Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਡੇਰੇ ਦੀ ਜ਼ਮੀਨ ਲਈ ਭਿੜੀਆਂ ਕਿੰਨਰਾਂ ਦੀਆਂ ਦੋ ਧਿਰਾਂ, ਪੂਨਮ ਮਹੰਤ ਨੇ ਕਿਸਾਨ ਜਥੇਬੰਦੀਆਂ ਨੇ ਬੱਸ ਸਟੈਂਡ ਚੌਕ ‘ਚ ਲਾਇਆ ਜਾਮ

ਪਟਿਆਲਾ : ਡੇਰੇ ਦੀ ਜ਼ਮੀਨ ਲਈ ਭਿੜੀਆਂ ਕਿੰਨਰਾਂ ਦੀਆਂ ਦੋ ਧਿਰਾਂ ਦਾ ਮਾਮਲਾ ਦਿਨ ਪ੍ਰਤੀ ਦਿਨ ਭਖਦਾ ਜਾ ਰਿਹਾ ਹੈ। ਰੋਸ ਵਜੋਂ ਡੇਰੇ ਦੀ ਇਕ ਧਿਰ ਨੇ ਜਿੱਥੇ ਬੱਸ ਸਟੈਂਡ ਰੋਡ ਜਾਮ ਕਰ ਕੇ ਧਰਨਾ ਲਗਾ ਦਿੱਤਾ, ਉੱਥੇ ਹੀ ਆਉਣ-ਜਾਣ ਵਾਲੇ ਲੋਕਾਂ ਨੂੰ ਕਿੰਨਰਾਂ ਦੇ ਰੋਹ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਕਿੰਨਰਾਂ ਨਾਲ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਭਰੋਸਾ ਨਾ ਮਿਲਣ ਕਾਰਨ ਰੋਸ ਪ੍ਰਦਰਸ਼ਨ ਜਾਰੀ ਸੀ।

ਜਾਣਕਾਰੀ ਅਨੁਸਾਰ ਲੰਘੇ ਦਿਨ ਪਹਿਲਾਂ ਸਿਮਰਨ ਮਹੰਤ ਤੇ ਪੂਨਮ ਮਹੰਤ ਦੇ ਕਿੰਨਰ ਸਾਥੀਆਂ ਵਿਚਕਾਰ ਜੱਟਾਂ ਵਾਲਾ ਚੌਂਤਰਾ ਵਿਖੇ ਡੇਰੇ ਦੀ ਜ਼ਮੀਨ ਲਈ ਝਗੜਾ ਹੋ ਗਿਆ ਸੀ। ਇਸ ਉਪਰੰਤ ਪੁਲਿਸ ਨੇ ਦੋਵੇਂ ਧਿਰਾਂ ਖ਼ਿਲਾਫ਼ ਗਹਿਣੇ ਚੋਰੀ ਕਰਨ, ਕੁੱਟਮਾਰ ਤੇ ਹਵਾਈ ਫਾਇਰ ਕਰਨ ਦਾ ਕਰ‍ਾਸ ਕੇਸ ਦਰਜ ਕਰ ਲਿਆ ਸੀ। ਪੂਨਮ ਮਹੰਤ ਨੇ ਦੋਸ਼ ਲਗਾਏ ਸਨ ਕਿ ਲੰਘੇ ਦਿਨ ਪਹਿਲਾਂ ਉਸ ਨੇ ਸਿਮਰਨ ਮਹੰਤ ਤੋਂ ਡੇਰਾ ਖਰੀਦਿਆ ਸੀ ਤੇ ਉਸ ਦੇ ਕੋਈ ਵੀ ਪੈਸੇ ਬਕਾਏ ਨਹੀਂ ਰਹਿੰਦੇ, ਪਰ ਉਸ ਨੇ ਆਪਣੇ ਸਾਥੀਆਂ ਤੇ ਹੋਰ ਗੁੰਡਾ ਅਨਸਰਾਂ ਨਾਲ ਡੇਰੇ ‘ਤੇ ਹਮਲਾ ਕਰਕੇ ਕਬਜ਼ਾ ਕਰ ਲਿਆ ਹੈ ਜਦੋਂਕਿ ਉਸ ਦੇ ਸਾਥੀਆਂ ਨੂੰ ਵੀ ਕੁੱਟਮਾਰ ਕਰ ਕੇ ਬਾਹਰ ਕੱਢ ਦਿੱਤਾ ਗਿਆ। ਉਸ ਦਿਨ ਤੋਂ ਹੀ ਡੇਰੇ ਦਾ ਕਬਜ਼ਾ ਲੈਣ ਲਈ ਪੂਨਮ ਮਹੰਤ ਵੱਲੋਂ ਸਾਥੀਆਂ ਸਮੇਤ ਰੋਜ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿਚ ਪੂਨਮ ਮਹੰਤ ਵੱਲੋਂ ਐਤਵਾਰ ਨੂੰ ਕਿਸਾਨਾਂ ਤੇ ਨਿਹੰਗ ਜਥੇਬੰਦੀਆਂ ਨਾਲ ਬੱਸ ਸਟੈਂਡ ਬੱਤੀਆਂ ਵਾਲਾ ਚੌਕ ਵਿਖੇ ਰੋਡ ਜਾਮ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ। ਸੋਮਵਾਰ ਨੂੰ ਦੁਪਹਿਰੇ 12 ਵਜੇ ਕਿਸਾਨ ਜਥੇਬੰਦੀਆਂ ਤੇ ਨਿਯਮ ਨਿਹੰਗ ਜਥੇਬੰਦੀਆਂ ਦੇ ਸਮਰਥਨ ਨਾਲ ਪੂਨਮ ਮੰਤ ਵੱਲੋਂ ਰੋਡ ਜਾਮ ਕਰਕੇ ਧਰਨਾ ਲਗਾ ਲਿਆ ਗਿਆ ਹੈ। ਇਸ ਮੌਕੇ ਕਿੰਨਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਕਰ ਰਹੇ ਕਿੰਨਰਾਂ ਦਾ ਕਹਿਣਾ ਹੈ ਕਿ ਜਦੋਂ ਤਕ ਉਨ੍ਹਾਂ ਦੇ ਡੇਰੇ ਦਾ ਕਬਜ਼ਾ ਨਹੀਂ ਛੁਡਾਇਆ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

Vinkmag ad
Share Our Daily Posts

News Desk

Read Previous

ਨਿਊਜ਼ੀਲੈਂਡ ”ਚ ਹੜ੍ਹ ਕਾਰਨ ਐਮਰਜੈਂਸੀ ਘੋਸ਼ਿਤ, ਸੈਂਕੜੇ ਲੋਕਾਂ ਨੂੰ ਕੱਢਿਆ ਗਿਆ ਸੁਰੱਖਿਅਤ

Read Next

ਅਕਾਲੀ ਦਲ ਦੇ ਸਾਬਕਾ ਵਿਧਾਇਕ ਖੀਰਨੀਆਂ ਨੇ ਸਾਥੀਆਂ ਸਣੇ ਫੜਿਆ AAP ਦਾ ‘ਝਾੜੂ’