Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਗੜ੍ਹਸ਼ੰਕਰ ਪੁੱਜੇ ਦੀਪ ਸਿੱਧੂ ਬੋਲੇ, ਨੌਜਵਾਨ ਤੇ ਬਜ਼ੁਰਗ ਏਕੇ ‘ਚ ਚੱਲਣ ਤਾਂ ਸਰਕਾਰ ਟਿਕ ਨਹੀਂ ਸਕਦੀ

ਗੜ੍ਹਸ਼ੰਕਰ – ਪਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਨੌਜਵਾਨ ਕਿਸਾਨ ਆਗੂ ਦੀਪ ਸਿੱਧੂ ਅੱਜ ਗੜ੍ਹਸ਼ੰਕਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਲੰਮੇਂ ਹੱਥੀ ਲਿਆ।ਨੌਜਵਾਨ ਕਿਸਾਨ ਆਗੂ ਦੀਪ ਸਿੱਧੂ ਨੇ ਇਥੋ ਦੇ ਪਿੰਡ ਚੱਕਗੁਰੂ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਕਿਹਾ ਕਿ ਜੇਕਰ ਹੁਣ ਵੀ ਨੌਜਵਾਨ ਅਤੇ ਬਜ਼ੁਰਗ ਏਕੇ ਵਿੱਚ ਚੱਲਣ ਤਾਂ ਸਰਕਾਰ ਟਿਕ ਨਹੀਂ ਸਕਦੀ ਕਿਉਂਕਿ ਸਰਕਾਰ ਜਿੰਨੀ ਤਾਕਤਵਰ ਹੁੰਦੀ ਹੈ, ਓਨੀ ਹੀ ਕਮਜ਼ੋਰ ਹੁੰਦੀ ਹੈ। ਦੀਪ ਸਿੱਧੂ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ਉਤੇ ਵਾਪਰੀ ਘਟਨਾ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਮਾਹੌਲ ਅਜਿਹਾ ਬਣ ਗਿਆ ਸੀ ਕਿ ਪੰਥ ਪ੍ਰਗਟ ਹੋ ਗਿਆ।

ਉਨ੍ਹਾਂ ਕਿਹਾ ਕਿ ਸਰਕਾਰਾਂ ਲੁਕਵੇਂ ਰੂਪ ਵਿਚ ਹਮਲੇ ਕਰਦੀਆਂ ਹਨ ਅਤੇ ਸਵੈ ਰੱਖਿਆ ਕਰਨ ਵਾਲੇ ਨੂੰ ਮਾਰਨ ਤੱਕ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ ਹੋਂਦ ਦੀ ਲੜਾਈ ਹੈ, ਜੇਕਰ ਜ਼ਮੀਨ ਬਚੇਗੀ ਤਾਂ ਹੀ ਸਾਡਾ ਸਭਿਆਚਾਰ ਬਚੇਗਾ। ਉਨਾਂ ਕਿਹਾ ਕਿ ਕਿਸਾਨੀ ਸੰਘਰਸ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਪ੍ਰੇਰਿਤ ਹੈ, ਜੋਕਿ ਸਾਂਤੀਪੂਰਵਕ ਚੱਲ ਰਿਹਾ ਹੈ

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਨੌਜਵਾਨਾਂ ਨੇ ਹੀ ਸਮੂਹ ਕਿਸਾਨਾਂ ਨੂੰ ਦਿੱਲੀ ਬਾਰਡਰ ਤੱਕ ਪਹੁੰਚਾਇਆ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਵਿੱਚ 80 ਅਤੇ 90 ਦੇ ਦਹਾਕੇ ਵਾਲਾ ਡਰ ਬਣਿਆ ਹੋਇਆ ਹੈ ਪਰ ਨੌਜਵਾਨਾਂ ਦੇ ਮਨਾਂ ਵਿੱਚ ਕੋਈ ਡਰ ਨਹੀਂ ਇਸ ਲਈ ਇਨਾਂ ਨੇ ਕਿਸਾਨੀ ਸੰਘਰਸ਼ ਦੀ ਰੂਪ-ਰੇਖਾ ਬਦਲ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਲਮ ਅਤੇ ਨਿਰਦਈ ਬਣੀ ਹੋਈ ਹੈ।

Vinkmag ad
Share Our Daily Posts

News Desk

Read Previous

ਕਪੂਰਥਲਾ ਕੇਂਦਰੀ ਜੇਲ੍ਹ, ਮੋਟੀ ਰਕਮ ਲੈ ਕੇ ਅਪਰਾਧੀ ਜੇਲ੍ਹ ਅੰਦਰੋਂ ਚਲਾ ਰਹੇ ਸਨ ਡਰੱਗ ਨੈਟਵਰਕ

Read Next

ਮਹਾਮਾਰੀ ਕਾਰਨ ਦੁਨੀਆ ਭਰ ’ਚ ਹੋਰ ਵਧੇਗਾ ਬੇਰੁਜ਼ਗਾਰੀ ਦਾ ਸੰਕਟ, ਸੰਯੁਕਤ ਰਾਸ਼ਟਰ ਦੀ ਚਿਤਾਵਨੀ