Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਸਮੂਹ ਸੰਗਤਾਂ ਨਾਮ ਸਿਮਰਨ ਕਰ ਕੇ ਆਪਣੇ ਘਰਾਂ ਵਿਚ ਮਨਾਉਣ ਜੂਨ 84 ਦਾ ਦਿਹਾੜਾ

ਤਲਵੰਡੀ ਸਾਬੋ : ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਉਸ ਵੇਲੇ ਦੀ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫ਼ੌਜੀ ਹਮਲੇ ਨੂੰ ਕੋਈ ਵੀ ਨਹੀਂ ਭੁੱਲ ਸਕਦਾ। ਜੂਨ ’84 ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ, ਇਹ ਰਿਸਦਾ ਜ਼ਖ਼ਮ ਹੈ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਹਕੂਮਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਗੋਲ਼ੀਆਂ ਚਲਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜ਼ਖ਼ਮੀ ਕੀਤਾ, ਜੋ ਸਿੱਖਾਂ ਲਈ ਨਾ ਬਰਦਾਸ਼ਤ ਯੋਗ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਆਈਆਂ ਸੰਗਤਾਂ ਨੂੰ ਗੋਲ਼ੀਆਂ ਨਾਲ ਸ਼ਹੀਦ ਕੀਤਾ ਗਿਆ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ’84 ਵੇਲੇ ਕੇਂਦਰ ਸਰਕਾਰ ਨੇ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕਰਨ ਦੇ ਨਾਲ-ਨਾਲ 37 ਹੋਰ ਗੁਰਦੁਆਰਿਆਂ ‘ਤੇ ਵੀ ਹਮਲਾ ਕਰ ਕੇ ਗੁਰੂ ਧਾਮਾਂ ਨੂੰ ਢਾਹਿਆ ਸੀ, ਜਿਸ ਦੇ ਸਬੰਧ ਵਿਚ ਸਿੱਖ ਸੰਗਤ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਉਂਦੀ ਹੈ।

ਇਸੇ ਦਿਨ ਨੂੰ ਯਾਦ ਰੱਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ 4 ਜੂਨ ਨੂੰ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ, ਜਿਨ੍ਹਾਂ ਦਾ ਭੋਗ 6 ਜੂਨ ਨੂੰ ਪਵੇਗਾ। ਸਿੰਘ ਸਾਹਿਬ ਨੇ ਕੋਰੋਨਾ ਮਹਾਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਵੱਡੇ ਇਕੱਠ ਨਾ ਕਰਨ ‘ਤੇ ਸਿੱਖ ਸੰਗਤ ਨੂੰ ਆਪਣੇ ਘਰਾਂ ਵਿਚ ਰਹਿ ਕੇ ਘੱਲੂਘਾਰਾ ਦਿਵਸ ਮਨਾਉਣ ਦੀ ਅਪੀਲ ਕੀਤੀ।

Vinkmag ad
Share Our Daily Posts

News Desk

Read Previous

ਜਲੰਧਰ: ਗੂਗਲ ‘ਤੇ ਕਸਟਮਰ ਕੇਅਰ ਦਾ ਨੰਬਰ ਸਰਚ ਕਰਨਾ ਪਿਆ ਮਹਿੰਗਾ, ਖਾਤੇ ’ਚੋਂ ਇੰਝ ਉੱਡੇ ਲੱਖਾਂ ਰੁਪਏ

Read Next

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ