Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਵੱਡੇ ਭਰਾ ਨੇ ਸਿਰ ‘ਚ ਬਾਲਾ ਮਾਰ ਕੇ ਮਾਰ ‘ਤਾ ਛੋਟਾ ਭਰਾ, FIR ਦਰਜ

ਫਿਰੋਜ਼ਪੁਰ : ਸਰਹੱਦੀ ਪਿੰਡ ਟੇਂਡੀ ਵਾਲਾ ਵਿਖੇ ਸ਼ੁੱਕਰਵਾਰ ਰਾਤ ਆਪਣੇ ਘਰ ਰੋਟੀ ਖਾ ਰਹੇ ਇਕ ਵਿਅਕਤੀ ਨੂੰ ਵੱਡੇ ਭਰਾ ਵੱਲੋਂ ਸਿਰ ‘ਚ ਬਾਲਾ ਮਾਰ ਕੇ ਮਾਰ ਦਿੱਤੇ ਜਾਣ ਦੀ ਖਬਰ ਹੈ। ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਖਿਲਾਫ਼ 304 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿੰਦੋ ਬਾਈ ਪਤਨੀ ਸਤਨਾਮ ਸਿੰਘ ਵਾਸੀ ਟੇਂਡੀਵਾਲਾ ਨੇ ਦੱਸਿਆ ਕਿ ਮਿਤੀ 4 ਜੂਨ ਦੀ ਰਾਤ ਸਾਢੇ 7 ਵਜੇ ਉਸ ਦਾ ਪਤੀ ਸਤਨਾਮ ਸਿੰਘ (43) ਜੋ ਆਪਣੇ ਘਰ ਵਿਚ ਮੰਜੇ ‘ਤੇ ਬੈਠ ਕੇ ਖਾਣਾ ਖਾ ਰਿਹਾ ਸੀ। ਇਸ ਦੌਰਾਨ ਉਸ ਦਾ ਜੇਠ ਰਾਮ ਸਿੰਘ ਪੁੱਤਰ ਅਰਜਨ ਸਿੰਘ ਮੁਸੱਲਾ ਬਾਲਾ ਉਸ ਦੇ ਪਤੀ ਕੋਲ ਆ ਗਿਆ, ਜਿਸ ਨੇ ਆਪਣੇ ਹੱਥ ਵਿਚ ਫੜੇ ਬਾਲੇ ਨਾਲ ਵਾਰ ਉਸ ਦੇ ਪਤੀ ਦੇ ਸਿਰ ਵਿਚ ਕੀਤੇ ਜਿਸ ਨਾਲ ਉਸ ਦਾ ਪਤੀ ਮੰਜੇ ਤੋਂ ਥੱਲੇ ਡਿੱਗ ਪਿਆ। ਉਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਲੈ ਕੇ ਆ ਰਹੇ ਸੀ ਤਾਂ ਰਸਤੇ ਵਿਚ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੀਜ਼ਾ-ਬਰਗਰ ਦੀ ਹੋਮ ਡਲਿਵਰੀ ਹੋ ਸਕਦੀ ਹੈ ਫਿਰ ਘਰ ਘਰ ਰਾਸ਼ਨ ਕਿਉਂ ਨਹੀਂ – ਕੇਜਰੀਵਾਲ ਦਾ ਮੋਦੀ ਨੂੰ ਸਵਾਲ

Read Next

ਨਕਲੀ ਪੁਲਿਸ ਇੰਸਪੈਕਟਰਾਂ ਦਾ ਗਿਰੋਹ ਗ੍ਰਿਫਤਾਰ, ਹੂਟਰ ਲੱਗੀ ਕਾਰ ਵੀ ਬਰਾਮਦ