Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਦਾਜ ਲਈ ਤੰਗ ਪ੍ਰੇਸ਼ਾਨ ਕਰਨ ”ਤੇ ਵਿਆਹੁਤਾ ਨੇ ਲਿਆ ਫਾਹਾ, ਮੌਤ

ਭਵਾਨੀਗੜ੍ਹ- ਸਹੁਰਾ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਇਕ ਵਿਆਹੁਤਾ ਔਰਤ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਸ ਸਬੰਧੀ ਵਿਕਰਾਂਤ ਕੁਮਾਰ ਵਾਸੀ ਸੁਨਾਮ ਨੇ ਦੱਸਿਆ ਕਿ ਉਸਦੀ ਭੈਣ ਨਿਸ਼ੀਕਾ ਦਾ ਵਿਆਹ ਭਵਾਨੀਗੜ੍ਹ ਦੇ ਕੁਲਦੀਪ ਸਿੰਘ ਆਸਟਾ ਨਾਲ ਕਰੀਬ 10 ਸਾਲ ਪਹਿਲਾਂ ਹੋਇਆ ਸੀ, ਜਿਨ੍ਹਾਂ ਦਾ 7 ਸਾਲ ਦਾ ਇਕ ਲੜਕਾ ਵੀ ਹੈ। ਮ੍ਰਿਤਕਾ ਦੇ ਭਰਾ ਨੇ ਦੋਸ਼ ਲਗਾਇਆ ਕਿ ਨਿਸ਼ੀਕਾ ਦਾ ਸੁਹਰਾ ਪਰਿਵਾਰ ਉਸਨੂੰ ਪੈਸੇ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਕੇ ਉਸਦੀ ਮਾਰਕੁੱਟ ਕਰਦਾ ਸੀ। ਜਿਸ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੇ ਦਿਨ ਉਸਦੀ ਭੈਣ ਨੇ ਗਲ ਫਾਹਾ ਲੈ ਕੇ ਖੁਦ ਨੂੰ ਖ਼ਤਮ ਕਰ ਲਿਆ।
ਮ੍ਰਿਤਕਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਪੈਸਿਆਂ ਦੀ ਮੰਗ ਤੋਂ ਬਾਅਦ ਉਨ੍ਹਾਂ ਕਈ ਵਾਰ ਨਿਸ਼ੀਕਾ ਦੇ ਸਹੁਰਿਆਂ ਨੂੰ ਪੈਸੇ ਵੀ ਦਿੱਤੇ ਗਏ, ਪਰ ਹੋਰ ਪੈਸਿਆ ਦੀ ਮੰਗ ਕਰਕੇ ਉਸਨੂੰ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਉਨ੍ਹਾਂ ਨੂੰ ਗੁਆਂਢੀਆਂ ਨੇ ਫੋਨ ਕਰਕੇ ਦੱਸਿਆ ਕਿ ਨਿਸ਼ੀਕਾ ਦੀ ਹਾਲਤ ਗੰਭੀਰ ਹੈ ਤੇ ਉਹ ਹਸਪਤਾਲ ਵਿਚ ਹੈ ਫਿਰ ਬਾਅਦ ਵਿੱਚ ਫੋਨ ਆਇਆ ਕਿ ਨਿਤੀਸ਼ਾ ਨੂੰ ਸੰਗਰੂਰ ਹਸਪਤਾਲ ਲਿਜਾਂਦਾ ਗਿਆ ਹੈ ਜਿੱਥੇ ਜਾ ਕੇ ਉਨ੍ਹਾਂ ਦੇਖਿਆ ਕਿ ਨਿਸ਼ੀਕਾ ਮ੍ਰਿਤਕ ਹਾਲਤ ਵਿਚ ਪਈ ਸੀ।
ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਪੁਲਸ ਤੋਂ ਨਿਸ਼ੀਕਾ ਦੇ ਪਤੀ ਸਮੇਤ ਉਸਦੇ ਸਹੁਰਾ ਪਰਿਵਾਰ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਥਾਣਾ ਮੁਖੀ ਭਵਾਨੀਗੜ੍ਹ ਗੁਰਦੀਪ ਸਿੰਘ ਸੰਧੂ ਨੇ ਕਿਹਾ ਕਿ ਮਾਮਲੇ ਸਬੰਧੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਉਪਰੰਤ ਮ੍ਰਿਤਕਾ ਦੇ ਪੇਕੇ ਪੱਖ ਦੇ ਬਿਆਨਾਂ ਮੁਤਾਬਕ ਦੋਸ਼ੀਆਂ ਖਿਲਾਫ਼ ਪਰਚਾ ਦਰਜ ਕੀਤਾ ਜਾਵੇਗਾ। ਬਾਅਦ ਦੁਪਹਿਰ ਪੁਲਸ ਨੇ ਮਾਮਲੇ ਵਿੱਚ ਮ੍ਰਿਤਕਾ ਦੇ ਪਤੀ ਕੁਲਦੀਪ ਸਿੰਘ, ਸਹੁਰਾ ਕੁਲਵੰਤ ਸਿੰਘ, ਸੱਸ ਨਿਰਮਲਾ ਦੇਵੀ, ਜੇਠ ਅਜੀਤਪਾਲ ਸਿੰਘ, ਜੇਠਾਣੀ ਸੋਨੀਆ ਰਾਣੀ ‘ਤੇ ਕੇਸ ਦਰਜ ਕੀਤਾ ਹੈ।

Vinkmag ad
Share Our Daily Posts

News Desk

Read Previous

ਸੁਖਪਾਲ ਖਹਿਰਾ ਸਮੇਤ ਤਿੰਨ ਵਿਧਾਇਕ ਕਾਂਗਰਸ ਪਾਰਟੀ ‘ਚ ਸ਼ਾਮਿਲ, ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ

Read Next

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਧਾਗੇ ਤਵੀਤ ਕਰਨ ਦਾ ਮਾਮਲਾ : ਸਿੱਖ ਜਥੇਬੰਦੀ ਅਤੇ ਪਿੰਡ ਵਾਸੀ ਹੋਏ ਆਹਮੋ ਸਾਹਮਣੇ- ਸਥਿਤੀ ਬਣੀ ਤਣਾਅਪੂਰਨ