Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

CM ਕੈਪਟਨ ਦਾ ਵੱਡਾ ਫ਼ੈਸਲਾ- 10 ਜੂਨ ਤਕ ਜਾਰੀ ਰਹੇਗਾ ਮਿੰਨੀ ਲਾਕਡਾਊਨ, ਪੜ੍ਹੋ ਨਵੀਆਂ Guidelines

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਰਿਵਿਊ ਮੀਟਿਗ ‘ਚ ਵੱਡਾ ਫ਼ੈਸਲਾ ਕੀਤਾ ਹੈ। ਦਰਅਸਲ, ਪੰਜਾਬ ਸਰਕਾਰ ਨੇ 10 ਜੂਨ ਤਕ ਮਿੰਨੀ ਲਾਕਡਾਊਨ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ, ਇਸ ਤੋਂ ਪਹਿਲਾਂ ਮਿੰਨੀ ਲਾਕਡਾਊਨ ਦੀ ਪਾਬੰਦੀ 31 ਮਈ ਤਕ ਲਾਗੂ ਕੀਤੀ ਗਈ ਸੀ। ਇਸ ਨਾਲ ਹੀ ਕੋਰੋਨਾ ਮਾਮਲਿਆਂ ‘ਚ ਗਿਰਾਵਟ ਨੂੰ ਦੇਖਦਿਆਂ ਨਿੱਜੀ ਵਾਹਨਾਂ ਨੂੰ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਹੁਣ ਨਿੱਜੀ ਵਾਹਨਾਂ ‘ਚ ਯਾਤਰੀਆਂ ਦੀ ਗਿਣਤੀ ‘ਤੇ ਪਾਬੰਦੀ ਹਟਾ ਦਿੱਤੀ ਹੈ। ਹੁਣ ਕਾਰ ‘ਚ ਇਕ ਪਰਿਵਾਰ ਦੇ 2 ਤੋਂ ਜ਼ਿਆਦਾ ਮੈਂਬਰ ਯਾਤਰਾ ਕਰ ਸਕਦੇ ਹਨ। ਉੱਥੇ ਟੈਕਸੀਆਂ ‘ਚ ਯਾਤਰੀਆਂ ਦੀ ਗਿਣਤੀ ‘ਤੇ ਪਾਬੰਦੀ ਬਰਕਰਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲੇ ਪੰਜਾਬ ‘ਚ ਘਟਦੇ ਕੋਰੋਨਾ ਮਾਮਲਿਆਂ ਨੂੰ ਦੇਖਦਿਆਂ ਲਏ ਗਏ ਹਨ।

ਕੈਪਟਨ ਸਰਕਾਰ ਨੇ ਸਰਕਾਰੀ ਹਸਪਤਾਲਾਂ ‘ਚ ਓਪੀਡੀ ਸੇਵਾ ਫਿਰ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਕੋਰੋਨਾ ਦੀ ਤੀਜੀ ਲਹਿਰ ਨੂੰ ਦੇਖਦਿਆਂ ਬੱਚਿਆਂ ਲਈ ਕੇਂਦਰ ਤੋਂ 500 ਵੈਂਟੀਲੇਟਰ ਦੀ ਮੰਗ ਕੀਤੀ ਗਈ ਹੈ। ਰਿਵਿਊ ਮੀਟਿੰਗ ‘ਚ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਰੁਜ਼ਾਨਾ 6400 ਦੇ ਕਰੀਬ ਪੱਕਿਆ ਹੋਇਆ ਭੋਜਨ ਕੋਵਿਡ ਮਰੀਜ਼ਾਂ ਨੂੰ ਪਹੁੰਚਾਇਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਘਰ ਦੇ ਬਾਹਰ ਖੜ੍ਹੀ ਕਾਰ ਨੂੰ ਡੀਜ਼ਲ ਪਾ ਕੇ ਲਾਈ ਅੱਗ

Read Next

ਨਵਜੋਤ ਸਿੰਘ ਸਿੱਧੂ ਦਾ ਇਕ ਹੋਰ Tweet, ਕਿਹਾ- ਪੰਜਾਬ ਸਰਕਾਰ ਦੇਵੇ ਕਿਸਾਨਾਂ ਨੂੰ MSP