15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਪਾਤੜਾਂ, 27 ਮਈ – ਪਾਤੜਾ ਦੇ ਨਾਲ ਲੱਗਦੇ ਪਿੰਡ ਹਾਮਝੇੜ੍ਹੀ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਪਿਉ ਪੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਡੀ.ਐੱਸ.ਪੀ ਪਾਤੜਾਂ ਭਰਭੂਰ ਸਿੰਘ ਦੀ ਅਗਵਾਈ ਵਿਚ ਆਈ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਕਰ ਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਉਨ੍ਹਾਂ ਦਾ ਆਪਣੇ ਸ਼ਰੀਕੇ ਵਿਚ ਭਰਾ ਨਾਲ ਜ਼ਮੀਨ ਕਰੀਬ 2 ਏਕੜ ਜ਼ਮੀਨ ਨੂੰ ਲੈ ਕੇ ਝਗੜਾ ਚੱਲਦਾ ਸੀ। ਜਿਸ ਨੂੰ ਲੈ ਕੇ ਉਨ੍ਹਾਂ ਦਾ ਅਦਾਲਤ ਵਿਚ ਕੇਸ ਚਲਦਾ ਹੋਣ ਕਾਰਨ ਦਿੱਲੀ ਧਰਨੇ ਤੋਂ ਤਰੀਕ ‘ਤੇ ਜਾਣ ਵਾਸਤੇ ਘਰ ਆਏ ਬਲਬੀਰ ਸਿੰਘ ਅਤੇ ਉਸ ਦੇ ਲੜਕੇ ਚਰਨਜੀਤ ਸਿੰਘ ਦੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ |
