Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ”ਚ ਇਕ ਵਾਰ ਫਿਰ ਸ਼ਰਮਸਾਰ ਘਟਨਾ, ਵੀਡੀਓ ਬਣਾ ਕੇ 26 ਸਾਲਾ ਵਿਆਹੁਤਾ ਨਾਲ ਕੀਤਾ ਗੈਂਗਰੇਪ

ਜਲੰਧਰ -ਆਦਮਪੁਰ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ 26 ਸਾਲ ਦੀ ਵਿਆਹੁਤਾ ਨਾਲ 3 ਨੌਜਵਾਨਾਂ ਵੱਲੋਂ ਗੈਂਗਰੇਪ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਆਦਮਪੁਰ ਦੀ ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਸ ਦੀ ਪੁਸ਼ਟੀ ਥਾਣਾ ਆਦਮਪੁਰ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਵੱਲੋਂ ਕੀਤੀ ਗਈ ਹੈ

ਦੋ ਬੱਚਿਆਂ ਦੀ ਮਾਂ ਹੈ ਗੈਂਗਰੇਪ ਦੀ ਸ਼ਿਕਾਰ ਹੋਈ ਪੀੜਤਾ 
ਪੀੜਤਾ ਦਾ ਵਿਆਹ 8 ਸਾਲ ਪਹਿਲਾਂ ਹੋਇਆ ਸੀ ਅਤੇ ਉਹ 2 ਬੱਚਿਆਂ ਦੀ ਮਾਂ ਵੀ ਹੈ। ਉਨ੍ਹਾਂ ਦੱਸਿਆ ਕਿ ਉਕਤ ਘਟਨਾ ਦੀ ਜਾਂਚ ਜੰਡੂਸਿੰਘਾ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਬਿਸਮਿਨ ਸਿੰਘ ਖਾਸੀ ਅਤੇ ਆਦਮਪੁਰ ਥਾਣੇ ਦੀ ਮਹਿਲਾ ਪੁਲਸ ਅਧਿਕਾਰੀ ਸਬ ਇੰਸਪੈਕਟਰ ਸੰਦੀਪ ਕੌਰ ਵੱਲੋਂ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਆਦਮਪੁਰ ਨੇ ਕਿਹਾ ਹੈ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ ਅਤੇ ਪੀੜਤਾ ਦਾ ਮੈਡੀਕਲ ਵੀ ਕਰਵਾਇਆ ਜਾ ਰਿਹਾ ਹੈ ਅਤੇ ਨਾਲ ਹੀ ਧਾਰਾ 164 ਦੇ ਤਹਿਤ ਮਾਣਯੋਗ ਜੱਜ ਸਾਹਿਬ ਦੇ ਸਾਹਮਣੇ ਉਸ ਦੇ ਬਿਆਨ ਵੀ ਕਰਵਾਏ ਜਾ ਰਹੇ ਹਨ।

2 ਮੁਲਜ਼ਮ ਆਦਮਪੁਰ ਥਾਣੇ ਅਧੀਨ ਪੈਂਦੇ ਇਕ ਹੀ ਪਿੰਡ ਦੇ ਰਹਿਣ ਵਾਲੇ ਹਨ ਜਦਕਿ ਤੀਜਾ ਮੁਲਜ਼ਮ ਥਾਣਾ ਪਤਾਰਾ ਦੇ ਅਧੀਨ ਪੈਂਦੇ ਪਿੰਡ ਦਾ ਹੈ। ਪੀੜਤਾ ਨੇ ਮੁਲਜ਼ਮਾਂ ਦੇ ਨਾਂ ਪੁਲਸ ਨੂੰ ਦੱਸ ਦਿੱਤੇ ਹੈ ਪਰ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਨਾਮਾਂ ਦੀ ਅਧਿਕਾਰਿਕ ਤੌਰ ’ਤੇ ਪੁਸ਼ਟੀ ਕੀਤੀ ਜਾਵੇਗੀ। ਸ਼ਿਕਾਇਤਕਰਦਾ ਮੁਤਾਬਕ ਮੁਲਜ਼ਮ ਉਸ ਦੀ ਵੀਡੀਓ ਬਣਾ ਕੇ ਉਸ ਨੂੰ ਧਮਕਾਉਂਦੇ ਹੋਏ ਉਸ ਨਾਲ ਕੁਕਰਮ ਕਰਦੇ ਰਹੇ। ਉਹ ਅਕਸਰ ਉਸ ਦੇ ਪਤੀ ਅਤੇ ਬੱਚਿਆਂ ਨੂੰ ਜਾਨੋਂ ਮਾਰਨ ਦੀ ਵੀ ਧਮਕੀ ਦਿੰਦੇ ਸਨ। ਐੱਸ. ਐੱਚ. ਓ. ਨੇ ਕਿਹਾ ਹੈ ਕਿ ਪੀੜਤਾ ਨੇ ਜੋ ਉਸ ਦੀ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦੇ ਇਲਜ਼ਾਮ ਲਾਏ ਹਨ, ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਗੁਰਜਿੰਦਪਾਲ ਸਿਵ ਤ੍ਰਿਪਾਲ ਕੇ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ

Read Next

ਜਲੰਧਰ: ਧੀ ਨੂੰ ਜਨਮ ਦੇਣ ਦੇ ਬਾਅਦ ਦੁਨੀਆ ਨੂੰ ਛੱਡ ਗਈ ਮਾਂ, ਪਰਿਵਾਰ ਨੇ ਡਾਕਟਰਾਂ ”ਤੇ ਲਾਏ ਵੱਡੇ ਦੋਸ਼