Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 29, 2026

ਲੱਖਾ ਸਿਧਾਣਾ ਨੇ ਦਿੱਤੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ!

ਬਠਿੰਡਾ  : ਖੇਤੀ ਕਾਨੂੰਨ ਵਿਰੋਧੀ ਅੰਦੋਲਨ ਵਿਚ ਸ਼ਾਮਲ ਅਤੇ ਦਿੱਲੀ ਪੁਲਸ ਵਲੋਂ 26 ਜਨਵਰੀ ਨੂੰ ਹਿੰਸਾ ਦੇ ਮਾਮਲੇ ਵਿਚ ਨਾਮਜ਼ਦ ਲੱਖਾ ਸਿਧਾਣਾ ਨੇ ਪਿੰਡ ਕੋਟਸ਼ਮੀਰ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲੋਕਾਂ ਅਤੇ ਪੁਲਸ ਦੇ ਦਰਮਿਆਨ ਕੋਈ ਟਕਰਾਅ ਹੋਇਆ ਤਾਂ ਉਸ ਲਈ ਮੁੱਖ ਮੰਤਰੀ ਜ਼ਿੰਮੇਵਾਰ ਹੋਣਗੇ। ਕੋਟਸ਼ਮੀਰ ਵਿਚ ਆਯੋਜਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਲੱਖਾ ਸਿਧਾਣਾ ਨੇ ਕਿਹਾ ਕਿ ਦਿੱਲੀ ਹਿੰਸਾ ਮਾਮਲੇ ਵਿਚ ਦਿੱਲੀ ਪੁਲਸ ਨੇ 350 ਦੇ ਲਗਭਗ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਪ੍ਰੰਤੂ ਪੁਲਸ ਸਿਰਫ ਉਸ ਦੇ ਪਿੱਛੇ ਭੱਜ ਰਹੀ ਹੈ

ਜਿੱਥੇ ਵੀ ਉਹ ਲੋਕਾਂ ਨੂੰ ਸੰਬੋਧਨ ਕਰਨ ਲਈ ਜਾਂਦਾ ਹੈ, ਉੱਥੇ ਪੰਜਾਬ ਪੁਲਸ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਤਾਇਨਾਤ ਕਰ ਦਿੱਤੀ ਜਾਂਦੀ ਹੈ। ਪੁੱਛਣ ’ਤੇ ਦੱਸਿਆ ਜਾਂਦਾ ਹੈ ਕਿ ਪੁਲਸ ਉਨ੍ਹਾਂ ਦੀ ਸੁਰੱਖਿਆ ਲਈ ਹੈ ਪਰ ਉਸ ਨੂੰ ਸੁਰੱਖਿਆ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਉਸ ਦੀ ਸੁਰੱਖਿਆ ਉਸ ਦੇ ਚਾਹੁੰਣ ਵਾਲੇ ਲੋਕ ਹਨ

ਉਕਤ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਵਿਚ ਹੀ ਉਹ ਪੰਜਾਬ ਦੇ ਹਰ ਪਿੰਡ ਵਿਚ ਜਾਕੇ ਲੋਕਾਂ ਨੂੰ ਸੰਬੋਧਨ ਕਰੇਗਾ। ਉਨ੍ਹਾਂ ਕਿਹਾ ਕਿ ਲੱਖਾ ਸਿਧਾਣਾ ਨੂੰ ਇਕ ਅਪਰਾਧੀ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸ਼ੁਰੂ ਕੀਤਾ ਗਿਆ ਅੰਦੋਲਨ ਤੇਜ਼ ਕੀਤਾ ਜਾਵੇਗਾ। ਰੱਦ ਹੋਣ ਤੱਕ ਲੜਾਈ ਜਾਰੀ ਰੱਖੀ ਜਾਵੇਗੀ। ਇਸ ਦੌਰਾਨ ਲੱਖਾ ਸਿਧਾਣਾ ਨੇ 1984 ਘੱਲੂਘਾਰੇ ਨੂੰ ਵੀ ਯਾਦ ਕਰਵਾਉਂਦੇ ਹੋਏ ਕਿਹਾ ਕਿ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਸ੍ਰੀ ਹਰਮਿੰਦਰ ਸਾਹਿਬ ’ਤੇ ਹੋਏ ਹਮਲੇ ਨੂੰ ਨਹੀਂ ਭੁੱਲ ਸਕਦੀ

Vinkmag ad
Share Our Daily Posts

News Desk

Read Previous

ਏਅਰ ਲਾਈਨਜ਼ ਕੰਪਨੀਆਂ ਨੂੰ ਵਿੱਤੀ ਸਾਲ 2022 ਵਿਚ ਪੈ ਸਕਦੈ 31,000 ਕਰੋੜ ਦਾ ਘਾਟਾ’

Read Next

ਫਗਵਾੜਾ ਵਿਖੇ ਇਨਸਾਨੀਅਤ ਸ਼ਰਮਸਾਰ, ਬਾਜ਼ਾਰ ”ਚ ਰੋਂਦੇ ਬੱਚੇ ਨੂੰ ਇਕੱਲੇ ਛੱਡ ਫਰਾਰ ਹੋਈ ਮਹਿਲਾ