Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਨਿਊਜ਼ੀਲੈਂਡ ”ਚ ਹੜ੍ਹ ਕਾਰਨ ਐਮਰਜੈਂਸੀ ਘੋਸ਼ਿਤ, ਸੈਂਕੜੇ ਲੋਕਾਂ ਨੂੰ ਕੱਢਿਆ ਗਿਆ ਸੁਰੱਖਿਅਤ

ਵੈਲਿੰਗਟਨ : ਨਿਊਜ਼ੀਲੈਂਡ ਦੇ ਕੈਂਟਰਬਰੀ ਖੇਤਰ ਵਿਚ ਤੇਜ਼ ਮੀਂਹ ਨਾਲ ਹੜ੍ਹ ਆ ਗਿਆ ਹੈ। ਹੜ੍ਹ ਕਾਰਨ ਫਸੇ ਸੈਂਕੜੇ ਲੋਕਾਂ ਨੂੰ ਸੋਮਵਾਰ ਨੂੰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ। ਬਚਾਅ ਮੁਹਿੰਮ ਦੌਰਾਨ ਕੁਝ ਲੋਕਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਕੱਢਿਆ ਗਿਆ। ਅਧਿਕਾਰੀਆਂ ਨੇ ਵੀਕੈਂਡ ਅਤੇ ਸੋਮਵਾਰ ਨੂੰ ਕੁਝ ਥਾਵਾਂ ‘ਤੇ 40 ਸੈਂਟੀਮੀਟਰ (16 ਇੰਚ) ਮੀਂਹ ਪੈਣ ਮਗਰੋਂ ਐਮਰਜੈਂਸੀ ਸਥਿਤੀ ਦੀ ਘੋਸ਼ਣਾ ਕੀਤੀ ਹੈ।

ਮੌਸਮ ਅਧਿਕਾਰੀਆਂ ਨੇ ਸੋਮਵਾਰ ਸ਼ਾਮ ਤੱਕ ਭਾਰੀ ਮੀਂਹ ਹੋਣ ਦਾ ਅਨੁਮਾਨ ਜਤਾਇਆ ਹੈ। ਸੈਨਾ ਨੇ 50 ਤੋਂ ਵੱਧ ਲੋਕਾਂ ਨੂੰ ਕੱਢਣ ਵਿਚ ਮਦਦ ਕੀਤੀ। ਇਸ ਦੌਰਾਨ ਐੱਨ.ਐੱਚ.-90 ਮਿਲਟਰੀ ਹੈਲੀਕਾਪਟਰ ਜ਼ਰੀਏ ਰਾਤ ਦੇ ਸਮੇਂ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਸੈਨਾ ਦੇ ਜਨਸੰਪਰਕ ਅਧਿਕਾਰੀ ਕੈਪਟਨ ਜੇਕ ਫੇਵਰ ਨੇ ਦੱਸਿਆ ਕਿ ਦਾਰਫੀਲਡ ਸ਼ਹਿਰ ਵਿਚ ਰੁੱਖ ‘ਤੇ ਚੜ੍ਹੇ ਇਕ ਵਿਅਕਤੀ ਨੇ ਹੜ੍ਹ ਦੇ ਪਾਣੀ ਵਿਚ ਛਾਲ ਮਾਰ ਦਿੱਤੀ ਸੀ ਅਤੇ ਤੈਰ ਕੇ ਸੁਰੱਖਿਅਤ ਬਾਹਰ ਆਉਣਾ ਚਾਹੁੰਦਾ ਸੀ ਪਰ ਉਹ ਹੜ੍ਹ ਦੇ ਪਾਣੀ ਵਿਚ ਰੁੜ੍ਹ ਗਿਆ। ਸੈਨਾ ਦੇ ਹੈਲੀਕਾਪਟਰ ਦੀ ਮਦਦ ਨਾਲ ਉਸ ਦਾ ਪਤਾ ਲਗਾਇਆ ਗਿਆ ਅਤੇ ਉਸ ਨੂੰ ਹੜ੍ਹ ਦੇ ਪਾਣੀ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ।

ਹੜ੍ਹ ਦੀ ਸਥਿਤੀ ਦੀ ਸਮੀਖਿਆ ਲਈ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਦੀ ਸੋਮਵਾਰ ਨੂੰ ਕ੍ਰਾਈਸਟਚਰਚ ਦਾ ਦੌਰਾ ਕਰਨ ਦੀ ਯੋਜਨਾ ਹੈ। ਨਿਊਜ਼ੀਲੈਂਡ ਦੀ ਯਾਤਰਾ ‘ਤੇ ਆਏ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਬਾਰੇ ਸੋਚ ਕੇ ਚਿੰਤਤ ਹਨ। ਉਹਨਾਂ ਨੇ ਕਿਹਾ,”ਆਸਟ੍ਰੇਲੀਆ ਹੜ੍ਹ, ਚੱਕਰਵਾਤ, ਅੱਗ ਦੀਆਂ ਘਟਨਾਵਾਂ ਅਤੇ ਇੱਥੋਂ ਤੱਕ ਕਿ ਚੂਹਿਆਂ ਤੋਂ ਫੈਲਣ ਵਾਲੇ ਪਲੇਗ ਰੋਗ ਤੋਂ ਅਣਜਾਣ ਨਹੀਂ ਹੈ। ਦੋਹਾਂ ਦੇਸ਼ਾਂ ਨੇ ਪਿਛਲੇ ਕੁਝ ਸਾਲਾਂ ਵਿਚ ਕਾਫੀ ਚੁਣੌਤੀਆਂ ਦੇਖੀਆਂ ਹਨ।”

Vinkmag ad
Share Our Daily Posts

News Desk

Read Previous

ਲੁਧਿਆਣਾ ’ਚ ਤੇਜ਼ਧਾਰ ਹਥਿਆਰਾਂ ਨਾਲ ਨਾਬਾਲਿਗ ਦੀ ਹੱਤਿਆ, ਇਕ ਮੁਲਜ਼ਮ ਗ੍ਰਿਫ਼ਤਾਰ, ਤਿੰਨ ਦੀ ਭਾਲ ਜਾਰੀ

Read Next

ਡੇਰੇ ਦੀ ਜ਼ਮੀਨ ਲਈ ਭਿੜੀਆਂ ਕਿੰਨਰਾਂ ਦੀਆਂ ਦੋ ਧਿਰਾਂ, ਪੂਨਮ ਮਹੰਤ ਨੇ ਕਿਸਾਨ ਜਥੇਬੰਦੀਆਂ ਨੇ ਬੱਸ ਸਟੈਂਡ ਚੌਕ ‘ਚ ਲਾਇਆ ਜਾਮ