Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ: ਧੀ ਨੂੰ ਜਨਮ ਦੇਣ ਦੇ ਬਾਅਦ ਦੁਨੀਆ ਨੂੰ ਛੱਡ ਗਈ ਮਾਂ, ਪਰਿਵਾਰ ਨੇ ਡਾਕਟਰਾਂ ”ਤੇ ਲਾਏ ਵੱਡੇ ਦੋਸ਼

ਜਲੰਧਰ – ਨਕੋਦਰ ਚੌਂਕ ਨੇੜੇ ਸਥਿਤ ਦੋਆਬਾ ਹਸਪਤਾਲ ‘ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੇ ਇਕ ਔਰਤ ਦੀ ਮੌਤ ਹੋ ਗਈ। ਔਰਤ ਦੇ ਪਰਿਵਾਰ ਨੇ ਡਾਕਟਰਾਂ ਉਤੇ ਲਾਪਰਵਾਹੀ ਕਰਨ ਦੇ ਦੋਸ਼ ਲਗਾਏ ਹਨ। ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਕੇ ਹੰਗਾਮਾ ਕੀਤਾ। ਜਾਣਕਾਰੀ ਦਿੰਦਿਆਂ ਰਾਹੁਲ ਵਾਸੀ ਬਸਤੀ ਦਾਨਿਸ਼ਮੰਦਾਂ ਨੇ ਦੱਸਿਆ ਕਿ ਉਸ ਦੀ ਪਤਨੀ ਨੀਲੂ ਨੂੰ ਗਰਭਵਤੀ ਹਾਲਤ ਵਿਚ ਉਸ ਨੇ ਦੋਆਬਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਸੀ, ਜਿੱਥੇ ਉਸ ਦੀ ਪਤਨੀ ਨੇ ਇਕ ਬੇਟੀ ਨੂੰ ਜਨਮ ਦਿੱਤਾ

ਉਸ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਪਤਨੀ ਦੀ ਹਾਲਤ ਠੀਕ ਨਹੀਂ ਹੈ ਅਤੇ ਉਸ ਨੂੰ ਕਿਡਨੀ ਦੇ ਮਾਹਿਰ ਹਸਪਤਾਲ ਵਿਚ ਲੈ ਜਾਵੇ। ਬਾਅਦ ਵਿਚ ਪਤਾ ਲੱਗਾ ਹੈ ਕਿ ਉਸ ਦੀ ਪਤਨੀ ਨੀਲੂ ਦੀ ਕਿਡਨੀ ਖ਼ਰਾਬ ਹੋ ਚੁੱਕੀ ਹੈ। ਪਤਨੀ ਦੀ ਬਾਅਦ ਵਿਚ ਮੌਤ ਹੋ ਗਈ।

ਰਾਹੁਲ ਦਾ ਦੋਸ਼ ਹੈ ਕਿ ਦੋਆਬਾ ਹਸਪਤਾਲ ਦੇ ਡਾਕਟਰਾਂ ਨੇ ਗਲਤ ਟੀਕਾ ਲਗਾਇਆ, ਜਿਸ ਕਾਰਨ ਉਸ ਦੀ ਪਤਨੀ ਦੀ ਹਾਲਤ ਖ਼ਰਾਬ ਹੋ ਗਈ ਅਤੇ ਮੌਤ ਹੋ ਗਈ। ਉਥੇ ਹੀ ਏ. ਸੀ. ਪੀ. ਹਰਸਿਮਰਤ ਸਿੰਘ ਪੁਲਸ ਫੋਰਸ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਜਾਂਚ ਲਈ ਉਹ ਮੈਡੀਕਲ ਰਿਪੋਰਟ ਤਿਆਰ ਕਰਨਗੇ ਅਤੇ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕਰਨਗੇ। ਦੂਜੇ ਪਾਸੇ ਦੋਆਬਾ ਹਸਪਤਾਲ ਦੇ ਡਾਕਟਰ ਆਸ਼ੂਤੋਸ਼ ਨੇ ਉਨ੍ਹਾਂ ਦੇ ਹਸਪਤਾਲ ’ਤੇ ਲੱਗੇ ਦੋਸ਼ਾਂ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਹਸਪਤਾਲ ਦੀ ਕੋਈ ਗਲਤੀ ਨਹੀਂ ਹੈ। ਜਾਣਬੁੱਝ ਕੇ ਕੁਝ ਲੋਕ ਮਾਮਲੇ ਨੂੰ ਤੂਲ ਦੇ ਰਹੇ ਹਨ।

 

 

 

 

Vinkmag ad
Share Our Daily Posts

News Desk

Read Previous

ਜਲੰਧਰ ”ਚ ਇਕ ਵਾਰ ਫਿਰ ਸ਼ਰਮਸਾਰ ਘਟਨਾ, ਵੀਡੀਓ ਬਣਾ ਕੇ 26 ਸਾਲਾ ਵਿਆਹੁਤਾ ਨਾਲ ਕੀਤਾ ਗੈਂਗਰੇਪ

Read Next

ਘਰ ਦੇ ਬਾਹਰ ਖੜ੍ਹੀ ਕਾਰ ਨੂੰ ਡੀਜ਼ਲ ਪਾ ਕੇ ਲਾਈ ਅੱਗ