Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

Gurdaspur- ਲੁਟੇਰਿਆਂ ਨੇ ਫਰਜ਼ੀ CBI ਰੇਡ ਕਰ ਪਰਿਵਾਰ ਨੂੰ ਬੰਧਕ ਬਣਾ ਕੇ 35 ਤੋਲੇ ਸੋਨੇ ਤੇ ਨਕਦੀ ਲੈਕੇ ਫਰਾਰ

ਗੁਰਦਾਸਪੁਰ ਦੇ ਪਿੰਡ ਡੀਡਾ ਸਾਂਸੀਆਂ ਵਿਚ 7 ਲੁਟੇਰਿਆਂ ਨੇ ਫਰਜ਼ੀ ਸੀਬੀਆਈ ਰੇਡ ਕਰਕੇ ਘਰ ਅੰਦਰ ਪਰਿਵਾਰ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕਰੀਬ ਡੇਢ ਘੰਟੇ ਤੱਕ ਘਰ ਦੀ ਤਲਾਸ਼ੀ ਲੈਕੇ 35 ਤੋਲਾ ਸੋਨਾ, ਚਾਰ ਲੱਖ ਰੁਪਏ ਨਕਦ ਅਤੇ ਸੱਤ ਮੋਬਾਈਲ ਲੈ ਕੇ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਵਿੱਚ ਦਰਜ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਪਿੰਡ ਡੀਡੀ ਸਾਂਸੀਆਂ ਵਿੱਚ ਦੋ ਇਨੋਵਾ ਕਾਰਾਂ ਵਿੱਚ ਸਵਾਰ 7 ਵਿਅਕਤੀ ਗੇਟ ਤੋਂ ਛਾਲ ਮਾਰ ਕੇ ਘਰ ਵਿੱਚ ਦਾਖਲ ਹੋਏ। ਮੁੱਖ ਦਰਵਾਜ਼ਾ ਖੜਕਾਉਣ ਤੋਂ ਬਾਅਦ ਜਦੋਂ ਘਰ ਦੀ ਬਜ਼ੁਰਗ ਔਰਤ ਸ਼ਿਮਲਾ ਦੇਵੀ ਨੇ ਦਰਵਾਜ਼ਾ ਖੋਲ੍ਹਿਆ ਤਾਂ ਇੱਕ ਔਰਤ ਸਣੇ ਚਾਰ ਲੋਕ ਸਾਹਮਣੇ ਖੜੇ ਸਨ। ਇਨ੍ਹਾਂ ਲੋਕਾਂ ਨੇ ਕਿਹਾ ਕਿ ਤੁਸੀਂ ਲੋਕ ਚਿੱਟਾ ਵੇਚਦੇ ਹੋ, ਇਸ ਲਈ ਤੁਹਾਡੇ ਘਰ ਚੰਡੀਗੜ੍ਹ ਤੋਂ ਸੀ.ਬੀ.ਆਈ. ਨੇ ਰੇਡ ਕੀਤੀ ਹੈ। ਘਰ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਸਮੁੱਚੇ ਪਰਿਵਾਰ ਨੂੰ ਬੰਦੂਕ ਦੀ ਨੋਕ ‘ਤੇ ਇੱਕ ਜਗ੍ਹਾ ਬਿਠਾ ਦਿੱਤਾ, ਇਸ ਦੌਰਾਨ ਲੁਟੇਰਿਆਂ ਦੇ ਤਿੰਨ ਸਾਥੀ ਵੀ ਘਰ ਦੇ ਅੰਦਰ ਦਾਖਲ ਹੋ ਗਏ

ਇਨ੍ਹਾਂ ਲੋਕਾਂ ਨੇ ਪੂਰੇ ਘਰ ਦੀ ਤਲਾਸ਼ੀ ਲਈ ਤਾਂ ਘਰ ਵਿਚ ਪਿਆ 35 ਤੋਲਾ ਗਹਿਣੇ ਅਤੇ 4 ਲੱਖ ਰੁਪਏ ਨਕਦੀ ਮਿਲੀ। ਲੁਟੇਰੇ ਜਾਂਦੇ ਸਮੇਂ ਪਰਿਵਾਰ ਦੇ ਮੈਂਬਰਾਂ ਦੇ 7 ਮੋਬਾਈਲ ਵੀ ਨਾਲ ਲੈ ਗਏ। ਫਰਾਰ ਹੋਣ ਤੋਂ ਬਾਅਦ ਲੁਟੇਰਿਆਂ ਨੇ ਘਰ ਨੂੰ ਬਾਹਰੋਂ ਬੰਦ ਕਰ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਸੱਤ ਲੋਕ ਦੋ ਇਨੋਵਾ ਕਾਰਾਂ ਵਿਚ ਆਏ ਸਨ। ਲੁਟੇਰਿਆਂ ਦੇ ਫਰਾਰ ਹੋਣ ਤੋਂ ਬਾਅਦ ਪਰਿਵਾਰਕ ਮੈਂਬਰ ਖਿੜਕੀ ਵਿਚੋਂ ਬਾਹਰ ਆ ਗਏ ਅਤੇ ਉਨ੍ਹਾਂ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਘਰ ਦੀ ਮਾਲਕਣ ਰੋਜ਼ੀ ਨੇ ਦੱਸਿਆ ਕਿ ਘਰ ਵਿਚ ਉਨ੍ਹਾਂ ਤੋਂ ਇਲਾਵਾ ਸੱਸ ਸ਼ਿਮਲਾ ਦੇਵੀ ਤੋਂ ਇਲਾਵਾ ਨੂੰਹ ਸ਼ੀਤਲ, ਪੁੱਤਰ ਨਿਤੀਸ਼, ਭਰਾ ਤਜਿੰਦਰ, ਦੋ ਭਤੀਜੇ ਅਤੇ ਇੱਕ ਭਤੀਜੀ ਮੌਜੂਦ ਸਨ। ਰੋਜ਼ੀ ਨੇ ਦੱਸਿਆ ਕਿ ਉਨ੍ਹਾਂ ਜਾਅਲੀ ਸੀਬੀਆਈ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਪੰਚ ਨੂੰ ਬੁਲਾਉਣ ਅਤੇ ਉਨ੍ਹਾਂ ਦੀ ਹਾਜ਼ਰੀ ਵਿੱਚ ਤਲਾਸ਼ੀ ਲੈਣ ਤਾਂ ਉਹ ਐਸਐਸਪੀ ਗੁਰਦਾਸਪੁਰ ਅਤੇ ਇੱਕ ਹੋਰ ਪੁਲਿਸ ਅਧਿਕਾਰੀ ਦਾ ਨਾਮ ਲੈ ਕੇ ਧਮਕੀਆਂ ਦੇਣ ਲੱਗੇ

Vinkmag ad
Share Our Daily Posts

News Desk

Read Previous

ਪੈਟਰੋਲ ਪਾਉਣ ਦੇ ਬਹਾਨੇ ਆਏ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਗਾਰਡ ‘ਤੇ ਗੋਲ਼ੀ ਚਲਾ ਕੋ ਖੋਹੀ ਬੰਦੂਕ

Read Next

ਸੁਖਪਾਲ ਖਹਿਰਾ ਸਮੇਤ ਤਿੰਨ ਵਿਧਾਇਕ ਕਾਂਗਰਸ ਪਾਰਟੀ ‘ਚ ਸ਼ਾਮਿਲ, ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ