Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕਾਂਗਰਸੀ ਆਗੂਆਂ ਦੇ ਧੀਆਂ ਪੁੱਤਾਂ ਨੂੰ ਨੌਕਰੀਆਂ ਦੇ ਕੇ ‘ਘਰ ਘਰ ਨੌਕਰੀ’ ਦਾ ਵਾਅਦਾ ਪੂਰਾ ਕਰ ਰਹੇ ਨੇ ਕੈਪਟਨ: ਮੀਤ ਹੇਅਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਬੇਟੇ ਨੂੰ ਡੀ.ਐਸ.ਪੀ ਅਤੇ ਵਿਧਾਇਕ ਰਾਕੇਸ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਨਿਯੁਕਤ ਕਰਨ ਦੇ ਫੈਸਲੇ ‘ਤੇ ਟਿਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ‘ਘਰ ਘਰ ਨੌਕਰੀ’  ਦੇਣ ਦਾ ਵਾਅਦਾ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਪੂਰਾ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੁਜਗਾਰ ਮੇਲਿਆਂ ਦੇ ਨਾਂ ‘ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ।

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜਬੂਰ ਹਨ। ਕੈਪਟਨ ਸਰਕਾਰ ਨੇ ਇਸ ਦੇਸ਼ ਭਗਤ ਪਰਿਵਾਰ ਦੀ ਸਾਰ ਨਹੀਂ ਲਈ, ਪਰ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਕਾਂਗਰਸੀਆਂ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਜਦੋਂ ਕਿ 2017 ਵਿੱਚ ਵੀ ਨਿਯਮਾਂ ਨੂੰ ਦਰਕਿਨਾਰ ਕਰ ਬੇਅੰਤ ਸਿੰਘ ਦੇ ਪੋਤੇ ਨੂੰ ਸਿੱਧਾ ਡੀ ਐੱਸ ਪੀ ਲਗਾਇਆ ਗਿਆ ਸੀ ਜੋ ਮਸਲਾ ਅੱਜ ਵੀ ਹਾਈ ਕੋਰਟ ਵਿੱਚ ਪੈਂਡਿੰਗ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਐਸ.ਪੀ ਅਤੇ ਤਹਿਸੀਲਦਾਰ ਦੀਆਂ ਨੌਕਰੀਆਂ ਦੇਣ ਦਾ ਕਾਰਨ ਦੋਵੇਂ ਵਿਧਾਇਕਾਂ ਦੇ ਪਿਤਾ ਦਾ ਅੱਤਵਾਦੀ ਹਮਲਿਆਂ ਵਿੱਚ ਮਾਰੇ ਜਾਣਾ ਦੱਸਿਆ ਜਾ ਰਿਹਾ ਹੈ। ਮੀਤ ਹੇਅਰ ਨੇ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕੇ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਆਮ ਪਰਿਵਾਰਾਂ ਦੇ ਕਿੰਨੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ?

ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਜਰੂਰਤ ਆਮ ਪਰਿਵਾਰਾਂ ਨੂੰ ਹੈ, ਨਾ ਕਿ ਅਰਬਪਤੀ ਵਿਧਾਇਕਾਂ ਦੇ ਪਰਿਵਾਰਾਂ ਨੂੰ। ਮੀਤ ਹੇਅਰ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੌਦੇਬਾਜੀ ਕਰ ਰਿਹਾ ਹੈ, ਜੋ ਕਾਂਗਰਸ ਪਾਰਟੀ ਵਿੱਚ ਕੈਪਟਨ ਖਿਲਾਫ ਉਠੀ ਬਗਾਵਤ ਨੂੰ ਸ਼ਾਂਤ ਕਰਨ ਦੀ ਇੱਕ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਤਵਾਦੀ ਹਮਲਿਆਂ ਕਾਰਨ ਹੋਈਆਂ ਮੌਤਾਂ ਕਾਰਕੇ ਹੀ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣੀਆਂ ਬਣਦੀਆਂ ਸਨ ਤਾਂ 4 ਸਾਲ ਕੈਪਟਨ ਸਰਕਾਰ ਕਿਉਂ ਸੁੱਤੀ ਪਈ ਰਹੀ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਵਾਅਦਾ ਖਿਲਾਫੀ ਕਾਰਨ ਕਾਂਗਰਸੀ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖਿਚਣੀ ਸ਼ੁਰੂ ਕਰ ਦਿੱਤੀ ਹੈ ਅਤੇ ਕੈਪਟਨ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਆਪਣੀ ਕੁਰਸੀ ਬਚਾਉਣ ਲਈ ਸੌਦੇਬਾਜੀ ਕਰ ਰਹੇ।

Vinkmag ad
Share Our Daily Posts

News Desk

Read Previous

ਸ਼ਿਕਾਰ ’ਤੇ ਨਿਕਲੇ 5 ਦੋਸਤ, ਗੋਲ਼ੀ ਚੱਲੀ ਇਕ ਦੀ ਹੋਈ ਮੌਤ, ਸਤਲੁਜ ’ਚ ਸੁੱਟੀ ਲਾਸ਼

Read Next

ਬਟਾਲਾ : ਹੈਰੋਇਨ ਸਮੱਗਲਰ ਕੋਲੋਂ 35 ਲੱਖ ਰੁਪਏ ਦੀ ਡਰੱਗ ਮਨੀ ਅਤੇ ਹਥਿਆਰ ਬਰਾਮਦ