Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 29, 2026

ਫ਼ਿਰੋਜ਼ਪੁਰ ‘ਚ ਲੁੱਟਾਂ-ਖੋਹਾਂ ਦਾ ਸਿਲਸਿਲਾ ਜਾਰੀ, ਪੈਟਰੋਲ ਪੰਪ ਦੇ ਮੈਨੇਜਰ ਕੋਲੋਂ ਪਿਸਤੌਲ ਵਿਖਾ ਕੇ ਲੁੱਟੇ 68 ਹਜ਼ਾਰ ਰੁਪਏ

ਫਿਰੋਜ਼ਪੁਰ : ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਲੁੱਟਾਂ-ਖੋਹਾਂ ਤੇ ਕਤਲੋ-ਗਾਰਤ ਦਾ ਸਿਲਸਿਲਾ ਰੁਕਣ ਦਾ ਨਾਂ ਵੀ ਨਹੀਂ ਲੈ ਰਿਹਾ ਹੈ। ਇਸੇ ਤਰ੍ਹਾਂ ਦੀ ਇਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਫਿਰੋਜ਼ਪੁਰ-ਫਾਜ਼ਿਲਕਾ ਮਾਰਗ ‘ਤੇ ਸਥਿਤ ਇਕ ਪੈਟਰੋਲ ਪੰਪ ਦੇ ਮੈਨੇਜਰ ਕੋਲੋਂ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਹਥਿਆਰਾਂ ਦੇ ਜ਼ੋਰ ‘ਤੇ 68 ਹਜ਼ਾਰ ਰੁਪਏ ਲੁੱਟ ਲਏ। ਲੁਟੇਰੇ ਜਾਂਦੇ ਹੋਏ ਮੈਨੇਜਰ ਦਾ ਫੋਨ ਵੀ ਨਾਲ ਲੈ ਗਏ। ਪੁਲਿਸ ਨੇ ਤਿੰਨ ਅਣਪਛਾਤੇ ਨੌਜਵਾਨਾਂ ਖਿਲਾਫ਼ 382 ਆਈਪੀਸੀ ਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਪਰਮਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਪੰਜੇ ਕੇ ਉਤਾੜ ਨੇ ਦੱਸਿਆ ਕਿ ਉਹ ਲੱਕੀ ਐੱਚਪੀ ਫਿਊਲ ਪੈਟਰੋਲ ਪੰਪ ਪਿੰਡ ਜੀਵਾਂ ਅਰਾਈਂ ‘ਤੇ ਬਤੌਰ ਮੈਨੇਜਰ ਕੰਮ ਕਰਦਾ ਹੈ। ਪਰਮਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੇ ਦਫ਼ਤਰ ਵਿਚ ਕੈਸ਼ ਗਿਣ ਰਿਹਾ ਸੀ ਤੇ ਉਸ ਦੇ ਨਾਲ ਸਤੀਸ਼ ਕੁਮਾਰ ਪੁੱਤਰ ਰਾਜਾ ਰਾਮ ਵਾਸੀ ਧਨਾਉਪੁਰ ਜ਼ਿਲ੍ਹਾ ਇਟਾਵਾ ਉੱਤਰ ਪ੍ਰਦੇਸ਼ ਖੜ੍ਹਾ ਸੀ ਤਾਂ ਤਿੰਨ ਅਣਪਛਾਤੇ ਆਦਮੀ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ। ਇਕ ਵਿਅਕਤੀ ਪੈਟਰੋਲ ਪੁਆਉਣ ਬਹਾਨੇ ਮਸ਼ੀਨ ਦੇ ਕੋਲ ਮੋਟਰਸਾਈਕਲ ਲੈ ਕੇ ਖੜ੍ਹ ਗਿਆ ਤੇ ਦੂਜੇ 2 ਵਿਅਕਤੀ ਦਫਤਰ ਦੇ ਅੰਦਰ ਆ ਗਏ

ਪਰਮਜੀਤ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਕੋਲ ਇਕ ਪਿਸਤੌਲ ਤੇ ਦੂਜੇ ਕੋਲ ਕਿਰਪਾਨ ਨੁਮਾ ਕੋਈ ਚੀਜ਼ ਸੀ। ਲੁਟੇਰਿਆਂ ਨੇ ਪਿਸਤੌਲ ਦਾ ਪੁੱਠਾ ਬੱਟ ਉਸ ਕੋਲ ਖੜ੍ਹੇ ਸਤੀਸ਼ ਕੁਮਾਰ ਦੇ ਸਿਰ ਵਿਚ ਮਾਰਿਆ ਜਿਸ ਨਾਲ ਉਸ ਦਾ ਖ਼ੂਨ ਨਿਕਲਣ ਲੱਗ ਪਿਆ। ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਪਿਸਤੌਲ ਦਿਖਾ ਕੇ 68 ਹਜ਼ਾਰ ਰੁਪਏ ਖੋਹ ਲਏ ਤੇ ਸੇਲਜ਼ਮੈਨ ਦਾ ਫੋਨ ਮਾਰਕਾ ਸੈਮਸੰਗ ਜੇ-6 ਵੀ ਨਾਲ ਲੈ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਉਕਤ 3 ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਦਿਨ-ਦਿਹਾੜੇ ਜਵੈਲਰ ਦੀ ਦੁਕਾਨ ‘ਤੇ ਲੁੱਟ, ਲੁਟੇਰੇ 8 ਲੱਖ ਰੁਪਏ ਦੇ ਗਹਿਣੇ ਲੈ ਕੇ ਹੋਏ ਫ਼ਰਾਰ

Read Next

ਗੈਂਗਸਟਰ ਦੇ ਨਾਮ ‘ਤੇ ਮਲੋਟ ਦੇ ਇਕ ਵਪਾਰੀ ਤੋਂ ਡੇਢ ਕਰੋੜ ਦੀ ਫਿਰੌਤੀ ਮੰਗੀ