Breaking News :

ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

ਜਲੰਧਰ: ਅੰਕਿਤ ਕਤਲ ਮਾਮਲੇ ‘ਚ ਪੁਲਿਸ ਦਾ ਬਿਆਨ

ਜਲੰਧਰ ਦੇ ਲੈਦਰ ਕੰਪਲੈਕਸ ਸਥਿਤ ਸਪੋਰਟਸ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮਚਿਆ ਚੀਕ-ਚਿਹਾੜਾ

ਜਲੰਧਰ ਤੋਂ ਟਿਕਟ ਮਿਲਣ ਮਗਰੋਂ ਚੰਨੀ ਦਾ ਪਹਿਲਾ ਬਿਆਨ, ਕਿਹਾ– ‘ਮੈਂ ਤੁਹਾਡੇ ਵਿਚਕਾਰ ਸੁਦਾਮਾ ਬਣ ਕੇ ਆਉਣਾ ਹੈ’

ਜਲੰਧਰ ਦੇ ਬਸਤੀ ਸ਼ੇਖ ਇਲਾਕੇ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ 8 ਤੋਂ 10 ਨੌਜਵਾਨਾਂ ਨੇ ਆਪਣੀ 4 ਮਹੀਨੇ ਦੀ ਗਰਭਵਤੀ ਪਤਨੀ ਨਾਲ ਦਵਾਈ ਲੈਣ ਜਾ ਰਹੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸੁਲਤਾਨਪੁਰ ਲੋਧੀ ‘ਚ ਵੱਡੀ ਘਟਨਾ: ਪੁੱਤ ਦੀਆਂ ਅੱਖਾਂ ਸਾਹਮਣੇ ਪਿਤਾ ਨੂੰ ਦਾਤਰ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ

ਟ੍ਰੈਫਿਕ ਪੁਲਿਸ ਇੰਚਾਰਜ ਜੋਨ 3 ਇੰਸਪੈਕਟਰ ਸੁਖਜਿੰਦਰ ਸਿੰਘ ਪਬਲਿਕ ਮੀਟਿੰਗ ਕਰਦੇ ਹੋਏ ਬਈਆ ਸਬਜ਼ੀ ਮੰਡੀ ਟ੍ਰੈਫਿਕ ਨਿਯਮਾਂ ਨੂੰ ਲੈਕੇ

ਚੋਰਾਂ ਨੇ ਭਗਵਾਨ ਦੇ ਘਰ ਨੂੰ ਵੀ ਨਾ ਬਖ਼ਸ਼ਿਆ, ਚੋਰੀ ਤਾਂ ਕੀਤੀ ਹੀ, ਉੱਤੋਂ CCTV ਦਾ DVR ਵੀ ਉਡਾ ਲੈ ਗਏ

ਮਿਸਿਜ ਇੰਡੀਆ ਦੂਜੇ ਨੰਬਰ ਤੇ ਰਹਿਣ ਵਾਲੀ ਰਾਜਵੰਤ ਕੌਰ ਵਾਹਨ ਨੇ ਮੱਕੜ ਪਰਿਵਾਰ ਦਾ‌‌ ਨਾਮ‌ ਕੀਤਾ ਉਚਾ ਮੱਕੜ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ

ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

April 18, 2024

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸਾ ਨਿਰਦੇਸਾਂ ‘ਤੇ ਅੱਜ ਪ੍ਰਾਈਵੇਟ ਹਸਪਤਾਲਾਂ ਤੋਂ ਤੁਰੰਤ ਪ੍ਰਭਾਵ ਨਾਲ ਕੋਵਿਡ ਵੈਕਸੀਨ ਵਾਪਸ ਲੈਣ ਦਾ ਹੁਕਮ ਜਾਰੀ ਕੀਤੇ ਗਏ।

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵੱਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ ਅਤੇ 18 ਤੋਂ 44 ਸਾਲ ਦੇ ਉਮਰ ਸਮੂਹ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਇਹ ਸਾਰੇ ਵੈਕਸੀਨ ਹੁਣ ਮੁਫਤ ਦਿੱਤੇ ਜਾਣਗੇ

ਸ੍ਰੀ ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਸਟੇਟ ਇੰਚਰਾਜ ਸ੍ਰੀ ਵਿਕਾਸ ਗਰਗ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ 42,000 ਖੁਰਾਕਾਂ ਵੰਡੀਆਂ ਗਈਆਂ ਜਿਸ ਵਿੱਚੋਂ ਸਿਰਫ 600 ਖੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ ਨੂੰ ਕੋਈ ਨਵੀਂ ਅਲਾਟਮੈਂਟ ਨਾ ਕੀਤੀ ਜਾਵੇ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਮੌਜੂਦ ਵੈਕਸੀਨ ਦੀ ਖੁਰਾਕ ਤੁਰੰਤ ਵਾਪਸ ਲਈ ਜਾਵੇ।

ਸ. ਸਿੱਧੂ ਨੇ ਭਰੋਸਾ ਦਿਵਾਇਆ ਕਿ ਜਿਵੇਂ ਪੰਜਾਬ ਸਰਕਾਰ ਕੋਵਿਡ ਦੇ ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ਵਿਖੇ ਬਿਨਾਂ ਕਿਸੇ ਭੇਦ-ਭਾਵ ਤੋਂ ਸਾਰੀਆਂ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਸੇ ਤਰਾਂ ਲਾਭਪਾਤਰੀਆਂ ਦਾ ਟੀਕਾਕਰਣ ਵੀ ਮੁਫਤ ਕੀਤਾ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ 2021-22 ਵਿੱਚ ਐਲਾਨ ਕੀਤਾ ਸੀ ਕਿ ਹਰੇਕ ਯੋਗ ਲਾਭਪਾਤਰੀ ਨੂੰ ਮੁਫਤ ਟੀਕਾਕਰਣ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਇਸ ਦੇ ਸਾਰੇ ਖਰਚੇ ਸੂਬਾ ਸਰਕਾਰ ਵਲੋਂ ਚੁੱਕੇ ਜਾਣਗੇ।

ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲ ਹੁਣ ਨਿਰਮਾਤਾਵਾਂ ਤੋਂ ਟੀਕੇ ਦੀ ਸਿੱਧੀ ਸਪਲਾਈ ਪ੍ਰਾਪਤ ਕਰਨਗੇ। ਉਨਾਂ ਕਿਹਾ ਕਿ ਨਿੱਜੀ ਹਸਪਤਾਲਾਂ ਵੱਲੋਂ ਟੀਕਾ ਫੰਡ ਵਿੱਚ ਜਮਾ ਕੀਤੀ ਗਈ ਰਕਮ ਜਲਦੀ ਹੀ ਵਾਪਸ ਕਰ ਦਿੱਤੀ ਜਾਵੇਗੀ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਨੋਵਲ ਕਰੋਨਾ ਵਾਇਰਸ ਨਾਲ ਲੜਨ ਲਈ ਇਕ ਵੱਡੇ ਕਦਮ ਵਜੋਂ, ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਕੋਵਿਡ -19 ਦੇ ਮਰੀਜਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸੂਬੇ ਦੇ ਕਰੀਬ 39.57 ਲੱਖ ਗਰੀਬ ਅਤੇ ਕਮਜੋਰ ਪਰਿਵਾਰਾਂ ਨੂੰ ਵਿੱਤੀ ਜੋਖਮ ਸੁਰੱਖਿਆ ਦਿੱਤੀ ਜਾਂਦੀ ਹੈ

ਮੰਤਰੀ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾ ਰਹੀ ਵਾਧੂ ਵਸੂਲੀ ਵੱਲ ਇਸਾਰਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨਿੱਜੀ ਕੋਵਿਡ ਕੇਅਰ ਸੈਂਟਰਾਂ ਵਿਰੁੱਧ ਮਹਾਂਮਾਰੀ ਰੋਗ ਐਕਟ ਅਤੇ ਆਫਤ ਪ੍ਰਬੰਧਨ ਐਕਟ ਤਹਿਤ ਖਿਲਾਫ ਤੁਰੰਤ ਕਾਰਵਾਈ ਕਰਨ ਲਈ ਸਖਤ ਨਿਰਦੇਸ ਜਾਰੀ ਕੀਤੇ ਗਏ ਹਨ।

 

Vinkmag ad
Share Our Daily Posts

News Desk

Read Previous

ਸਮੂਹ ਸੰਗਤਾਂ ਨਾਮ ਸਿਮਰਨ ਕਰ ਕੇ ਆਪਣੇ ਘਰਾਂ ਵਿਚ ਮਨਾਉਣ ਜੂਨ 84 ਦਾ ਦਿਹਾੜਾ

Read Next

ਲੁਧਿਆਣਾ ਦੇ ਕਾਰੋਬਾਰੀ ਨੂੰ ਲੜਕੀ ਲੈ ਗਈ ਸਹੇਲੀ ਦੇ ਘਰ, ਕੱਪੜੇ ਉਤਾਰ ਕੇ ਪਹਿਲਾਂ ਬਣਾਈ ਵੀਡੀਓ ਫਿਰ ਮੰਗੇ ਪੰਜ ਲੱਖ ਰੁਪਏ