Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਬੇਅਦਬੀ ਦੇ ਇਨਸਾਫ ਲਈ 1 ਜੂਨ ਨੂੰ ਸਿੱਖ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ ਸੰਘਰਸ਼ ਦਾ ਐਲਾਨ: ਦਾਦੂਵਾਲ

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਮੁੱਖ ਸੇਵਾਦਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਬਰਗਾੜੀ ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ ਅੱਜ ਵੀ ਅਧੂਰਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੇਲੇ ਵਾਪਰੀ ਇਹ ਅਣਹੋਣੀ ਘਟਨਾ ਜਿਸ ਨੇ ਦੁਨੀਆਂ ਵਿੱਚ ਵੱਸਦੇ ਸਮੂਹ ਸਿੱਖਾਂ ਅਤੇ ਇਨਸਾਫ਼ਪਸੰਦ ਲੋਕਾਂ ਦਾ ਦਿਲ ਹਿਲਾ ਕੇ ਰੱਖ ਦਿੱਤਾ  ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪੰਥ ਦੋਖੀਆਂ ਵੱਲੋਂ ਚੋਰੀ ਕਰਕੇ ਬਰਗਾੜੀ ਦੀਆਂ ਗਲੀਆਂ ਵਿੱਚ ਪਾਵਨ ਅੰਗ ਪਾੜ ਕੇ ਖ਼ਿਲਾਰ ਦਿੱਤੇ ਸਨ ਅਤੇ ਸ਼ਾਂਤਮਈ ਤਰੀਕੇ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਇਨਸਾਫ਼ ਮੰਗਦੇ ਸਿੱਖਾਂ ਉੱਪਰ ਪੁਲਿਸ ਨੇ ਗੋਲੀਆਂ ਚਲਾ ਕੇ 2 ਸਿੰਘ ਸ਼ਹੀਦ ਕਰ ਦਿੱਤੇ ਅਤੇ ਅਨੇਕਾਂ ਜ਼ਖ਼ਮੀ ਕਰ ਦਿੱਤੇ ਸਨ ਜਿਸਦਾ ਇਨਸਾਫ਼ ਅੱਜ ਵੀ ਅਧੂਰਾ ਹੈ।

ਉਨ੍ਹਾਂ ਕਿਹਾ ਕਿ ਬਰਗਾੜੀ ਇਨਸਾਫ਼ ਮੋਰਚਾ ਜੋ ਸਾਢੇ ਛੇ ਮਹੀਨੇ ਦੇ ਕਰੀਬ ਚੱਲਿਆ, ਉਸ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਨੇ ਮੋਰਚਾ ਡਿਕਟੇਟਰ ਨਾਲ ਝੂਠੇ ਵਾਅਦੇ ਕਰ ਕੇ ਉਠਾ ਦਿੱਤਾ ਸੀ ਜਿਸ ਦਾ ਰੋਸ ਹਰ ਸਿੱਖ ਹਿਰਦੇ ਵਿੱਚ ਹੈ। ਬਰਗਾੜੀ ਵਿਖੇ 1 ਜੂਨ ਨੂੰ ਮੁੜ ਸਿੱਖ ਜਥੇਬੰਦੀਆਂ ਵੱਲੋਂ ਪੰਥਕ ਇਕੱਠ ਕੀਤਾ ਜਾ ਰਿਹਾ ਹੈ ਜਿਸ ਵਿੱਚ ਬੇਅਦਬੀ ਅਤੇ ਗੋਲੀ ਕਾਂਡ ਦੇ ਇਨਸਾਫ਼ ਲਈ ਮੁੜ ਸੰਘਰਸ਼ ਦਾ ਐਲਾਨ ਸਿੱਖ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ।

ਇਕ ਪ੍ਰੈੱਸ ਨੋਟ ਰਾਹੀਂ ਮੀਡੀਆ ਨਾਲ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ ਸੰਤ ਮਹਾਂਪੁਰਸ਼ਾਂ ਸੰਪਰਦਾਵਾਂ ਅਤੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉ ਸਾਰੇ ਆਪੋ ਆਪਣਾ ਫ਼ਰਜ਼ ਪਛਾਣਦੇ ਹੋਏ ਵਹੀਰਾਂ ਘੱਤ ਕੇ 1 ਜੂਨ ਨੂੰ ਬਰਗਾੜੀ ਗੁਰਦੁਆਰਾ ਸਾਹਿਬ ਵਿਖੇ ਪੁੱਜੋ ਜਿੱਥੇ ਸਿੱਖ ਜਥੇਬੰਦੀਆਂ ਦੇ ਆਗੂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ ਅਤੇ ਇਸ ਬਰਗਾੜੀ ਬੇਅਦਬੀ ਕੋਟਕਪੂਰਾ ਬਹਿਬਲ ਕਲਾਂ ਗੋਲੀ ਕਾਂਡ ਦੇ ਇਨਸਾਫ਼ ਲਈ ਮੁੜ ਤਿੱਖੇ ਸੰਘਰਸ਼ ਦਾ ਐਲਾਨ ਸਿੱਖ ਜਥੇਬੰਦੀਆਂ ਵਲੋਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਹਰ ਸਿੱਖ ਅਤੇ ਗੈਰ ਸਿੱਖ ਇਨਸਾਫ਼ਪਸੰਦ ਜਥੇਬੰਦੀ ਸੰਤ ਮਹਾਂਪੁਰਸ਼ ਸੰਗਤ ਦਾ ਫਰਜ਼ ਬਣਦਾ ਹੈ ਕਿ ਆਪਾਂ ਮੁੜ ਇਨਸਾਫ਼ ਦੀ ਲੜਾਈ ਨੂੰ ਅੱਗੇ ਤੋਰਨ ਵਾਸਤੇ 1 ਜੂਨ ਨੂੰ ਬਰਗਾੜੀ ਦੀ ਧਰਤੀ ਤੇ ਵਹੀਰਾਂ ਘੱਤ ਕੇ ਪੁੱਜੀਏ ।

Vinkmag ad
Share Our Daily Posts

News Desk

Read Previous

ਆਸਾਮ ਦੇ ਸੋਨਿਤਪੁਰ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ

Read Next

ਪ੍ਰੇਮ ਵਿਆਹ ਕਰਵਾ ਚੁੱਕੀ ਧੀ ਤੇ ਜਵਾਈ ਨੂੰ ਪਿਸਤੌਲ ਦੇ ਜ਼ੋਰ ’ਤੇ ਕੀਤਾ ਅਗਵਾ, ਪੁਲਿਸ ਨੇ ਅਗਵਾਕਾਰ ਕੀਤੇ ਗ੍ਰਿਫ਼ਤਾਰ