Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਨਿੱਜੀ ਸਕੂਲਾਂ ਨੂੰ ਵੱਡਾ ਝਟਕਾ, ਵੈੱਬਸਾਈਟ ‘ਤੇ ਅਪਲੋਡ ਕਰਨੀ ਹੀ ਪਵੇਗੀ ਆਮਦਨ-ਖ਼ਰਚ ਦੀ ਬੈਲੇਂਸਸ਼ੀਟ

ਚੰਡੀਗੜ੍ਹ : ਚੰਡੀਗੜ੍ਹ ਦੇ ਨਿੱਜੀ ਸਕੂਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਕਿਹਾ ਕਿ ਪ੍ਰਸ਼ਾਸਨ ਦੇ ਹੁਕਮਾਂ ਤਹਿਤ ਸਾਰੇ ਸਕੂਲਾਂ ਨੂੰ ਵੈੱਬਸਾਈਟ ‘ਤੇ ਆਪਣੀ ਆਮਦਨ-ਖ਼ਰਚ ਨਾਲ ਸੰਬੰਧਤ ਬੈਲੇਂਸਸ਼ੀਟ ਵੈੱਬਸਾਈਟ ‘ਤੇ ਅਪਲੋਡ ਕਰਨੀ ਪਵੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਪਿਛਲੇ ਸਾਲ ਸਾਰੇ ਅਜਿਹਾ ਨਿਰਦੇਸ਼ ਦਿੱਤਾ ਸੀ ਜਿਸ ਨੂੰ ਸਕੂਲਾਂ ਨੇ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ। ਜਸਟਿਸ ਜਸਵੰਤ ਸਿੰਘ ‘ਤੇ ਆਧਾਰਤ ਡਵੀਜ਼ਨ ਬੈਂਚ ਨੇ ਇਸ ਮਾਮਲੇ ‘ਚ ਅੱਜ ਸੁਰੱਖਿਅਤ ਰੱਖੇ ਫ਼ੈਸਲੇ ਨੂੰ ਸੁਣਾਉਂਦੇ ਹੋਏ ਸਕੂਲਾਂ ਦੀ ਮੰਗ ਖਾਰਜ ਕਰ ਦਿੱਤੀ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਿੱਜੀ ਸਕੂਲਾਂ ਤੋਂ ਆਪਣੇ ਬੈਲੇਂਸਸ਼ੀਟ ਵੈੱਬਸਾਈਟ ‘ਤੇ ਅਪਲੋਡ ਕਰਨ ਦੇ ਹੁਕਮਾਂ ਨੂੰ ਨਿੱਜੀ ਸਕੂਲਾਂ ਦੀ ਸੰਸਥਾ ਇੰਡੀਪੈਂਡੇਂਟ ਸਕੂਲ ਐਸੋਸੀਏਸ਼ਨ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਜਿਹੜੀ ਚੁਣੌਤੀ ਦਿੱਤੀ ਸੀ, ਉਸ ‘ਤੇ ਕੇਂਦਰ ਸਰਕਾਰ ਨੇ ਵੀ ਚੰਡੀਗੜ੍ਹ ਪ੍ਰਸ਼ਾਸਨ ਦਾ ਬਚਾਅ ਕਰਦੇ ਹੋਏ ਕਿਹਾ ਸੀ ਕਿ ਕੇਂਦਰ ਕੋਲ ਇਹ ਅਧਿਕਾਰ ਹੈ ਕਿ ਉਹ ਕਿਸੇ ਵੀ ਐਕਟ ‘ਚ ਸੋਧ ਤੇ ਬਦਲਾਅ ਦੇ ਨਾਲ ਉਸ ਨੂੰ ਲਾਗੂ ਕਰ ਸਕਦੀ ਹੈ। ਅਜਿਹੇ ਵਿਚ ਨਿੱਜੀ ਸਕੂਲਾਂ ਦੀ ਦਲੀਲ ਦੀ ਪੰਜਾਬ ਦੇ ਐਕਟ ‘ਚ ਬਦਲਾਅ ਕਰ ਕੇ ਇਸ ਨੂੰ ਚੰਡੀਗੜ੍ਹ ‘ਚ ਲਾਗੂ ਕਰ ਦਿੱਤਾ ਗਿਆ, ਜੋ ਪੂਰੀ ਤਰ੍ਹਾਂ ਨਾਲ ਗ਼ਲਤ ਹੈ।

ਕੇਂਦਰ ਸਰਕਾਰ ਵੱਲੋਂ ਅਡੀਸ਼ਨਲ ਸਾਲਿਸਟਰ ਜਨਰਲ ਆਫ ਇੰਡੀਆ ਸਤਯਪਾਲ ਜੈਨ ਨੇ ਕਿਹਾ ਸੀ ਕਿ ਜਦੋਂ ਨਿੱਜੀ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਗਈ ਫੀਸ ‘ਤੇ ਹੀ ਚੱਲਦੇ ਹਨ ਤਾਂ ਮਾਪਿਆਂ ਨੂੰ ਵੀ ਇਹ ਅਧਿਕਾਰ ਹੈ ਕਿ ਉਹ ਸਕੂਲ ਦੀ ਬੈਲੇਂਸਸ਼ੀਟ ਦੇਖ ਸਕਣ। ਜੈਨ ਨੇ ਕਿਹਾ ਕਿ ਹੁਣ ਨਿੱਜੀ ਸਕੂਲ ਦੇ ਇੰਡਸਟਰੀ ਦੀ ਤਰ੍ਹਾਂ ਬਣਦੇ ਜਾ ਰਹੇ ਹਨ, ਅਜਿਹੇ ਵਿਚ ਇਨ੍ਹਾਂ ‘ਤੇ ਲਗਾਮ ਲਗਾਉਣੀ ਜ਼ਰੂਰੀ ਹੈ। ਜਿੱਥੇ ਤਕ ਕੇਂਦਰ ਦੇ ਐਕਟ ‘ਚ ਸੋਧ ਤੇ ਬਦਲਾਅ ਦੀ ਗੱਲ ਹੈ ਕਿ ਕੇਂਦਰ ਕੋਲ ਇਸ ਦਾ ਅਧਿਕਾਰ ਹੈ।
ਪਿਛਲੀ ਸੁਣਵਾਈ ‘ਚ ਜਸਟਿਸ ਜਸਵੰਤ ਸੀਵਮ ਤੇ ਜਸਟਿਸ ਸੰਤ ਪ੍ਰਕਾਸ਼ ਦੀ ਬੈਂਚ ਨੇ ਸਾਰੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਨਿੱਜੀ ਸਕੂਲਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਤੇ ਕਿਹਾ ਸੀ ਕਿ ਉਹ ਹੁਣ ਇਸ ਪੂਰੇ ਮਾਮਲੇ ਦਾ ਨਿਪਟਾਰਾ ਕਰਨਗੇ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਇਹ ਹੁਕਮ ਸਹੀ ਹਨ ਜਾਂ ਨਹੀਂ। ਇਸ ਦੇ ਨਾਲ ਹੀ ਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ। ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਮਾਮਲੇ ‘ਚ ਆਪਣਾ ਜਵਾਬ ਦਾਇਰ ਕਰ ਕੇ ਕਹਿ ਚੁੱਕਾ ਸੀ ਕਿ ਬੈਲੇਂਸਸ਼ੀਟ ਅਪਲੋਡ ਕੀਤੇ ਜਾਣ ਦੀ ਦੋ ਸਾਲ ਪਹਿਲਾਂ ਹੀ ਵਿਵਸਥਾ ਕੀਤੀ ਜਾ ਚੁੱਕੀ ਹੈ ਜਿਸ ਨੂੰ ਨਿੱਜੀ ਸਕੂਲ ਹੁਣ ਜਾ ਕੇ ਚੁਣੌਤੀ ਦੇ ਰਹੇ ਹਨ, ਜੋ ਸਹੀ ਨਹੀਂ ਹੈ।
ਪ੍ਰਸ਼ਾਸਨ ਦੀ ਦਲੀਲ ਸੀ ਕਿ 40 ਦੇ ਕਰੀਬ ਨਿੱਜੀ ਸਕੂਲ ਆਪਣੀ ਬੈਲੇਂਸਸ਼ੀਟ ਅਪਲੋਡ ਕਰ ਚੁੱਕੇ ਹਨ, ਕੁਝ ਨਿੱਜੀ ਸਕੂਲਾਂ ਨੇ ਅਜਿਹਾ ਨਹੀਂ ਕੀਤਾ ਸੀ ਜਿਸ ਕਾਰਨ ਉਨ੍ਹਾਂ ਨੂੰ ਨੋਟਿਸ ਭੇਜੇ ਗਏ ਸਨ, ਪਰ ਨੋਟਿਸ ਦਾ ਜਵਾਬ ਦੇਣ ਦੀ ਬਜਾਏ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਦਿੱਤੀ। ਲਿਹਾਜ਼ਾ, ਪ੍ਰਸ਼ਾਸਨ ਨੇ ਇਸ ਨੂੰ ਦਲੀਲ ਦੇ ਨਾਲ ਇਸ ਪਟੀਸ਼ਨ ਨੂੰ ਖਾਰਜ ਕੀਤੇ ਜਾਣ ਦੀ ਮੰਗ ਕੀਤੀ ਹੈ।
Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਦਾ ਇਕ ਹੋਰ Tweet, ਕਿਹਾ- ਪੰਜਾਬ ਸਰਕਾਰ ਦੇਵੇ ਕਿਸਾਨਾਂ ਨੂੰ MSP

Read Next

ਪੰਜਾਬ ‘ਚ ਵੈਕਸੀਨੇਸ਼ਨ ਸਰਟੀਫਿਕੇਟ ਤੋਂ PM ਮੋਦੀ ਦੀ ਫੋਟੋ ਹਟਾ ਕੇ ਮਿਸ਼ਨ ਫਤਿਹ ਦਾ ਲੋਗੋ ਲਾਇਆ