Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ

ਜਗਰਾਉਂ, 29 ਮਈ  – ਜਗਰਾਉਂ ਨਾਲ ਜੁੜੇ ਦੋ ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ ‘ਚ ਹੁਣੇ ਹੁਣੇ ਇਕ ਵੱਡੀ ਖ਼ਬਰ ਆਈ ਹੈ, ਉਸ ਮਾਮਲੇ ਦੇ ਕਥਤ ਦੋਸ਼ੀਆਂ ਨੂੰ ਮੱਧ ਪ੍ਰਦੇਸ਼ ਚੋਂ ਪੰਜਾਬ ਦੀ ਓਕੋ (ਓ.ਸੀ.ਸੀ. ਯੂਨਿਟ) ਟੀਮ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ | ਭਾਵੇਂ ਇਸ ਮਾਮਲੇ ਦੀ ਅਜੇ ਕਿਸੇ ਵੀ ਪੁਲਿਸ ਦੇ ਸੀਨੀਅਰ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਗਈ, ਪਰ ਪੁਲਿਸ ਦੀ ਇਹ ਵੱਡੀ ਪ੍ਰਾਪਤੀ ਹੈ ਕਿ ਇਸ ਮਾਮਲੇ ਦੇ ਦੋ ਦੋਸ਼ੀਆਂ ਜਿਨ੍ਹਾਂ ‘ਚ ਦਰਸ਼ਨ ਸਿੰਘ ਸਹੌਲੀ ਤੇ ਬਲਜਿੰਦਰ ਸਿੰਘ ਬੱਬੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਇੱਥੇ ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਜਗਰਾਉਂ ਦੀ ਨਵੀਂ ਦਾਣਾ ਮੰਡੀ ‘ਚ ਪੁਲਿਸ ਦੇ ਦੋ ਥਾਣੇਦਾਰਾਂ ਜਿਨ੍ਹਾਂ ‘ਚ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ ਤੇ ਉਸ ਦਿਨ ਤੋਂ ਪੂਰੇ ਪੰਜਾਬ ਦੀ ਪੁਲਿਸ ਖ਼ਾਸਕਰ ਇਸ ਘਟਨਾ ਨਾਲ ਨਾਮੀ ਗੈਂਗਸਟਰ ਜੈਪਾਲ ਭੁੱਲਰ ਦਾ ਨਾਮ ਜੁੜ ਜਾਣ ਕਰ ਕੇ ਦੂਸਰੇ ਰਾਜਾਂ ਦੀ ਪੁਲਿਸ ਵੀ ਇਸ ਮਾਮਲੇ ਦੀ ਪੈੜ ਦੱਬ ਰਹੀ ਸੀ ਤੇ ਅੱਜ ਵੱਡੀ ਪ੍ਰਾਪਤੀ ਪੁਲਿਸ ਦੇ ਹੱਥ ਲੱਗਣ ਦੀ ਹੁਣੇ ਹੁਣੇ ਖ਼ਬਰ ਆਈ ਹੈ |

Vinkmag ad
Share Our Daily Posts

News Desk

Read Previous

ਛੇੜਛਾੜ ਦਾ ਇਲਜ਼ਾਮ ਲਗਾ ਦਿੱਤੀ ਧਮਕੀ, ਜੰਡਿਆਲਾ ਚੌਂਕੀ ‘ਚ ਤੈਨਾਤ ਏ.ਐੱਸ.ਆਈ. ਸਮੇਤ 5 ਖ਼ਿਲਾਫ਼ ਮੁਕੱਦਮਾ ਦਰਜ

Read Next

ਸੁਖਬੀਰ ਸਿੰਘ ਬਾਦਲ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ