Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸਿੱਖ ਨੌਜਵਾਨ ਭਵਿੱਖ ਦੀਆਂ ਚੁਣੋਤੀਆਂ ਲਈ ਖੁਦ ਨੂੰ ਤਿਆਰ ਕਰਨ : ਜਥੇਦਾਰ

ਅੰਮ੍ਰਿਤਸਰ – ਕੌਮੀ ਹਲਾਤਾਂ ਤੋਂ ਚਿੰਤਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਕੌਮ ਦੀ ਤ੍ਰਾਸਦੀ ਇਹ ਬਣ ਚੁੱਕੀ ਹੈ ਕਿ ਸਾਡੇ ਕੋਲ ਕੌਮੀ ਭਵਿੱਖ ਤਹਿ ਕਰਨ ਲਈ ਕੋਈ ਨੀਤੀਗਤ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਦਿਸ਼ਾ ਦੇਣ ਲਈ ਧਾਰਮਿਕ, ਰਾਜਨੀਤਕਾਂ ਅਤੇ ਸਮਾਜਿਕ ਆਗੂਆਂ ਕੋਲ ਕੋਈ ਅਜਿਹਾ ਪ੍ਰੋਗਰਾਮ ਨਹੀਂ ਹੈ, ਜਿਸ ਤੋਂ ਸੇਧ ਲੈ ਕੇ ਭਵਿੱਖ ਦੀਆਂ ਮੰਜ਼ਿੰਲਾਂ ਤਹਿ ਕੀਤੀਆਂ ਜਾ ਸਕਦੀਆਂ ਹੋਣ। ਸਿੱਖ ਨੌਜਵਾਨ 12 ਜਮਾਤਾਂ ਕਰ ਕੇ ਵਿਦੇਸ਼ ਜਾਣ ਲਈ ਕਾਹਲਾ ਹੈ। ਜਦਕਿ ਸਿੱਖ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਅਜਿਹੇ ਟ੍ਰੇਨਿੰਗ ਸੈਂਟਰ ਖੋਲ੍ਹੇ ਜਾਣ ਜਿਥੇ ਨੌਜਵਾਨਾਂ ਨੂੰ ਆਈ. ਪੀ. ਐੱਸ., ਪੀ. ਸੀ. ਐੱਸ., ਆਈ. ਆਰ. ਐੱਸ. ਜਾਂ ਅਜਿਹੇ ਹੋਰ ਕੋਰਸਾਂ ਲਈ ਤਿਆਰ ਕੀਤਾ ਜਾ ਸਕੇ।

ਜਥੇਦਾਰ ਨੇ ਕਿਹਾ ਕਿ ਦੇਸ਼ ਵਿਦੇਸ਼ ਵਿਚ ਅੱਜ ਦੇ ਨੌਜਵਾਨ ਗੁਰਦੁਅਾਰਾ ਸਿਆਸਤ ਤਕ ਹੀ ਖੁਦ ਨੂੰ ਸੀਮਤ ਰੱਖ ਕੇ ਖੁਸ਼ ਹਨ ਜਦਕਿ ਚਾਹੀਦਾ ਤਾਂ ਇਹ ਹੈ ਕਿ ਸੂਬੇ ਤੇ ਕੇਂਦਰ ਦੀ ਸਿਆਸਤ ਵਿਚ ਪਡ਼੍ਹੇ ਲਿਖੇ, ਸੂਝਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਲੋਕ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਤੋਂ ਕੁਝ ਸਾਲ ਪਹਿਲਾਂ ਜ਼ਿਆਦਾਤਰ ਰਾਜਾਂ ਵਿਚ ਇਕ ਜਾਂ ਦੋ ਸਿੱਖ ਡਿਪਟੀ ਕਮਿਸ਼ਨਰ ਜਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਨਜ਼ਰ ਆ ਜਾਂਦੇ ਸਨ ਪਰ ਹੁਣ ਰੁਝਾਨ ਇਹ ਬਣ ਗਿਆ ਹੈ ਕਿ ਪੰਜਾਬ ਵਿਚ ਵੀ ਇਹ ਕਮੀ ਨਜ਼ਰ ਆ ਰਹੀ ਹੈ।

ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਭਵਿੱਖ ਦੀਆਂ ਚੁਣੋਤੀਆਂ ਲਈ ਖੁਦ ਨੂੰ ਤਿਆਰ ਕਰ ਕੇ ਸਮੇਂ ਦੇ ਹਾਣੀ ਬਣੋ ਤਾਂ ਕਿ ਵਿਦੇਸ਼ ਵਿਚ ਵੀ ਲੋਕ ਸਿੱਖਾਂ ਦੀ ਲਿਆਕਤ ਦਾ ਲੋਹਾ ਮੰਨਣ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਵਸਦੇ ਧਨਾਡ ਸਿੱਖ ਅੱਗੇ ਆਉਣ ਤੇ ਨੌਜਵਾਨਾਂ ਨੂੰ ਸੇਧ ਦੇਣ।

Vinkmag ad
Share Our Daily Posts

News Desk

Read Previous

UK ਦੇ 56 ਸਾਲਾ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਰਚਾਇਆ ਤੀਜਾ ਵਿਆਹ

Read Next

12ਵੀਂ ਦੀ ਵਿਦਿਆਰਥਣ ਨੂੰ ਘਰੋਂ ਅਗਵਾ ਕਰਕਾ ਕੀਤਾ ਸਮੂਹਿਕ ਜਬਰ ਜਨਾਹ, ਬੋਹੋਸ਼ੀ ਦੀ ਹਾਲਤ ‘ਚ ਸੁੱਟ ਕੇ ਦੋਸ਼ੀ ਫਰਾਰ