦਾ ਦੇਣ ਆਏ ਹਨ। ਇਹਨਾਂ ਵਲੋਂ ਜਿੱਥੇ ਹੁਣ ਤੱਕ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਜਾਂਦੀ ਰਹੀ ਹੈ, ਉਥੇ ਹੁਣ ਇਹ ਜੱਥੇਬੰਦੀ ਦਾ ਹਿੱਸਾ ਬਣ ਕੇ ਹੋਰ ਮਜਬੂਤੀ ਨਾਲ ਯੋਗਦਾਨ ਪਾਉਣ। ਉਹਨਾਂ ਕਿਹਾ ਕਿ 26 ਮਈ ਨੂੰ ਕਿਸਾਨ ਅੰਦੋਲਨ ਦੇ ਦਿੱਲੀ ਵਿਖੇ 6 ਮਹੀਨੇ ਅਤੇ ਮੋਦੀ ਸਰਕਾਰ ਦੇ ਸੱਤਾ ਵਿੱਚ ਆਏ ਨੂੰ 7 ਸਾਲ ਪੂਰੇ ਹੋ ਰਹੇ ਹਨ। ਸਰਕਾਰ ਵਲੋਂ ਕਿਸਾਨ ਵਿਰੋਧੀ ਲਈ ਫ਼ੈਸਲਿਆਂ ਕਾਰਨ 26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਦੇਸ਼ ਭਰ ਦੇ ਕਿਸਾਨ ਇਸ ਦਿਨ ਨੂੰ ਕਾਲਾ ਦਿਨ ਵਜੋਂ ਮਨਾ ਰਹੇ ਹਨ। ਇਸ ਕਰਕੇ ਕਿਸਾਨਾਂ ਵਲੋਂ ਆਪਣੇ ਘਰਾਂ, ਵਹੀਕਲਾਂ ਅਤੇ ਮੋਰਚਿਆਂ ’ਤੇ ਕਾਲੇ ਝੰਡੇ ਲਗਾ ਕੇ ਮੋਦੀ ਸਰਕਾਰ ਵਿਰੁੱਧ ਰੋਸ ਜ਼ਾਹਰ ਕੀਤਾ ਜਾਵੇਗਾ। ਉਹਨਾਂ ਹਰਿਆਣਾ ਸਰਕਾਰ ਵਲੋਂ ਕਿਸਾਨ ਅੰਦੋਲਨ ’ਤੇ ਹਰਿਆਣਾ ਦੇ ਪਿੰਡਾਂ ਵਿੱਚ ਕੋਰੋਨਾ ਫ਼ੈਲਾਉਣ ਦੇ ਲਗਾਏ ਦੋਸ਼ਾਂ ’ਤੇ ਕਿਹਾ ਕਿ ਅਜਿਹਾ ਕਰਕੇ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਕੋਰੋਨਾ ਦੀ ਆੜ ਵਿੱਚ ਕਿਸਾਨ ਅੰਦੋਲਨ ਨੂੰ ਖ਼ਤਮ ਕਰਵਾਉਣ ਦੀਆ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਦਕਿ ਹਰਿਆਣਾ ਦੀ ਖੱਟਰ ਸਰਕਾਰ ਦੁਖੀ ਇਸ ਗੱਲ ਤੋਂ ਹੈ ਕਿ ਉਸਦਾ ਹਰਿਆਣਾ ਵਿੱਚ ਕਿਸਾਨਾਂ ਵਲੋਂ ਦੱਬ ਕੇ ਵਿਰੋਧ ਕੀਤਾ ਜਾ ਰਿਹਾ ਹੈ। ਹਰਿਆਣਾ ਵਿੱਚ ਕਿਸਾਨ ਬੀਜੇਪੀ ਅਤੇ ਸਰਕਾਰ ਦੇ ਪ੍ਰੋਗਰਾਮ ਨਹੀਂ ਕਰਨ ਦੇ ਰਹੇ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੱਕ ਦੇ ਹੈਲੀਕਾਪਟਰ ਨੂੰ ਕਿਸਾਨਾਂ ਨੇ ਧਰਤੀ ’ਤੇ ਨਹੀਂ ਉਤਰਨ ਦਿੱਤਾ। ਉਹਨਾਂ ਕਿਹਾ ਕਿ ਸਰਕਾਰ ਜਿੰਨੇ ਮਰਜ਼ੀ ਬਹਾਨੇ ਘੜ ਲਵੇ, ਜਿੰਨਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਹਨਾਂ ਦਾ ਸੰਘਰਸ ਜਾਰੀ ਰਹੇਗਾ। ਹਰਿੰਦਰ ਸਿੰਘ ਲੱਖੋਵਾਲ (ਜਨਰਲ ਸਕੱਤਰ ਬੀਕੇਯੂ ਲੱਖੋਵਾਲ)ਉਥੇ ਇਸ ਮੌਕੇ ਭੋਲਾ ਸਿੰਘ ਵਿਰਕ ਨੇ ਕਿਹਾ ਕਿ ਉਹਨਾਂ ਦੇ ਪਹਿਲੇ ਦਿਨ ਤੋਂ ਲੱਖੋਵਾਲ ਪਰਿਵਾਰ ਨਾਲ ਚੰਗੇ ਸਬੰਧ ਰਹੇ ਹਨ। ਹੁਣ ਉਹਨਾਂ ਵਲੋਂ ਜੱਥੇਬੰਦੀ ਦਾ ਹਿੱਸਾ ਬਨਣ ਲਈ ਕਿਹਾ ਗਿਆ ਹੈ, ਜਿਸਨੂੰ ਉਹਨਾਂ ਨੇ ਸਵੀਕਾਰ ਕੀਤਾ ਹੈ। ਜਿੱਥੇ ਉਹ ਪਹਿਲਾਂ ਵੀ ਕਿਸਾਨ ਅੰਦੋਲਨ ਦਾ ਸਾਥ ਦੇ ਰਹੇ ਹਨ, ਹੁਣ ਜੱਥੇਬੰਦੀ ਵਿੱਚ ਸ਼ਾਮਲ ਹੋ ਕੇ ਹੋਰ ਆਵਾਜ਼ ਬੁਲੰਦ ਕਰਨਗੇ।

Vinkmag ad
Share Our Daily Posts

News Desk

Read Previous

ਰਿਸ਼ਤੇ ਹੋਏ ਤਾਰ ਤਾਰ ਭਰਾ ਨੇ ਕੀਤਾ ਭਰਾ ਦਾ ਕਤਲ- ਮਾਮਲਾ ਦਰਜ

Read Next

ਕੈਨੇਡਾ `ਚ ਅਗਵਾ ਦੇ ਕੇਸ ਵਿਚ 7 ਪੰਜਾਬੀ ਗ੍ਰਿਫਤਾਰ