Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਲੜਕੀ ਦਾ ਰਿਸ਼ਤਾ ਛੁਡਵਾਉਣ ਦੀ ਰੰਜਿਸ਼ ਨੂੰ ਲੈ ਕੇ ਔਰਤ ਦੀ ਕੁੱਟਮਾਰ,ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਮਾਮਲਾ ਦਰਜ

ਗੁਰੂਹਰਸਹਾਏ (ਫਿਰੋਜ਼ਪੁਰ): ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿਖੇ ਇਕ ਲੜਕੀ ਦਾ ਰਿਸ਼ਤਾ ਛੁਡਵਾਉਣ ਦੀ ਰੰਜ਼ਿਸ਼ ਨੂੰ ਲੈ ਕੇ ਔਰਤ ਦੀ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਪੁਲਿਸ ਨੇ 7 ਲੋਕਾਂ ਖਿਲਾਫ਼ 452, 323, 336, 506, 148, 149 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਆਸ਼ਾ ਰਾਣੀ ਪਤਨੀ ਹਰਮੇਸ਼ ਵਾਸੀ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਨੇ ਦੱਸਿਆ ਕਿ ਮਿਤੀ 2 ਜੂਨ 2021 ਨੂੰ ਗਲੀ ਵਿਚ ਉਸ ਦਾ ਦਿਉਰ ਮੁਖਤਿਆਰ ਸਿੰਘ ਦੇ ਘਰ ਦੇ ਸਾਹਮਣੇ ਦੋਸ਼ੀਅਨ ਸੁੱਖਾ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਗੱਟੀ ਅਜੈਬ ਸਿੰਘ ਵਾਲਾ, ਹਰਜਿੰਦਰ ਸਿੰਘ ਪੁੱਤਰ ਹਰਮੇਸ਼ ਸਿੰਘ, ਸੁਰਜੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀਅਨ ਢੰਡੀ ਕਦੀਮ, ਬਲਵਿੰਦਰ ਕੌਰ ਉਰਫ ਬਿੰਦਰ ਪਤਨੀ ਸਤਪਾਲ, ਜੋਤੀ, ਮੋਨਿਕਾ ਪੁੱਤਰੀ ਸਤਪਾਲ ਸਿੰਘ, ਛਿੰਦੋ ਰਾਣੀ ਪੁੱਤਰੀ ਮੱਖਣ ਸਿੰਘ ਵਾਸੀਅਨ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਉੱਚੀ ਉੱਚੀ ਲਲਕਾਰੇ ਮਾਰਦੇ ਹੋਏ ਆਏ ਤੇ ਉਸ ਦੀ ਰਿਹਾਇਸ਼ੀ ਮਕਾਨ ਅੰਦਰ ਮੇਟ ਗੇਟ ਧੱਕੇ ਨਾਲ ਖੋਲ੍ਹ ਕੇ ਦੋਸ਼ੀਅਨ ਅੰਦਰ ਦਾਖਲ ਹੋ ਗਏ ਤੇ ਉਸ ਦੀ ਕੁੱਟਮਾਰ ਕੀਤੀ

ਆਸ਼ਾ ਰਾਣੀ ਨੇ ਦੱਸਿਆ ਕਿ ਉਸ ਵੱਲੋਂ ਰੌਲਾ ਪਾਉਣ ਤੇ ਕਾਫੀ ਲੋਕਾਂ ਦਾ ਇਕੱਠ ਹੁੰਦਾ ਵੇਖ ਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਤੋਂ ਪਿੰਡ ਵਿਚ ਵਿਅਕਤੀਆਂ ਦੇ ਦਾਖਲ ਹੋਣ ਬਾਰੇ ਆਵਾਜ਼ ਦਿੱਤੀ ਗਈ ਤਾਂ ਇਹ ਸਾਰੇ ਜਣੇ ਆਪਣੇ ਆਪਣੇ ਹਥਿਆਰਾਂ ਸਮੇਤ ਮੌਕੇ ਤੋਂ ਭੱਜ ਗਏ ਤੇ ਭੱਜਦੇ ਸਮੇਂ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਗਲੀ ਵਿਚ ਬਾਹਰ ਖੜੇ ਇਨ੍ਹਾਂ ਨਾਲ ਅਣਪਛਾਤੇ ਵਿਅਕਤੀਆਂ ਨੇ ਦੋ ਫਾਇਰ ਕੀਤੇ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਰੰਜਿਸ਼ ਹੈ ਕਿ ਦੋਸ਼ਣ ਛਿੰਦੋ ਰਾਣੀ ਵੱਲੋਂ ਉਸ ਦੀ ਭਤੀਜੀ ਰਾਜ ਰਾਣੀ ਦਾ ਰਿਸ਼ਤਾ ਛੁਡਵਾਉਣ ਸਬੰਧੀ ਝਗੜਾ ਹੋਇਆ ਸੀ। ਜਿਸ ਦੀ ਰੰਜਿਸ਼ ਦੇ ਚੱਲਦਿਆਂ ਇਨ੍ਹਾਂ ਦੋਸ਼ੀਅਨ ਨੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਭਾਜਪਾ ਨੂੰ ਲੱਗਾ ਕਰਾਰਾ ਝਟਕਾ, 25 ਭਾਜਪਾ ਪਰਿਵਾਰ ਅਕਾਲੀ ਦਲ ਵਿਚ ਸ਼ਾਮਲ

Read Next

ਜਿੰਮ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,ਟਰੈਕਟਰ ਦੀ ਟੱਕਰ ਨਾਲ ਖੰਬਾ ਟੁੱਟਣ ’ਤੇ ਹੋਇਆ ਵਧਿਆ ਤਕਰਾਰ