Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ‘ਚ ਹੁਣ ‘ਫਿਕਸਿੰਗ’ ਦਾ ਦੋਸ਼, ਕਮੇਟੀ ਦੀ ਬੈਠਕ ਤੋਂ ਪਹਿਲਾਂ MLAs ਨੂੰ ਫੋਨ ‘ਤੇ ਵਿਵਾਦ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਨੂੰ ਸੁਲਝਾਉਣ ਲਈ ਕਾਂਗਰਸ ਹਾਈ ਕਮਾਨ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ‘ਫਿਕਸਿੰਗ’ ਦੀ ਕੋਸ਼ਿਸ਼ ਕੀਤੀ ਗਈ। ਪੰਜਾਬ ਕਾਂਗਰਸ ਦੇ ਸਾਬਕਾ ਸਹਾਇਕ ਇੰਚਾਰਜ ਨੇ ਵਿਧਾਇਕਾਂ ਨੂੰ ਫੋਨ ਕਰ ਦੱਸਿਆ ਕਿ ਕਮੇਟੀ ਦੇ ਸਾਹਮਣੇ ਉਨ੍ਹਾਂ ਨੇ ਕੀ ਕਹਿਣਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੋਲ ਪੁੱਜੀ ਤਾਂ ਉਨ੍ਹਾਂ ਰਾਹੁਲ ਗਾਂਧੀ ਨੂੰ ਫੋਨ ਕਰ ਇਸ ’ਤੇ ਆਪਣਾ ਇਤਰਾਜ਼ ਦਰਜ ਕਰਵਾਇਆ

ਸੂਤਰਾਂ ਦੇ ਮੁਤਾਬਕ ਕੁਝ ਵਿਧਾਇਕਾਂ ਨੇ ਤਾਂ ਕੈਪਟਨ ਨੂੰ ਅਜਿਹੇ ਫੋਨਾਂ ਦੀਆਂ ਕਾਲ ਰਿਕਾਰਡਿੰਗ ਵੀ ਮੁਹੱਈਆ ਕਰਵਾ ਦਿੱਤੀਆਂ ਹਨ। ਉੱਥੇ ਮੀਟਿੰਗ ਦੌਰਾਨ ਇਹ ਮੁੱਦਾ ਵੀ ਉੱਠਿਆ ਕਿ ਪੰਜਾਬ ਵਿਚ ਕੈਪਟਨ ਬਨਾਮ ਸਿੱਧੂ ਦੀ ਲੜਾਈ ਵਿਚ ਪਾਰਟੀ ਹਾਈ ਕਮਾਨ ਇਕ ‘ਧਿਰ’ ਬਣ ਗਈ ਹੈ। ਸੂਬੇ ਦੇ ਇਕ ਸੀਨੀਅਰ ਮੰਤਰੀ ਨੇ ਮਲਿੱਕਾਰਜੁਨ ਖੜਗੇ, ਜੈ ਪ੍ਰਕਾਸ਼ ਅਗਰਵਾਲ ਅਤੇ ਹਰੀਸ਼ ਰਾਵਤ ਦੀ ਕਮੇਟੀ ਸਾਹਮਣੇ ਇਹ ਗੱਲ ਕਹੀ ਕਿ ਇਸ ਵਿਵਾਦ ਵਿਚ ਪਾਰਟੀ ਨੂੰ ਨੁਕਸਾਨ ਪਹੁੰਚ ਰਿਹਾ ਹੈ।
ਉੱਥੇ, ਮੀਟਿੰਗ ਤੋਂ ਪਹਿਲਾਂ ਕਾਂਗਰਸ ਦੇ ਸਕੱਤਰ ਤੇ ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਨੇ ਪੰਜਾਬ ਦੇ ਵਿਧਾਇਕਾਂ ਨੂੰ ਫੋਨ ਕਰ ਕੇ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਨੇ ਮੀਟਿੰਗ ਵਿਚ ਕੀ ਕਹਿਣਾ ਹੈ। ਇਹ ਮਾਮਲਾ ਉਦੋਂ ਗਰਮਾ ਗਿਆ ਜਦੋਂ ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪੁੱਜੀ। ਪਾਰਟੀ ਸੂਤਰਾਂ ਮੁਤਾਬਕ ਕੁਝ ਵਿਧਾਇਕਾਂ ਨੇ ਹਰੀਸ਼ ਚੌਧਰੀ ਨਾਲ ਹੋਈਆਂ ਗੱਲਾਂ ਨੂੰ ਰਿਕਾਰਡ ਕਰ ਲਿਆ ਅਤੇ ਰਿਕਾਰਡਿੰਗਾਂ ਵੀ ਮੁੱਖ ਮੰਤਰੀ ਕੋਲ ਪਹੁੰਚਾ ਦਿੱਤੀਆਂ, ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨਾਲ ਗੱਲ ਕੀਤੀ।
ਉੱਧਰ, ਹਰੀਸ਼ ਚੌਧਰੀ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਕਿ ਉਨ੍ਹਾਂ ਨੇ ਕਿਸੇ ਵਿਧਾਇਕ ਨੂੰ ਫੋਨ ਕੀਤਾ ਹੈ। ਉਨ੍ਹਾਂ ਕਿਹਾ, ਮੈਂ ਰਾਜਸਥਾਨ ਵਿਚ ਆਪਣੇ ਵਿਧਾਨ ਸਭਾ ਖੇਤਰ ਵਿਚ ਹਾਂ। ਪੰਜਾਬ ਦੇ ਵਿਧਾਇਕਾਂ ਨਾਲ ਮੈਂ ਲੰਬੇ ਸਮੇਂ ਤੋਂ ਸੰਪਰਕ ਵਿਚ ਨਹੀਂ ਹਾਂ। ਦੂਜੇ ਪਾਸੇ ਕਮੇਟੀ ਦੇ ਸਾਹਮਣੇ ਪੰਜਾਬ ਕਾਂਗਰਸ ਦੋ ਹਿੱਸਿਆਂ ਵਿਚ ਵੰਡੀ ਹੋਈ ਨਜ਼ਰ ਆਈ। ਸੋਮਵਾਰ ਸਵੇਰੇ ਸਭ ਤੋਂ ਪਹਿਲਾਂ ਕਮੇਟੀ ਸਾਹਮਣੇ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਪੇਸ਼ ਹੋਏ। ਉਹ ਲਗਪਗ 40 ਮਿੰਟ ਤਕ ਕਮੇਟੀ ਦੇ ਸਾਹਮਣੇ ਰਹੇ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਖ਼ਿਲਾਫ਼ ਚੱਲਣ ਵਾਲੇ ਅਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਆਗੂਆਂ ਦੇ ਖੁੱਲ੍ਹ ਕੇ ਨਾਂ ਲਏ। ਜਾਖਡ਼ ਨੇ ਬਤੌਰ ਪ੍ਰਦੇਸ਼ ਪ੍ਰਧਾਨ ਸਰਕਾਰ ਵਿਚ ਚੱਲ ਰਹੀਆਂ ਖਾਮੀਆਂ ਦਾ ਵੀ ਕਮੇਟੀ ਦੇ ਸਾਹਮਣੇ ਜ਼ਿਕਰ ਕੀਤਾ। ਸੂਤਰਾਂ ਦੇ ਮੁਤਾਬਕ ਕਮੇਟੀ ਇਹ ਜਾਨਣ ਦੀ ਕੋਸ਼ਿਸ਼ ਵਿਚ ਲੱਗੀ ਰਹੀ ਕਿ ਵਿਵਾਦ ਦਾ ਅਸਲੀ ਕਾਰਨ ਕੀ ਹੈ ਅਤੇ ਉਸਨੂੰ ਕਿਵੇਂ ਹੱਲ ਕੀਤਾ ਜਾ ਸਕਦਾ ਹੈ?
ਕਮੇਟੀ ਦੇ ਸਾਹਮਣੇ ਇਕ ਵਿਧਾਇਕ ਨੇ ਤਾਂ ਇੱਥੋਂ ਤਕ ਕਹਿ ਦਿੱਤਾ ਕਿ ਇਨ੍ਹੀਂ ਦਿਨੀਂ ਪਾਰਟੀ ਵਿਚ ਨਵਜੋਤ ਸਿੰਘ ਸਿੱਧੂ ਨੂੰ ਖਾਸੀ ਤਵੱਜੋਂ ਦਿੱਤੀ ਜਾ ਰਹੀ ਹੈ ਪਰ ਇਸ ਗੱਲ ਦਾ ਵੀ ਧਿਆਨ ਰੱਖਣਾ ਚਾਹੀਦਾ ਕਿ ਸਿੱਧੂ ਨੇ ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਕੀ ਨਾਂ ਦਿੱਤਾ ਸੀ।
ਉੱਥੇ, ਕਾਂਗਰਸੀ ਆਗੂਆਂ ਦੇ ਇਕ ਦੂਜੇ ਵਰਗ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਇਕ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਚ ਆਪਣੀ ਮਨਮਰਜ਼ੀ ਕਰ ਰਹੇ ਹਨ ਅਤੇ ਉਹ ਸਾਰਿਆਂ ਲਈ ਕਦੀ ਵੀ ਉਪਲਬਧ ਨਹੀਂ ਹਨ। ਸਿੱਧੂ ਜਿਹੜੇ ਮੁੱਦੇ ਚੁੱਕ ਰਹੇ ਹਨ ਉਹ ਠੀਕ ਹਨ। 2022 ਵਿਚ ਜੇਕਰ ਕਾਂਗਰਸ ਨੇ ਜਿੱਤਣਾ ਹੈ ਤਾਂ ਬੇਅਦਬੀ ਅਤੇ ਨਸ਼ੇ ਵਰਗੇ ਮੁੱਦੇ ’ਤੇ ਗੰਭੀਰਤਾ ਦਿਖਾਉਣੀ ਪਵੇਗੀ।
ਸੋਮਵਾਰ ਨੂੰ ਕਮੇਟੀ ਦੇ ਸਾਹਮਣੇ ਅੱਠ ਮੰਤਰੀ ਅਤੇ ਤਕਰੀਬਨ 17 ਵਿਧਾਇਕ ਪੇਸ਼ ਹੋਏ। ਮਨਪ੍ਰੀਤ ਬਾਦਲ ਨੂੰ ਕਮੇਟੀ ਨੇ 11 ਵਜੇ ਬੁਲਾਇਆ ਸੀ ਪਰ ਉਨ੍ਹਾਂ ਨੂੰ ਤਕਰੀਬਨ 4 ਘੰਟੇ ਇੰਤਜ਼ਾਰ ਕਰਨਾ ਪਿਆ। ਇਹ ਮੀਟਿੰਗ ਅਗਲੇ ਦੋ ਦਿਨ ਤਕ ਜਾਰੀ ਰਹੇਗੀ।
Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਮਨਚੂਰੀਅਨ ਵਿੱਚੋਂ ਮਿਲੀ ਕਿਰਲੀ, ਸਿਹਤ ਵਿਭਾਗ ਵੱਲੋਂ ਦੁਕਾਨ ਸੀਲ

Read Next

ਪਤੀ ਨੇ ਬੇਰਹਿਮੀ ਨਾਲ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ