Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਨਕਲੀ ਪੁਲਿਸ ਇੰਸਪੈਕਟਰਾਂ ਦਾ ਗਿਰੋਹ ਗ੍ਰਿਫਤਾਰ, ਹੂਟਰ ਲੱਗੀ ਕਾਰ ਵੀ ਬਰਾਮਦ

ਲੁਧਿਆਣਾ : ਥਾਣਾ ਡਾਬਾ ਦੀ ਪੁਲਿਸ ਨੇ ਇਕ ਅਜਿਹੇ ਫਰਜ਼ੀ ਪੁਲਿਸ ਇੰਸਪੈਕਟਰਾਂ ਦਾ ਗਿਰੋਹ ਕਾਬੂ ਕੀਤਾ ਹੈ ਜੋ ਥਾਣੇਦਾਰਾਂ ਦਾ ਰੂਪ ਧਾਰਨ ਕਰ ਕੇ ਹੂਟਰ ਲੱਗੀ ਗੱਡੀ ‘ਚ ਬੈਠਦੇ ਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਕੋਲੋਂ ਵਸੂਲੀ ਕਰਦੇ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਡਾਬਾ ਰੋਡ ਦੇ ਵਾਸੀ ਮਨਪ੍ਰੀਤ ਸਿੰਘ, ਐਸਏਐਸ ਕਲੋਨੀ ਦੇ ਰਹਿਣ ਵਾਲੇ ਸੰਤੋਸ਼ ਕੁਮਾਰ, ਪਿੱਪਲ ਚੌਕ ਦੇ ਵਾਸੀ ਰਾਕੇਸ਼ ਕੁਮਾਰ ਤੇ ਲਛਮਣ ਨਗਰ ਦੇ ਰਹਿਣ ਵਾਲੇ ਅਜੇ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ਚੋਂ ਹੂਟਰ ਲੱਗੀ ਕਾਰ ਤੇ ਵਸੂਲੀ ਦੀ ਰਕਮ ਚੋਂ 28500 ਬਰਾਮਦ ਕਰ ਲਏ ਹਨ। ਮੁਖ਼ਬਰ ਖਾਸ ਕੋਲੋਂ ਪੁਲਿਸ ਨੂੰ ਇਤਲਾਹ ਮਿਲੀ ਕਿ 33 ਫੁੱਟਾ ਰੋਡ ਬਾਪੂ ਮਾਰਕੀਟ ਦੇ ਲਾਗੇ ਕਾਰ ਸਵਾਰ ਕੁਝ ਵਿਅਕਤੀ ਆਪਣੇ-ਆਪ ਨੂੰ ਪੁਲਿਸ ਇੰਸਪੈਕਟਰ ਦੱਸ ਰਹੇ ਹਨ। ਉਨ੍ਹਾਂ ਦੀ ਕਾਰ ਉੱਪਰ ਸਪਾਕਿੰਗ ਲਾਈਟ ਤੇ ਹੂਟਰ ਵੀ ਲੱਗਾ ਹੋਇਆ ਹੈ। ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਕਿ ਮੁਲਜ਼ਮਾਂ ਨੇ ਮੂੰਹ ਉੱਪਰ ਪੁਲਿਸ ਦਾ ਲੋਗੋ ਲੱਗੇ ਮਾਸਕ ਪਾਏ ਹੋਏ ਹਨ ਤੇ ਮੁਲਜ਼ਮ ਇਲਾਕੇ ‘ਚ ਘੁੰਮ ਕੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਮੁਕੱਦਮਾ ਦਰਜ ਕਰਨ ਦਾ ਡਰ ਦਿਖਾ ਕੇ ਉਨ੍ਹਾਂ ਕੋਲੋਂ ਵਸੂਲੀ ਕਰ ਰਹੇ ਹਨ। ਜਾਣਕਾਰੀ ਤੋਂ ਬਾਅਦ ਥਾਣਾ ਡਾਬਾ ਦੇ ਇੰਚਾਰਜ ਮਨਿੰਦਰ ਕੌਰ ਮੌਕੇ ‘ਤੇ ਪਹੁੰਚੇ ਤੇ ਕਾਰ ਸਮੇਤ ਚਾਰਾਂ ਮੁਲਜ਼ਮਾਂ ਨੂੰ ਹਿਰਾਸਤ ‘ਚ ਲਿਆ। ਇਸ ਮਾਮਲੇ ‘ਚ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਵਸੂਲੀ ਦੀ ਰਾਸ਼ੀ ਵੀ ਬਰਾਮਦ ਕੀਤੀ ਹੈ। ਜੁਆਇੰਟ ਕਮਿਸ਼ਨਰ ਸਚਿਨ ਗੁਪਤਾ ਇਸ ਮਾਮਲੇ ਸਬੰਧੀ ਦੁਪਹਿਰੇ 1 ਵਜੇ ਪ੍ਰੈੱਸ ਕਾਨਫਰੰਸ ਕਰਨਗੇ

Vinkmag ad
Share Our Daily Posts

News Desk

Read Previous

ਵੱਡੇ ਭਰਾ ਨੇ ਸਿਰ ‘ਚ ਬਾਲਾ ਮਾਰ ਕੇ ਮਾਰ ‘ਤਾ ਛੋਟਾ ਭਰਾ, FIR ਦਰਜ

Read Next

ਮਲੇਰਕੋਟਲਾ ਵਿਖੇ ਮੋਟਰ ਸਾਈਕਲ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ, ਇਕ ਜ਼ਖ਼ਮੀ