ਜਲੰਧਰ — ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੇ ਚੱਲਦੀ ਟਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਜੀ. ਆਰ. ਪੀ. ਚੌਂਕੀ ਜਲੰਧਰ ਕੈਂਟ ਦੇ ਇੰਚਾਰਜ ਸਤੀਸ਼ ਕੁਮਾਰ ਨੇ ਦੱਸਿਆ ਕਿ ਮਿ੍ਰਤਕ ਦੀ ਪਛਾਣ ਰਾਜ ਕੁਮਾਰ ਵਾਸੀ ਲੁਧਿਆਣਾ ਦੇ ਰੂਪ ’ਚ ਹੋਈ ਹੈ।
ਕਿਹਾ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰਨ ਤੋਂ ਪਹਿਲਾਂ ਕਾਫ਼ੀ ਸ਼ਰਾਬ ਪੀਤੀ ਹੋਈ ਸੀ। ਉਕਤ ਵਿਅਕਤੀ ਰਾਮਾਮੰਡੀ ਫਲਾਈਓਵਰ ਦੇ ਹੇਠਾਂ ਘੜੀਆਂ ਦੀ ਰਿਪੇਅਰ ਦਾ ਕੰਮ ਕਰਦਾ ਸੀ। ਰੇਲਵੇ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਮਿ੍ਰਤਕ ਰਾਜ ਕੁਮਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜ ਦਿੱਤਾ ਹੈ ਅਤੇ ਉਸ ਦੀ ਮੌਤ ਦੇ ਬਾਰੇ ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
