Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਰਿਸ਼ਵਤ ਲੈਣ ਦੇ ਦੋਸ਼ ’ਚ ਥਾਣਾ ਸਿਟੀ ਦਾ ਹੌਲਦਾਰ ਤੇ ਵਲੰਟੀਅਰ ਰੰਗੇ ਹੱਥੀਂ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ : ਥਾਣਾ ਸਿਟੀ ਮੁਕਤਸਰ ਦੇ ਇਕ ਹੌਲਦਾਰ ਤੇ ਇਕ ਵਲੰਟੀਅਰ ਨੂੰ ਬਠਿੰਡਾ ਦੇ ਚੌਕਸੀ ਵਿਭਾਗ ਨੇ ਦਸ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਹ ਗਿ੍ਫ਼ਤਾਰੀ ਥਾਣਾ ਸਿਟੀ ਵਿੱਚੋਂ ਹੀ ਹੋਈ ਹੈ। ਬਠਿੰਡਾ ਚੌਕਸੀ ਟੀਮ ਦੀ ਅਗਵਾਈ ਇੰਸਪੈਕਟਰ ਅਮਨਦੀਪ ਸਿੰਘ ਕਰ ਰਿਹਾ ਸੀ। ਟੀਮ ਸਵੇਰੇ 7 ਵਜੇ ਤੋਂ ਤਾਕ ਵਿੱਚ ਬੈਠੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਦੇ ਮੌੜ ਰੋਡ ਸਥਿਤ ਇਕ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਸ਼ੱਕ ਵਿੱਚ ਹੌਲਦਾਰ ਤੇ ਇਕ ਵਲੰਟੀਅਰ ਭਾਲ ਰਹੇ ਸੀ। ਉਹ ਸ਼ੱਕੀ ਵਿਅਕਤੀ ਦੇ ਘਰ ਗਏ ਪਰ ਨਾ ਤਾਂ ਸ਼ੱਕੀ ਵਿਅਕਤੀ ਮਿਲਿਆ ਤੇ ਨਾ ਹੀ ਕੋਈ ਸ਼ੱਕੀ ਵਸਤੂ ਘਰੋਂ ਮਿਲੀ। ਇਸ ‘ਤੇ ਹੌਲਦਾਰ ਨੇ ਸ਼ੱਕੀ ਵਿਅਕਤੀ ਦੇ ਰਿਸ਼ਤੇਦਾਰ ਮੇਜਰ ਸਿੰਘ ਨੂੰ ਕਥਿਤ ਤੌਰ ’ਤੇ ਦਸ ਹਜ਼ਾਰ ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ। ਮੇਜਰ ਸਿੰਘ ਨੇ ਇਹ ਮਾਮਲਾ ਬਠਿੰਡਾ ਚੌਕਸੀ ਵਿਭਾਗ ਦੇ ਧਿਆਨ ਵਿੱਚ ਲਿਆਂਦਾ। ਚੌਕਸੀ ਟੀਮ ਨੇ ਆਪਣਾ ਜਾਲ ਫੈਲਾ ਕੇ ਹੌਲਦਾਰ ਤੇ ਵਲੰਟੀਅਰ ਨੂੰ ਰੰਗੇ ਹੱਥੀਂ ਕਾਬੂ ਕਰਕੇ ਆਪਣੇ ਨਾਲ ਲੈ ਗਈ। ਅਮਨਦੀਪ ਸਿੰਘ ਨੇ ਦੱਸਿਆ ਕਿ ਬਠਿੰਡਾ ਵਿਖੇ ਪੁੱਜ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਦਿੱਤੀ ਵੱਡੀ ਰਾਹਤ, ਦੁਕਾਨਾਂ ਖੋਲ੍ਹਣ ਦੇ ਸਮੇਂ ‘ਚ ਕੀਤਾ ਅਹਿਮ ਬਦਲਾਅ

Read Next

ਜੈਪਾਲ ਭੁੱਲਰ ਦਾ ਇਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗ੍ਰਿਫਤਾਰ