Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਅਕਾਲੀ ਦਲ ਦੇ ਸਾਬਕਾ ਵਿਧਾਇਕ ਖੀਰਨੀਆਂ ਨੇ ਸਾਥੀਆਂ ਸਣੇ ਫੜਿਆ AAP ਦਾ ‘ਝਾੜੂ’

ਚੰਡੀਗੜ੍ਹ : ਅਕਾਲੀ ਦਲ ਦੇ ਸਮਰਾਲਾ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅੱਜ ਆਮ ਆਦਮੀ ਪਾਰਟੀ (AAP) ‘ਚ ਸ਼ਾਮਲ ਹੋ ਗਏ। ਆਪ ਦੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਉਨ੍ਹਾਂ ਆਪਣੇ ਸਾਥੀਆਂ ਸਮੇਤ ਆਪ ਦਾ ਝਾੜੂ ਫੜਿਆ ਇਸ ਤੋਂ ਇਲਾਵਾ ਕਾਂਗਰਸੀ ਆਗੂ ਰਣਜੀਤ ਸਿੰਘ ਲੁਧਿਆਣਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ

ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਦੇ ਮੰਤਰੀ ਵਿਧਾਇਕ ਆਪਣੇ ਅਹੁਦਿਆਂ ਨੂੰ ਬਚਾਉਣ ਲਈ ਦਿੱਲੀ ਗਏ ਹਨ। ਚੰਗਾ ਹੁੰਦਾ ਕਿ ਜੇਕਰ ਇਹੀ ਵਿਧਾਇਕ ਤੇ ਕਾਂਗਰਸੀ ਆਗੂ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਆਪਣੀ ਪਾਰਟੀ ਦੇ ਪ੍ਰਧਾਨ ਸੋਨੀਆ ਗਾਂਧੀ ਰਾਹੁਲ ਗਾਂਧੀ ਕੋਲ ਜਾ ਕੇ ਦਬਾਅ ਬਣਾਉਂਦੇ ਕਿ ਕਿਸਾਨੀ ਮਸਲਿਆਂ ਦਾ ਨਿਪਟਾਰਾ ਕਰਨ ਲਈ ਪ੍ਰਧਾਨ ਮੰਤਰੀ ਤੇ ਦਬਾਅ ਪਾਇਆ ਜਾਵੇ ਅਤੇ ਵਫਦ ਦੇ ਰੂਪ ਵਿੱਚ ਪ੍ਰਧਾਨ ਮੰਤਰੀ ਨੂੰ ਮਿਲਿਆ ਜਾਵੇ।

ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਕਾਂਗਰਸ ਜਾਣ ਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੁਝ ਲੋਕਾਂ ਦਾ ਕੋਈ ਸਟੈਂਡ ਨਹੀਂ ਹੁੰਦਾ ਉਨ੍ਹਾਂ ਕਿਹਾ ਕਿ ਖ਼ੁਦਮੁਖਤਿਆਰੀ ਦੇ ਮੁੱਦੇ ‘ਤੇ ਸੁਖਪਾਲ ਖਹਿਰਾ ਨੇ ਪਾਰਟੀ ਵਿੱਚ ਬਗ਼ਾਵਤ ਕੀਤੀ ਲੱਗਦਾ ਕਿ ਹੁਣ ਕਾਂਗਰਸ ਵਿੱਚ ਜਾ ਕੇ ਖ਼ੁਦਮੁਖ਼ਤਿਆਰੀ ਮਿਲ ਜਾਵੇਗੀ ਅਤੇ ਸਾਰੇ ਫ਼ੈਸਲੇ ਦਿੱਲੀ ਦੀ ਬਜਾਏ ਉਨ੍ਹਾਂ ਦੇ ਹਲਕੇ ਭੁਲੱਥ ਤੇ ਹੋਇਆ ਕਰਨਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘਨੇ ਸਾਢੇ ਚਾਰ ਸਾਲਾਂ ਵਿਚ ਲੋਕਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ; ਚਾਰ ਸਾਲਾਂ ਦੌਰਾਨ ਅਨੇਕਾਂ ਵਾਰ ਬਿਜਲੀ ਦੇ ਬਿੱਲਾਂ ਵਿਚ ਵਾਧਾ ਕੀਤਾ, ਹੁਣ ਵੋਟਾਂ ਨੇੜੇ ਆਉਂਦੀਆਂ ਦੇਖ ਪੰਜਾਹ ਪੈਸੇ ਬਿਜਲੀ ਰੇਟ ਵਿਚ ਕਟੌਤੀ ਕੀਤੀ ਗਈ ਹੈ।
ਅਗਾਮੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਪਾਰਟੀ ਹਾਈ ਕਮਾਂਡ ਨੇ ਲੈਣਾ ਜਿਸ ਵੀ ਵਿਅਕਤੀ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਘੋਸ਼ਿਤ ਕੀਤਾ ਜਾਵੇਗਾ ਸਾਰੇ ਆਗੂ ਉਸਦੀ ਮੱਦਦ ਕਰਨਗੇ।
Vinkmag ad
Share Our Daily Posts

News Desk

Read Previous

ਡੇਰੇ ਦੀ ਜ਼ਮੀਨ ਲਈ ਭਿੜੀਆਂ ਕਿੰਨਰਾਂ ਦੀਆਂ ਦੋ ਧਿਰਾਂ, ਪੂਨਮ ਮਹੰਤ ਨੇ ਕਿਸਾਨ ਜਥੇਬੰਦੀਆਂ ਨੇ ਬੱਸ ਸਟੈਂਡ ਚੌਕ ‘ਚ ਲਾਇਆ ਜਾਮ

Read Next

ਫਿਲੌਰ ‘ਚ ਕੈਸ਼ ਲੈ ਕੇ ਜਾ ਰਹੇ ਪੈਟਰੋਲ ਪੰਪ ਕਰਮਚਾਰੀਆਂ ਨੂੰ ਬਦਮਾਸ਼ਾਂ ਨੇ ਘੇਰਿਆ, ਅੱਖਾਂ ਚ ਲਾਲ ਮਿਰਚਾਂ ਪਾ ਕੇ ਲੁੱਟੇ 3 ਲੱਖ