Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

UK ਦੇ 56 ਸਾਲਾ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਰਚਾਇਆ ਤੀਜਾ ਵਿਆਹ

ਲੰਡਨ- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਸ਼ਨੀਵਾਰ ਨੂੰ ਵੈਸਟਮਿੰਸਟਰ ਗਿਰਜਾਘਰ ਵਿਚ ਇਕ ਗੁਪਤ ਸਮਾਰੋਹ ਵਿਚ ਆਪਣੀ 33 ਸਾਲਾ ਮੰਗੇਤਰ ਕੈਰੀ ਸਾਇਮੰਡਜ਼ ਨਾਲ ਵਿਆਹ ਰਚਾ ਲਿਆ ਹੈ। ‘ਦਿ ਸਨ ਅਤੇ ਦਿ ਮੇਲ’ ਦੀਆਂ ਰਿਪੋਰਟਾਂ ਵਿਚ ਇਹ ਖ਼ੁਲਾਸਾ ਕੀਤਾ ਗਿਆ ਹੈ। ਦੋਵੇਂ ਅਖਬਾਰਾਂ ਦਾ ਕਹਿਣਾ ਹੈ ਕਿ ਸਮਾਰੋਹ ਦੇ ਆਖਰੀ ਸਮੇਂ ਮਹਿਮਾਨਾਂ ਨੂੰ ਬੁਲਾਇਆ ਗਿਆ ਅਤੇ ਵਿਆਹ ਦੀਆਂ ਯੋਜਨਾਵਾਂ ਬਾਰੇ ਪ੍ਰਧਾਨ ਮੰਤਰੀ ਜਾਨਸਨ ਦੇ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਵੀ ਨਹੀਂ ਪਤਾ ਸੀ। ਬੌਰਿਸ ਜਾਨਸਨ ਦਾ ਇਹ ਤੀਜਾ ਵਿਆਹ ਹੈ।

56 ਸਾਲਾ ਜਾਨਸਨ ਆਪਣੀ ਦੂਜੀ ਪਤਨੀ ਮਰੀਨਾ ਵ੍ਹੀਲਰ ਨਾਲ ਤਲਾਕ ਤੋਂ ਪਹਿਲਾਂ ਹੀ 2019 ਵਿਚ ਸਾਇਮੰਡਸ ਨਾਲ ਡਾਊਨਿੰਗ ਸਟ੍ਰੀਟ ਵਿਚ ਆਪਣੀ ਸਰਕਾਰੀ ਰਿਹਾਇਸ਼ ਵਿਚ ਚਲੇ ਗਏ ਸਨ।

ਦਿ ਸਨ ਅਤੇ ਦਿ ਮੇਲ’ ਅਨੁਸਾਰ, ਲੰਡਨ ਦਾ ਮੁੱਖ ਰੋਮਨ ਕੈਥੋਲਿਕ ਗਿਰਜਾਘਰ 10ਡਾਊਨਿੰਗ ਸਟ੍ਰੀਟ ਤੋਂ ਇਕ ਮੀਲ ਤੋਂ ਵੀ ਘੱਟ ਦੂਰੀ ‘ਤੇ ਹੈ, ਜਿੱਥੇ ਬੌਰਿਸ ਜਾਨਸਨ ਹੁਣਾ ਨੇ ਵਿਆਹ ਦੀ ਕਿਸੇ ਨੂੰ ਭਿਣਕ ਤੱਕ ਨਹੀਂ ਲੱਗਣ ਦਿੱਤੀ। ਇਸ ਦੇ ਨਾਲ ਹੀ ਇੰਗਲੈਂਡ ਵਿਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਕਾਰਨ ਵਿਆਹ ਸਮਾਰੋਹਾਂ ਵਿਚ 30 ਤੋਂ ਵੱਧ ਲੋਕ ਨਹੀਂ ਸ਼ਾਮਲ ਹੋ ਸਕਦੇ ਹਨ। ਜਾਨਸਨ ਅਤੇ ਸਾਇਮੰਡਜ਼ ਨੇ ਫਰਵਰੀ 2020 ਵਿਚ ਆਪਣੀ ਮੰਗਣੀ ਦੀ ਘੋਸ਼ਣਾ ਕੀਤੀ ਸੀ ਅਤੇ ਉਨ੍ਹਾਂ ਦਾ ਇਕ ਸਾਲਾ ਪੁੱਤਰ ਵੀ ਹੈ। ਪੁੱਤਰ ਦਾ ਨਾਮ ਵਿਲਫ੍ਰੈਡ ਹੈ।

ਦਿ ਸਨ’ ਅਨੁਸਾਰ, ਦੁਪਹਿਰ ਤਕਰੀਬਨ 1:30 ਵਜੇ ਚਰਚ ਨੂੰ ਅਚਾਨਕ ਸੈਲਾਨੀਆਂ ਤੋਂ ਖਾਲੀ ਕਰ ਦਿੱਤਾ ਗਿਆ ਸੀ ਅਤੇ ਪ੍ਰਧਾਨ ਮੰਤਰੀ ਜਾਨਸਨ ਅਤੇ ਉਨ੍ਹਾਂ ਦੀ ਮੰਗੇਤਰ ਕੈਰੀ ਸਾਇਮੰਡਜ਼ ਲਿਮੋਜ਼ਿਨ ਵਿਚ ਇੱਥੇ ਪਹੁੰਚੇ। 1822 ਵਿਚ ਲਾਰਡ ਲਿਵਰਪੂਲ ਵੱਲੋਂ ਮੈਰੀ ਚੈਸਟਰ ਨਾਲ ਦੂਜੇ ਵਿਆਹ ਮਗਰੋਂ ਜਾਨਸਨ ਬ੍ਰਿਟਿਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਦਫ਼ਤਰ ਵਿਚ ਰਹਿੰਦੇ ਹੋਏ ਵਿਆਹ ਰਚਾਇਆ ਹੈ।

Vinkmag ad
Share Our Daily Posts

News Desk

Read Previous

ਬਲਾਚੌਰ: ਸਤਲੁਜ ਦਰਿਆ ਵਿਚ ਨਹਾਉਣ ਗਏ ਚਾਰ ਨੌਜਵਾਨ ਡੁੱਬੇ

Read Next

ਸਿੱਖ ਨੌਜਵਾਨ ਭਵਿੱਖ ਦੀਆਂ ਚੁਣੋਤੀਆਂ ਲਈ ਖੁਦ ਨੂੰ ਤਿਆਰ ਕਰਨ : ਜਥੇਦਾਰ