Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਛੇੜਛਾੜ ਦਾ ਇਲਜ਼ਾਮ ਲਗਾ ਦਿੱਤੀ ਧਮਕੀ, ਜੰਡਿਆਲਾ ਚੌਂਕੀ ‘ਚ ਤੈਨਾਤ ਏ.ਐੱਸ.ਆਈ. ਸਮੇਤ 5 ਖ਼ਿਲਾਫ਼ ਮੁਕੱਦਮਾ ਦਰਜ

  • ਲਾਂਬੜਾ,29 ਮਈ – ਜਲੰਧਰ ਕਮਿਸ਼ਨਰੇਟ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਜੰਡਿਆਲਾ ਚੌਂਕੀ ਵਿਖੇ ਤੈਨਾਤ ਦੋ ਪੁਲਿਸ ਮੁਲਾਜ਼ਮ ਤੇ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਧਮਕੀਆਂ ਦੇਣ ਅਤੇ ਸਾਜ਼ਿਸ਼ ਰਚਨ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਸਬਾ ਨਕੋਦਰ ਦੇ ਪਿੰਡ ਈਦਾ ਦੇ ਵਸਨੀਕ ਸ਼ਿਕਾਇਤਕਰਤਾ ਹਰਜਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਨੇ ਥਾਣਾ ਸਦਰ ਜਲੰਧਰ ਵਿਖੇ ਸ਼ਿਕਾਇਤ ਦਿੱਤੀ ਕਿ ਬੀਤੇ 9 ਮਈ ਨੂੰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਪੁਲਿਸ ਚੌਂਕੀ ਜੰਡਿਆਲਾ ਵਿਚ ਤੈਨਾਤ ਏ.ਐੱਸ.ਆਈ. ਕਸ਼ਮੀਰੀ ਲਾਲ ਅਤੇ ਹਵਲਦਾਰ ਪਰਮਜੀਤ ਸਿੰਘ ਵਲੋ ਪ੍ਰਭਜੋਤ ਕੌਰ ਨਾਮਕ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾ ਕੇ ਬਲੈਕ ਮੇਲ ਕਰਦੇ ਹੋਏ ਢਾਈ ਲੱਖ ਰੁਪਏ ਦੀ ਮੰਗ ਕਰਦੇ ਹੋਏ ਪੈਸੇ ਨਾ ਦੇਣ ‘ਤੇ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ ਗਈ। ਜਿਸ ‘ਤੇ ਪੁਲੀਸ ਵਲੋਂ ਪੜਤਾਲ ਕਰਦੇ ਹੋਏ ਸ਼ੁੱਕਰਵਾਰ ਨੂੰ ਜੰਡਿਆਲਾ ਚੌਂਕੀ ਵਿਚ ਤਾਇਨਾਤ ਏ.ਐੱਸ.ਆਈ. ਕਸ਼ਮੀਰੀ ਲਾਲ, ਹਵਲਦਾਰ ਪਰਮਜੀਤ ਸਿੰਘ ਅਤੇ ਸਾਜ਼ਸ਼ਿ ਵਿਚ ਉਨ੍ਹਾਂ ਦਾ ਸਾਥ ਦੇਣ ਵਾਲੇ ਰਵੀ ਨਾਹਰ, ਪ੍ਰਭਜੋਤ ਕੌਰ ਅਤੇ ਗੁਰਵਿੰਦਰ ਕੌਰ ਖ਼ਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਥਾਣਾ ਸਦਰ ਦੀ ਪੁਲਿਸ ਵਲੋਂ ਏ.ਐੱਸ.ਆਈ. ਕਸ਼ਮੀਰੀ ਲਾਲ ਅਤੇ ਮਾਮਲੇ ਵਿਚ ਸ਼ਾਮਿਲ ਔਰਤ ਪ੍ਰਭਜੋਤ ਕੌਰ, ਗੁਰਵਿੰਦਰ ਕੌਰ ਸਮੇਤ ਜੰਡਿਆਲਾ ਵਾਸੀ ਰਵੀ ਨਾਹਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Vinkmag ad
Share Our Daily Posts

News Desk

Read Previous

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਹੋਇਆ ਵਾਧਾ

Read Next

ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ