Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਧਾਗੇ ਤਵੀਤ ਕਰਨ ਦਾ ਮਾਮਲਾ : ਸਿੱਖ ਜਥੇਬੰਦੀ ਅਤੇ ਪਿੰਡ ਵਾਸੀ ਹੋਏ ਆਹਮੋ ਸਾਹਮਣੇ- ਸਥਿਤੀ ਬਣੀ ਤਣਾਅਪੂਰਨ

ਮਮਦੋਟ : ਸਰਹੱਦੀ ਪਿੰਡ ਜਾਮਾ ਰਖੱਈਆ ਹਿਠਾੜ੍ਹ ਵਿਖੇ ਸਥਿਤ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਵੱਲੋਂ ਧਾਗੇ ਤਵੀਤ ਕਰਨ ਦੇ ਮੁੱਦੇ ਨੂੰ ਲੈ ਕੇ ਸਿੱਖ ਜਥੇਬੰਦੀ ਤੇ ਪਿੰਡ ਵਾਸੀ ਆਹਮੋ-ਸਾਹਮਣੇ ਹੋ ਗਏ, ਜਿਸ ਦੌਰਾਨ ਸਥਿਤੀ ਭਾਰੀ ਤਣਾਅਪੂਰਨ ਬਣੀ ਰਹੀ। ਗੌਰਤਲਬ ਹੈ ਪਿੰਡ ਦੇ ਕੁਝ ਲੋਕਾਂ ਨੇ ਸਿੱਖ ਜਥੇਬੰਦੀ ਨੂੰ ਗ੍ਰੰਥੀ ਸਿੰਘ ਵੱਲੋਂ ਗੁਰੂ ਮਰਿਆਦਾ ਦੇ ਉਲਟ ਧਾਗੇ ਤਵੀਤ ਕਰਨ ਦੀ ਸਬੰਧੀ ਸ਼ਿਕਾਇਤ ਦਿੱਤੀ ਗਈ ਸੀ ਜਿਸ ਨੂੰ ਅੱਜ ਪਿੰਡ ਵਾਸੀਆਂ ਨੇ ਬੇਬੁਨਿਆਦ ਦੱਸਿਆ। ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਸਥਿਤੀ ਨੂੰ ਤਣਾਅਪੂਰਨ ਦੇਖਦਿਆਂ ਪਹਿਲਾਂ ਮੌਜੂਦ ਅਧਿਕਾਰੀਆਂ ਵੱਲੋਂ ਹੋਰ ਉੱਚ ਅਧਿਕਾਰੀਆਂ ਨੂੰ ਤੇ ਐੱਸਡੀਐੱਮ ਗੁਰੂਹਰਸਹਾਇ ਤੋਂ ਇਲਾਵਾ ਦੋ ਥਾਣਾ ਮੁਖੀਆਂ ਨੂੰ ਵੀ ਬੁਲਾਉਣਾ ਪਿਆ

ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਦੇ ਹੀ ਕੁਝ ਲੋਕਾਂ ਨੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਫਿਰੋਜ਼ਪੁਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਕਤ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਸਿੰਘ ਸਿੱਖ ਮਰਿਆਦਾ ਦੇ ਉਲਟ ਕੰਮ ਕਰਦਾ ਹੈ, ਜਿਸ ਦੇ ਸਬੰਧ ‘ਚ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਜ਼ਿਲ੍ਹਾ ਆਗੂ ਭਾਈ ਜਸਪਾਲ ਸਿੰਘ ਸਮੇਤ ਕਮੇਟੀ ਮੈਂਬਰ ਗੁਰਦੁਆਰਾ ਸਾਹਿਬ ਵਿਖੇ ਛਾਣਬੀਣ ਵਾਸਤੇ ਪਹੁੰਚੇ ਸਨ। ਭਾਈ ਜਸਪਾਲ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਗੁਰਦਿਆਲ ਸਿੰਘ ਮਰਿਆਦਾ ਦੇ ਉਲਟ ਜਾ ਕੇ ਪੀਰਾਂ-ਫ਼ਕੀਰਾਂ ਦੀ ਆੜ ‘ਚ ਧਾਗੇ ਤਵੀਤ ਦਾ ਦੇਣ ਤੇ ਚੌਕੀ ਲਾਉਣ ਦਾ ਕੰਮ ਕਰਦਾ ਹੈ ਜੋ ਹਰਗਿਜ਼ ਸਹਿਨ ਨਹੀਂ ਕੀਤਾ ਜਾਵੇਗਾ। ਜਦੋਂ ਕਮੇਟੀ ਦੀ ਆਮਦ ਸਬੰਧੀ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਔਰਤਾਂ ਤੇ ਬਜ਼ੁਰਗਾਂ ਸਮੇਤ ਭਾਰੀ ਗਿਣਤੀ ‘ਚ ਪਿੰਡ ਵਾਸੀ ਇਕੱਠੇ ਹੋ ਗਏ ਜਿਸ ਦੌਰਾਨ ਸਥਿਤੀ ਕਾਫੀ ਤਣਾਅਪੂਰਨ ਪੈਦਾ ਹੋ ਗਈ

ਗ੍ਰੰਥੀ ਦੇ ਹੱਕ ਵਿਚ ਨਿੱਤਰਦੇ ਹੋਏ ਪਿੰਡ ਵਾਸੀਆਂ ਨੇ ਕਿਹਾ ਹੈ ਕਿ ਕੁਝ ਲੋਕ ਪਿੰਡ ਨੂੰ ਜਾਤੀਵਾਦ ਵਿਚ ਵੰਡ ਕੇ ਆਪਸੀ ਭਾਈਚਾਰਾ ਖ਼ਰਾਬ ਕਰਨਾ ਚਾਹੁੰਦੇ ਹਨ ਜਿਸ ਤਹਿਤ ਅੱਜ ਦੀ ਕੀਤੀ ਗਈ ਸ਼ਿਕਾਇਤ ਨੂੰ ਬੇ-ਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗ੍ਰੰਥੀ ਸਿੰਘ ਪਿਛਲੇ 30 ਸਾਲ ਤੋਂ ਗੁਰਦੁਆਰਾ ਸਾਹਿਬ ਦੀ ਸੇਵਾ ਕਰ ਰਿਹਾ ਹੈ ਜਿਸ ਦੌਰਾਨ ਕਿਸੇ ਨੂੰ ਕੋਈ ਵੀ ਸ਼ਿਕਾਇਤ ਦਾ ਮੌਕਾ ਨਹੀਂ ਮਿਲਿਆ। ਉਨ੍ਹਾਂ ਨੇ ਕਿਹਾ ਕਿ ਸ਼ਿਕਾਇਤ ਸਬੰਧੀ ਕਿਸੇ ਵੀ ਪ੍ਰਕਾਰ ਦਾ ਕੋਈ ਸਬੂਤ ਹੈ ਤਾਂ ਸੰਗਤ ਦੇ ਸਾਹਮਣੇ ਰੱਖ ਕੇ ਤੁਰੰਤ ਕਾਰਵਾਈ ਲਈ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਤਿਆਰ ਹਨ। ਲਗਪਗ ਦੋ ਘੰਟੇ ਦੀ ਲੰਮੀ ਜੱਦੋ-ਜਹਿਦ ਤੋਂ ਬਾਅਦ ਐੱਸਪੀ ਆਪ੍ਰੇਸ਼ੰਜ ਗੁਰਮੀਤ ਸਿੰਘ ਚੀਮਾ, ਡੀਐੱਸਪੀ ਫਿਰੋਜ਼ਪੁਰ ਜ਼ਗਦੀਸ਼ ਕੁਮਾਰ ਤੋਂ ਇਲਾਵਾ ਐੱਸਡੀਐੱਮ ਗੁਰੂਹਰਸਹਾਏ ਵੀ ਪਹੁੰਚੇ। ਇਸ ਮੌਕੇ ਮਮਦੋਟ ਥਾਣਾ ਮੁਖੀ ਗੁਰਪ੍ਰੀਤ ਸਿੰਘ, ਕੁਲਗੜ੍ਹੀ ਥਾਣਾ ਮੁਖੀ ਨਵਪ੍ਰੀਤ ਸਿੰਘ ਤੇ ਲੱਖੋ ਕੇ ਬਹਿਰਾਮ ਥਾਣਾ ਮੁਖੀ ਜਤਿੰਦਰ ਸਿੰਘ ਸਮੇਤ ਭਾਰੀ ਫੋਰਸ ਬਲ ਮੌਜੂਦ ਸੀ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਫਿਰੋਜ਼ਪੁਰ ਦਿਹਾਤੀ ਸਤਨਾਮ ਸਿੰਘ ਨੇ ਦੱਸਿਆ ਕਿ ਗ੍ਰੰਥੀ ਸਿੰਘ ਉੱਪਰ ਲੱਗੇ ਹੋਏ ਦੋਸ਼ਾਂ ਸਬੰਧੀ ਉਕਤ ਕਮੇਟੀ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਜਿਸ ਦੇ ਸਬੰਧ ਵਿੱਚ ਸ਼ਨੀਵਾਰ ਨੂੰ ਐੱਸਐੱਸਪੀ ਦਫਤਰ ਫਿਰੋਜ਼ਪੁਰ ਵਿਖੇ ਮੀਟਿੰਗ ਰੱਖੀ ਗਈ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Vinkmag ad
Share Our Daily Posts

News Desk

Read Previous

ਦਾਜ ਲਈ ਤੰਗ ਪ੍ਰੇਸ਼ਾਨ ਕਰਨ ”ਤੇ ਵਿਆਹੁਤਾ ਨੇ ਲਿਆ ਫਾਹਾ, ਮੌਤ

Read Next

ਮਲੇਰਕੋਟਲਾ ਦੀ ਪਹਿਲੀ ਡੀ.ਸੀ. ਅਤੇ ਐਸ. ਐਸ.ਪੀ. ਨੇ ਸੰਭਾਲੇ ਆਪਣੇ ਅਹੁਦੇ, ਮਲੇਰਕੋਟਲਾ ਦਾ ਰਸਮੀ ਉਦਘਾਟਨ ਹੁਣ 5 ਦੀ ਥਾਂ 7 ਨੂੰ ਹੋਵੇਗਾ